Home » ਸੰਸਾਰ » ਜਰਮਨੀ » ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

SHARE ARTICLE

40 Views

ਜਰਮਨੀ 31ਜਨਵਰੀ (ਖਿੜਿਆ ਪੰਜਾਬ) ਜਦੋਂ ਅਸੀਂ ਬਾਜ਼ਾਰ ਕੋਈ ਵੀ ਚੀਜ਼ ਖਰੀਦਣ ਵਾਸਤੇ ਜਾਂਦੇ ਹਾਂ ਤਾਂ ਬੜੀ ਜਿੰਮੇਵਾਰੀ ਅਤੇ ਤਹਿ ਤੱਕ ਜਾਈਦਾ ਹੈ ਕਿ ਕਿਤੇ ਸਾਡਾ ਕਮਾਇਆ ਹੋਇਆ ਧਨ ਵਿਅਰਥ ਨਾ ਜਾਵੇ , ਇਸੇ ਤਰ੍ਹਾਂ ਸਿਆਸਤ ਦੇ ਮੈਦਾਨ ਦੇ ਵਿੱਚ ਹੁੰਦਾ ਹੈ ਅਗਰ ਚੰਗੇ ਸਿਆਸਤਦਾਨ ਸਮਾਜ ਦੀ ਵਾਗਡੋਰ ਨੂੰ ਸਾਂਭ ਲੈਣ ਤਾਂ ਸਮਾਜ ਦੀ ਕਾਂਇਆਕਲਪ ਹੋ ਜਾਂਦੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੇ ਮੌਜੂਦਾ ਪ੍ਰਧਾਨ ਸਰਦਾਰ ਅਨੂਪ ਸਿੰਘ ਨੇ ਕੀਤਾ ਉਹਨਾਂ ਨੇ ਕਿਹਾ ਕਿ ਇਹਨੀ ਦਿਨੀ ਗੁਰਸਿੱਖ ਅੰਮ੍ਰਿਤਧਾਰੀ ਸਰਦਾਰ ਨਰਿੰਦਰ ਸਿੰਘ ਘੋਤੜਾ ਜੋ ਕਿ ਫਰੈਂਕਫੋਰਟ ਦੀਆਂ ਦੋ ਸੀਟਾਂ ਤੋਂ ਚੋਣਾਂ ਲੜ ਰਹੇ ਹਨ ਅਤੇ ਉਹ ਬਹੁਤ ਹੀ ਮਿਹਨਤੀ ਤਜਰਬੇਕਾਰ ਅਤੇ ਸਿੱਖ ਮਸਲਿਆਂ ਨੂੰ ਡੂੰਘਿਆਈ ਦੇ ਨਾਲ ਜਾਨਣ ਵਾਲੇ ਹਨ, ਜਿੱਥੇ ਉਨਾਂ ਨੇ ਹੋਰ ਕੰਮ ਕਰਨੇ ਹਨ ਉਥੇ ਜੋ ਸਿੱਖ ਅਤੇ ਪੰਜਾਬੀ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਹਨ ਉਹਨਾਂ ਦਾ ਵੀ ਹੱਲ ਵਧੀਆ ਤਰੀਕੇ ਨਾਲ ਕਰ ਸਕਦੇ ਹਨ, ਇਸ ਲਈ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਉਹਨਾਂ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੀਏ ਅਗਰ ਅਜਿਹੇ ਸਖਸ਼ ਵੋਟਾਂ ਦੇ ਵਿੱਚ ਜਿੱਤ ਪ੍ਰਾਪਤ ਕਰਕੇ ਸਿਆਸਤ ਵਿੱਚ ਅੱਗੇ ਆਉਂਦੇ ਹਨ ਤਾਂ ਇਸ ਦੇ ਨਾਲ ਜਿੱਥੇ ਸਾਡੇ ਸਿੱਖ ਭਾਈਚਾਰੇ ਦਾ ਨਾਮ ਰੋਸ਼ਨ ਹੁੰਦਾ ਹੈ ਉਥੇ ਦੇਸ਼ ਪੰਜਾਬ ਦੀ ਸ਼ਾਨ ਵਿੱਚ ਵੀ ਵਾਧਾ ਹੋਵੇਗਾ, ਉਹਨਾਂ ਕਿਹਾ ਕਿ ਕਈ ਵਾਰੀ ਅਸੀਂ ਧੜਿਆਂ ਦੇ ਪਿੱਛੇ ਪੈ ਕੇ ਆਪਣੀ ਵੋਟ ਦਾ ਗਲਤ ਇਸਤੇਮਾਲ ਕਰ ਲੈਂਦੇ ਹਾਂ ਜਿਸ ਨਾਲ ਸਾਨੂੰ ਸਦਾ ਲਈ ਪਛਤਾਵਾ ਹੀ ਪੱਲੇ ਪੈਂਦਾ ਹੈ, ਉਹਨਾਂ ਨੇ ਪੰਜਾਬ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਅਸੀਂ ਪੰਜਾਬ ਦੇ ਵਿਚਲੀ ਸਿਆਸਤ ਨੂੰ ਦੇਖ ਕੇ ਆਪਣੇ ਹੱਥਾਂ ਉੱਤੇ ਦੰਦੀਆਂ ਵੱਢਦੇ ਹਾਂ ਕਿਉਂਕਿ ਉੱਥੇ ਲੀਡਰਸ਼ਿਪ ਅਤੇ ਸਿਆਸ ਗੰਧਲੀ ਹੋ ਚੁੱਕੀ ਹੈ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਇਥੋਂ ਦੀ ਜੋ ਸਿਆਸਤ ਹੈ ਉਹ ਚੰਗੀ ਅਤੇ ਸਾਫ ਸੁਥਰੀ ਹੋਵੇ ਇਸ ਲਈ ਸਰਦਾਰ ਨਰਿੰਦਰ ਸਿੰਘ ਵਰਗੇ ਮਿਹਨਤੀ ਅਤੇ ਤਜਰਬੇਕਾਰ ਵਿਅਕਤੀਆਂ ਨੂੰ ਹੀ ਅੱਗੇ ਲਿਆ ਕੇ ਅਸੀਂ ਆਪਣੀ ਕੌਮ ਦਾ ਸਿਰ ਉੱਚਾ ਕਰ ਸਕਦੇ ਹਾਂ। ਯਾਦ ਰਹੇ ਕਿ ਸਰਦਾਰ ਨਰਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋ ਪੰਜਾਬੀ ਤੇ ਸਿੱਖ ਭਾਈਚਾਰੇ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਹਰ ਵੇਲੇ ਤਤਪਰ ਰਹਿੰਦੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ