ਸਭਰਾ 2 ਫਰਵਰੀ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿਸਟਰਡ ਪੰਜਾਬ ਦੇ ਵੱਲੋਂ ਖਾਲਸਾ ਰਾਜ ਦੇ ਥੰਮ ਸ਼ਹੀਦ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਦੇ ਦੌਰਾਨ 4 ਫਰਵਰੀ ਦਿਨ ਬੁੱਧਵਾਰ ਨੂੰ ਸਵੇਰੇ 9:30 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲਾ ਸਾਹਿਬ ਪਿੰਡ ਸਭਰਾ ਤਹਿਸੀਲ ਪੱਟੀ, ਜਿਲਾ ਤਰਨ ਤਾਰਨ ਵਿਖੇ ਦਸਤਾਰ ਦੁਮਾਲਾ ਲੰਮੇ ਕੇਸ ਪੇਂਟਿੰਗ ਕਵੀਸ਼ਰੀ ਅਤੇ ਕਵਿਤਾ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਇਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ,ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਹਨਾਂ ਕਿਹਾ ਕਿ ਦਸਤਾਰ ਦੁਮਾਲਾ ਮੁਕਾਬਲੇ ਵਿੱਚ ਚੌਥੀ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਲੜਕੇ ਲੜਕੀਆਂ ਅਤੇ ਬਾਕੀ ਸਾਰਿਆਂ ਮੁਕਾਬਲਿਆਂ ਦੇ ਵਿੱਚ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਇਹਨਾਂ ਮੁਕਾਬਲਿਆਂ ਵਿੱਚ ਪਹੁੰਚਣ ਵਾਲੇ ਬੱਚੇ ਲੋੜੀਂਦਾ ਸਮਾਨ ਜਿਵੇਂ ਦਸਤਾਰ ਦੁਮਾਲਾ ਬਾਜ ਪਿੰਨ ਸ਼ੀਸ਼ਾ, ਪੇਂਟਿੰਗ ਲਈ ਏ ਫੋਰ ਸ਼ੀਟ ਕਲਰ ਜਮੈਟਰੀ ਬਾਕਸ, ਲੰਮੇ ਕੇਸ ਮੁਕਾਬਲਿਆਂ ਲਈ ਕੰਘਾ ਅਤੇ ਹੋਰ ਲੋੜੀਂਦਾ ਸਮਾਨ ਆਪਣਾ ਲੈ ਕੇ ਆਉਣਗੇ। ਉਹਨਾਂ ਨੇ ਇਹ ਵੀ ਕਿਹਾ ਕਿ ਇਹਨਾਂ ਮੁਕਾਬਲਿਆਂ ਦਾ ਮੁੱਖ ਮਕਸਦ ਬੱਚਿਆਂ ਅੰਦਰ ਜੋ ਧਰਮ ਪ੍ਰਤੀ ਅਚੇਤਨਤਾ ਦਿਖਾਈ ਦੇ ਰਹੀ ਹੈ ਉਸ ਨੂੰ ਦੂਰ ਕਰਕੇ ਉਹਨਾਂ ਅੰਦਰ ਆਪਣੇ ਗੌਰਵਮਈ ਵਿਰਸੇ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸ ਦੇ ਨਾਲ ਹੀ 5 ਫਰਵਰੀ ਨੂੰ ਸਿੱਖ ਕੌਮ ਦੀ ਅਹਿਮ ਸ਼ਖਸ਼ੀਅਤ ਅੰਤਰਰਾਸ਼ਟਰੀ ਪ੍ਰਚਾਰਕ ਪ੍ਰੋਫੈਸਰ ਸਰਬਜੀਤ ਸਿੰਘ ਧੂੰਦਾ ਜੀ ਨੂੰ ਭਾਈ ਮੱਖਣ ਸ਼ਾਹ ਜੀ ਅਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਇਹਨਾਂ ਮੁਕਾਬਲਿਆਂ ਵਿੱਚ ਅਤੇ ਇਹਨਾਂ ਗੁਰਮਤ ਸਮਾਗਮਾਂ ਦੇ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਦਸਤਾਰ ਕੋਚ ਹਰਜੀਤ ਸਿੰਘ ਲਹਿਰੀ ਹਰਪ੍ਰੀਤ ਸਿੰਘ ਵਜੀਰ ਸਿੰਘ ਭਾਈ ਗੁਰਪ੍ਰੀਤ ਸਿੰਘ ਸੈਡੀ, ਸਾਜਨ ਪ੍ਰੀਤ ਸਿੰਘ, ਬੀਰ ਸਿੰਘ ਵੀਰਮ ਗਗਨਦੀਪ ਸਿੰਘ ਹੁਸਨਦੀਪ ਸਿੰਘ ਸੁਖਮਨਦੀਪ ਸਿੰਘ ਪ੍ਰਚਾਰਕ ਸੁਖਵਿੰਦਰ ਸਿੰਘ ਖਾਲੜਾ ਭਾਈ ਗੁਰਮੀਤ ਸਿੰਘ ਮਾਲੂਵਾਲ ਭਾਈ ਦਿਲਬਾਗ ਸਿੰਘ ਡਲ, ਭਾਈ ਕੁਲਵੰਤ ਸਿੰਘ ਲਖਨਾ ਭਾਈ ਦਲਵਿੰਦਰ ਸਿੰਘ ਭਾਈ ਸੁਖਵੰਤ ਸਿੰਘ ਸੁੱਗਾ ਆਦਿ ਹਾਜਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









