Home » ਪੰਜਾਬ » ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਦੀ ਕੀਤੀ ਗਈ ਸਬ-ਕਮੇਟੀ ਗਠਿਤ 👉 ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਕਮੇਟੀ ਕਰੇਗੀ ਕਾਰਜ

ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਦੀ ਕੀਤੀ ਗਈ ਸਬ-ਕਮੇਟੀ ਗਠਿਤ 👉 ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਕਮੇਟੀ ਕਰੇਗੀ ਕਾਰਜ

SHARE ARTICLE

32 Views

ਅੰਮ੍ਰਿਤਸਰ 2 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਦੇ ਹੋਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਏਆਈ ਇੰਟਰਨੈੱਟ ਖੇਤਰ ਵਿਚ ਤਜ਼ਰਬਾ ਰੱਖਣ ਵਾਲੇ ਮਾਹਿਰਾਂ ਦੀ ਸਬ-ਕਮੇਟੀ ਗਠਿਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਵੀਡੀਓ ਅਤੇ ਹੋਰ ਸਮੱਗਰੀ ਸੋਸ਼ਲ ਮੀਡੀਆ ’ਤੇ ਲਗਾਤਾਰ ਵਧ ਰਹੀ ਹੈ, ਜਿਸ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਵੱਲੋਂ ਇਸ ਖੇਤਰ ਵਿਚ ਕਾਰਜਸ਼ੀਲ ਕਾਨੂੰਨੀ ਤੇ ਮਾਹਿਰ ਸ਼ਖ਼ਸੀਅਤਾਂ ’ਤੇ ਨਿਰਧਾਰਿਤ ਇਕ ਸਬ-ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਸੀ। ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਇਸ ਕਮੇਟੀ ’ਚ ਡਾ. ਹਰਜਿੰਦਰ ਸਿੰਘ ਸੰਧੂ ਅਮਰੀਕਾ, ਸ. ਹਰਮੀਤ ਸ਼ਾਹ ਸਿੰਘ ਯੂਕੇ, ਡਾ. ਸਰਬਜੋਤ ਸਿੰਘ ਯੂਕੇ, ਡਾ. ਸਰਪ੍ਰੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ. ਗੁਰਪਾਲ ਸਿੰਘ ਖਾਲਸਾ ਕਾਲਜ ਪਟਿਆਲਾ, ਡਾ. ਜਗਦੀਪ ਸਿੰਘ ਮੱਲ੍ਹੀ ਗੁਰੂ ਨਾਨਕ ਇੰਜੀਅਰਿੰਗ ਕਾਲਜ ਲੁਧਿਆਣਾ, ਡਾ. ਸਤਿੰਦਰਪਾਲ ਸਿੰਘ ਗੁਰੂ ਨਾਨਕ ਇੰਜੀਅਨਿੰਗ ਕਾਲਜ ਲੁਧਿਆਣਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਸਿਸਟਮ ਐਡਮਿਨਸ੍ਰੇਟਰ ਸ. ਕਰਮਵੀਰ ਸਿੰਘ ਹੋਣਗੇ।
ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਸਬ-ਕਮੇਟੀ ਏਆਈ ਤਕਨੀਕ ਨਾਲ ਸਿੱਖ ਧਰਮ ਖਿਲਾਫ਼ ਸੋਸ਼ਲ ਮੀਡੀਆ ’ਤੇ ਪ੍ਰਚਾਰੀ ਜਾ ਰਹੀ ਸਮੱਗਰੀ ਨੂੰ ਰੋਕਣ ਲਈ ਏਆਈ ਤਕਨੀਕ ਦੀਆਂ ਪ੍ਰਮੁੱਖ ਕੰਪਨੀਆਂ ਨਾਲ ਵੀ ਰਾਬਤਾ ਬਣਾਉਣ ਲਈ ਕਾਰਜ ਕਰੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ