Home » ਪੰਜਾਬ » ਗੋਬਿੰਦ ਸਿੰਘ ਵੱਲੋਂ ਸਿੱਖ ਰਹਿਤ ਮਰਿਯਾਦਾ ਦੀ ਘੋਰ ਉਲੰਘਣਾ ਦਾ ਨੋਟਿਸ ਲਵੇ ਸ਼੍ਰੋਮਣੀ ਕਮੇਟੀ – ਸੁਰਜੀਤ ਸਿੰਘ ਭੁੱਚਰ।

ਗੋਬਿੰਦ ਸਿੰਘ ਵੱਲੋਂ ਸਿੱਖ ਰਹਿਤ ਮਰਿਯਾਦਾ ਦੀ ਘੋਰ ਉਲੰਘਣਾ ਦਾ ਨੋਟਿਸ ਲਵੇ ਸ਼੍ਰੋਮਣੀ ਕਮੇਟੀ – ਸੁਰਜੀਤ ਸਿੰਘ ਭੁੱਚਰ।

SHARE ARTICLE

140 Views

ਖਾਲੜਾ 2 ਫਰਵਰੀ (ਖਿੜਿਆ ਪੰਜਾਬ) ਇਕ ਨੌਜਵਾਨ ਗੋਬਿੰਦ ਸਿੰਘ ਜੋ ਕਿ ਇਕ ਵੱਡੇ ਪੰਥਕ ਆਗੂ ਦਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ, ਵੱਲੋਂ ਆਪਣੇ ਵਿਆਹ ਮੌਕੇ ਚੌਰ ਕਰਵਾਉਣ ਅਤੇ ਛਤਰ ਝੁਲਵਾਉਣ ਦੀ ਕਾਰਵਾਈ ਨੇ ਸਿੱਖ ਕੌਮ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਪਹਿਲੇ ਜਥੇਦਾਰ, ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਅਕਾਲ ਤਖਤ ਸਾਹਿਬ ਗੋਬਿੰਦ ਸਿੰਘ ਦੀ ਇਸ ਗੰਭੀਰ ਗਲਤੀ ਵਿਰੁੱਧ ਧਾਰਮਿਕ ਕਾਰਵਾਈ ਦੇ ਨਾਲ ਨਾਲ ਕਾਨੂੰਨੀ ਕਾਰਵਾਈ ਵੀ ਕਰਵਾਏ ਤਾਂਕਿ ਅੱਗੇ ਤੋੰ ਕੋਈ ਹੋਰ ਅਜਿਹੀ ਹਰਕਤ ਨਾ ਕਰ ਸਕੇ। ਕੁਝ ਮਿਲੀਆਂ ਖਬਰਾਂ ਅਨੁਸਾਰ ਇਸ ਗੋਬਿੰਦ ਸਿੰਘ ਨਾਮ ਦੇ ਨੌਜਵਾਨ ਨੇ ਆਪਣੀ ਗਲਤੀ ਮੰਨਦੇ ਹੋਏ ਮੁਆਫ਼ੀ ਮੰਗ ਲਈ ਹੈ ਪਰ ਇਹ ਮਾਮਲਾ ਬਹੁਤ ਗੰਭੀਰ ਹੈ ਅਤੇ ਦੋਸ਼ੀ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਅਜਿਹੀਆਂ ਬੇਅਦਬੀ ਵਾਲੀਆ ਕਰਵਾਈਆਂ ਨੂੰ ਰੋਕਣ ਵਾਸਤੇ ਠੋਸ ਕਦਮ ਚੁੱਕਣ ਦੀ ਲੋੜ ਹੈ । ਸਿੱਖ ਰਹਿਤ ਮਰਿਯਾਦਾ ਅਨੁਸਾਰ ਸਿਰਫ ਗੁਰੂ ਗ੍ਰੰਥ ਸਹਿਬ ਲਈ ਹੀ ਚੌਰ ਸਾਹਿਬ ਅਤੇ ਛਤਰ ਝੁਲਾਇਆ ਜਾ ਸਕਦਾ ਹੈ। ਇਸ ਸਾਰੇ ਘਟਨਾਕ੍ਰਮ ਦੀ ਡੂੰਘਾਈ ਤਕ ਜਾਂਚ ਕਰਕੇ ਦੋਸ਼ੀਆ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News