Home » ਮਾਝਾ » ਅਮਰੀਕਾ ਸੜਕੀ ਹਾਦਸੇ ਵਿੱਚ ਮਾਰੇ ਗਏ ਦੀਪ ਕਰਨ ਸਿੰਘ ਦਾ ਗਮਗੀਨ ਮਾਹੌਲ ਵਿੱਚ ਹੋਇਆ ਅੰਤਿਮ ਸੰਸਕਾਰ।

ਅਮਰੀਕਾ ਸੜਕੀ ਹਾਦਸੇ ਵਿੱਚ ਮਾਰੇ ਗਏ ਦੀਪ ਕਰਨ ਸਿੰਘ ਦਾ ਗਮਗੀਨ ਮਾਹੌਲ ਵਿੱਚ ਹੋਇਆ ਅੰਤਿਮ ਸੰਸਕਾਰ।

SHARE ARTICLE

72 Views

ਖਾਲੜਾ 2 ਫਰਵਰੀ (ਖਿੜਿਆ ਪੰਜਾਬ) ਪਿਛਲੇ ਦਿਨੀ ਕਸਬਾ ਖਾਲੜਾ ਦਾ ਨੌਜਵਾਨ ਦੀਪਕਰਨ ਸਿੰਘ ਅਮਰੀਕਾ ਵਿੱਚ ਵਾਪਰੇ ਸੜਕੀ ਹਾਦਸੇ ਵਿੱਚ ਆਪਣੇ ਮਾਪਿਆਂ ਨੂੰ ਸਦੀਵੀ ਵਿਛੋੜਾ ਦੇ ਗਿਆ ਸੀ , ਉਸਦੀ ਮ੍ਰਿਤਕ ਦੇਹ ਐਤਵਾਰ ਰਾਤ ਅੰਮ੍ਰਿਤਸਰ ਏਅਰਪੋਰਟ ਪੁੱਜਣ ਤੋਂ ਬਾਅਦ ਉਹਨਾਂ ਦੇ ਗ੍ਰਹਿ ਪਿੰਡ ਖਾਲੜਾ ਵਿਖੇ ਪੁੱਜੀ ਅਤੇ ਜਿਸ ਦਾ ਸੋਮਵਾਰ ਨੂੰ ਅੰਤਿਮ ਸਸਕਾਰ ਨਮ ਅੱਖਾਂ ਨਾਲ ਕੀਤਾ ਗਿਆ ਇਸ ਬੇਵਕਤੀ ਮੌਤ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਸੜਕ ਹਾਦਸੇ ਵਿੱਚ ਮਾਰੇ ਗਏ ਦੀਪਕਰਨ ਸਿੰਘ ਉਮਰ 25 ਸਾਲ ਪੁੱਤਰ ਕੁਲਦੀਪ ਸਿੰਘ ਵਾਸੀ ਖਾਲੜਾ ਜੋ ਕਰੀਬ ਡੇਢ ਸਾਲ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ ਅਤੇ ਕਰੀਬ 10 ਦਿਨ ਪਹਿਲਾਂ ਉਹਨਾਂ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਦੀਪ ਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਅਗਨੀ ਉਹਨਾਂ ਦੇ ਪਿਤਾ ਕੁਲਦੀਪ ਸਿੰਘ ਨੇ ਭੇਂਟ ਕੀਤੀ ਇਸ ਮੌਕੇ ਸਰਪੰਚ ਗੁਰਜੀਤ ਸਿੰਘ ਖਾਲੜਾ ਮੰਡੀ , ਸਾਬਕਾ ਸਰਪੰਚ ਪਵਨਦੀਪ ਸਿੰਘ , ਰਣਜੀਤ ਸਿੰਘ ਰਾਣਾ , ਮਿੰਨਾ ਸਿੰਘ, ਡਾਕਟਰ ਮੇਜਰ ਸਿੰਘ , ਲਖਬੀਰ ਸਿੰਘ , ਸਾਬਕਾ ਸਰਪੰਚ ਮੇਜਰ ਸਿੰਘ, ਨੌਮੀ ਯੂਕੇ , ਪਹਿਲਵਾਨ ਹਰਜੀਤ ਸਿੰਘ , ਸਾਰਜ ਸਿੰਘ, ਹੈਪੀ ਸਿੰਘ, ਗੁਰਵਿੰਦਰ ਸਿੰਘ ਕੈਨੇਡਾ , ਬਾਬਾ ਸਮੁੰਦ ਸਿੰਘ, ਪੰਚ ਹਰਜੀਤ ਸਿੰਘ , ਪ੍ਰਧਾਨ ਹੀਰਾ ਸਿੰਘ ਖਾਲੜਾ , ਹਰਬੰਸ ਸਿੰਘ, ਬਾਜ ਸਿੰਘ , ਪ੍ਰਧਾਨ ਪੂਰਨ ਸਿੰਘ, ਹਰਜੀਤ ਸਿੰਘ , ਡਾਕਟਰ ਜਸਪਾਲ ਸਿੰਘ , ਸਾਬਕਾ ਸਰਪੰਚ ਰਸਪਾਲ ਸਿੰਘ, ਨੰਬਰਦਾਰ ਰਣਜੀਤ ਸਿੰਘ ਰਾਣਾ, ਸਰਪੰਚ ਗੁਰਜੀਤ ਸਿੰਘ, ਗੁਰਲਾਲ ਸਿੰਘ, ਗੁਰਜੰਟ ਸਿੰਘ, ਸਰਪੰਚ ਨਵਪ੍ਰੀਤ ਸਿੰਘ, ਸੋਨਾ ਧੁੰਨ, ਜਸਬੀਰ ਸਿੰਘ ਲਾਲੂ , ਯੋਧਾ ਸਿੰਘ, ਸੋਨੀ ਭਿਖੀ ਵਿੰਡ ਆਦਿ ਵੱਖ-ਵੱਖ ਪਿੰਡਾਂ ਦੇ ਮੋਹਤਬਰ ਹਾਜਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ