Home » ਮਾਝਾ » ਗੁਰਦੁਆਰਾ ਕਿਲਾ ਸਾਹਿਬ ਸਭਰਾ ਵਿਖੇ ਚੜ੍ਹਦੀ ਕਲਾ ਨਾਲ ਹੋਏ ਧਾਰਮਿਕ ਮੁਕਾਬਲੇ ਸੰਪੰਨ ਬੱਚਿਆਂ ਨੂੰ ਲੈ ਕੇ ਪਹੁੰਚੇ ਹੋਏ ਅਧਿਆਪਕ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਗਿਆ ਧੰਨਵਾਦ

ਗੁਰਦੁਆਰਾ ਕਿਲਾ ਸਾਹਿਬ ਸਭਰਾ ਵਿਖੇ ਚੜ੍ਹਦੀ ਕਲਾ ਨਾਲ ਹੋਏ ਧਾਰਮਿਕ ਮੁਕਾਬਲੇ ਸੰਪੰਨ ਬੱਚਿਆਂ ਨੂੰ ਲੈ ਕੇ ਪਹੁੰਚੇ ਹੋਏ ਅਧਿਆਪਕ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਗਿਆ ਧੰਨਵਾਦ

SHARE ARTICLE

26 Views

ਸਭਰਾ 4 ਫਰਵਰੀ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿਸਟਰ ਪੰਜਾਬ ਵੱਲੋਂ ਸਿੱਖ ਰਾਜ ਦੇ ਆਖਰੀ ਥੰਮ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਦੌਰਾਨ ਬੱਚਿਆਂ ਦੇ ਦਸਤਾਰ ਦੁਮਾਲਾ ਪੇਂਟਿੰਗ ਲੰਮੇ ਕੇਸ ਕਵੀਸ਼ਰੀ ਅਤੇ ਕਵਿਤਾ ਮੁਕਾਬਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਕਿਲਾ ਸਾਹਿਬ ਸਭਰਾ ਵਿਖੇ ਚੜ੍ਹਦੀ ਕਲਾ ਦੇ ਨਾਲ ਸੰਪਨ ਹੋਏ। ਇਹਨਾਂ ਮੁਕਾਬਲਿਆਂ ਵਿੱਚ ਸ਼ਹੀਦ ਸ਼ਾਮ ਸਿੰਘ ਅਟਾਰੀ, ਕੋਹੇਨੂਰ ਅਕੈਡਮੀ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸਭਰਾ ਸ਼ਹੀਦ ਅਕੈਡਮੀ ਭੱਗੂਪੁਰ ਅਤੇ ਪਿੰਡ ਦੇ ਲਗਭਗ 200 ਤੋਂ ਵੱਧ ਬੱਚਿਆਂ ਅਤੇ ਸੰਗਤਾਂ ਨੇ ਭਾਗ ਲਿਆ। ਇਨਾ ਮੁਕਾਬਲਿਆਂ ਵਿੱਚ ਬੱਚਿਆਂ ਦੇ ਗਰੁੱਪ ਬਣਾ ਕੇ ਮੁਕਾਬਲੇ ਕਰਵਾਏ ਗਏ। ਹਰੇਕ ਮੁਕਾਬਲੇ ਵਿੱਚ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ ਬਾਕੀ ਸਭਨਾਂ ਬੱਚਿਆਂ ਨੂੰ ਮੈਡਲ ਦੇ ਕੇ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ, ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਹਰਚਰਨ ਸਿੰਘ ਉਬੋਕੇ ਨੇ ਸ਼ਮੂਲੀਅਤ ਕੀਤੀ। ਉਹਨਾਂ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰਾਣੀ ਜਿੰਦਾਂ ਦੀ ਚਿੱਠੀ ਨੂੰ ਪੜ੍ਹ ਕੇ ਸਰਦਾਰ ਸ਼ਾਮ ਸਿੰਘ ਨੇ ਖਾਲਸਾ ਰਾਜ ਦੀ ਮੁੜ ਬਹਾਲੀ ਦੇ ਲਈ ਆਪਣੇ ਸਿਰ ਤੇ ਕਮਰ ਕੱਸਾ ਕਰਕੇ ਸਭਰਾਵਾਂ ਦੇ ਸਥਾਨ ਤੇ ਅੰਗਰੇਜ਼ ਫੌਜਾਂ ਦੇ ਆਹੂ ਲਾਏ। ਪਰ ਜੇਕਰ ਆਗੂ ਗਦਾਰ ਨਾ ਹੁੰਦੇ ਤਾਂ ਪੰਜਾਬ ਦੀ ਤਸਵੀਰ ਕੁਝ ਹੋਰ ਹੋਣੀ ਸੀ। ਉਹਨਾਂ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜ ਕੇ ਖਾਲਸਾ ਰਾਜ ਦੀ ਮੁੜ ਬਹਾਲੀ ਦੇ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਦਸਤਾਰ ਦੁਮਾਲਾ ਮੁਕਾਬਲੇ ਵਿੱਚ ਜੱਜਮੈਂਟ ਦੀ ਸੇਵਾ ਨਿੰਦਰਪਾਲ ਸਿੰਘ ਮੱਖੂ, ਵਜੀਰ ਸਿੰਘ ਆਸਲ ਹਰਮਨਦੀਪ ਸਿੰਘ ਭਿੱਖੀਵਿੰਡ, ਪੇਂਟਿੰਗ ਮੁਕਾਬਲੇ ਵਿੱਚ ਜੱਜਮੈਂਟ ਦੀ ਸੇਵਾ ਭਾਈ ਕੁਲਵੰਤ ਸਿੰਘ ਲਖਨਾ, ਲੰਮੇ ਕੇਸ ਮੁਕਾਬਲਿਆਂ ਵਿੱਚ ਭੈਣ ਮਨਜਿੰਦਰ ਕੌਰ, ਕਵੀਸ਼ਰੀ ਅਤੇ ਕਵਿਤਾ ਮੁਕਾਬਲੇ ਵਿੱਚ ਭਾਈ ਅਵਤਾਰ ਸਿੰਘ ਸਭਰਾ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਸੋਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਭਾਈ ਹੀਰਾ ਸਿੰਘ ਸੋਹਲ ਅਤੇ ਨਿਰਮਲ ਸਿੰਘ ਸੁਰ ਸਿੰਘ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲਾਂ ਤੋਂ ਬੱਚੇ ਲੈ ਕੇ ਪਹੁੰਚੇ ਹੋਏ ਅਧਿਆਪਕ ਸਾਹਿਬਾਨ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਸ਼ੀਲਡਾਂ ਅਤੇ ਗੁਰੂ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਦੇਵ ਸਿੰਘ, ਭਾਈ ਮਨਜੀਤ ਸਿੰਘ ਕਾਲੇ, ਭਾਈ ਗੁਰਭਿੰਦਰ ਸਿੰਘ, ਪ੍ਰੀਤਮ ਸਿੰਘ ਵੀਰ ਕੇ, ਬਾਬਾ ਅਮਰ ਸਿੰਘ, ਹੈਡ ਗ੍ਰੰਥੀ ਭਾਈ ਅਮਨਦੀਪ ਸਿੰਘ, ਗੁਰਨਾਮ ਸਿੰਘ , ਸਰਬਜੀਤ ਸਿੰਘ ਭਾਈ ਚਮਕੌਰ ਸਿੰਘ ਜੀ ਜਰਮਨ, ਭਾਈ ਸਤਨਾਮ ਸਿੰਘ ਨੇ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਇਹਨਾਂ ਨੂੰ ਨਿਰੰਤਰ ਜਾਰੀ ਰੱਖਣ ਨੂੰ ਲਈ ਬੇਨਤੀ ਕੀਤੀ ਅਤੇ ਹਰ ਸਾਲ ਬੱਚਿਆਂ ਨੂੰ ਇਸੇ ਤਰ੍ਹਾਂ ਜੋੜਨ ਲਈ ਸਾਥ ਦੇਣ ਦਾ ਭਰੋਸਾ ਦਵਾਇਆ। ਇਸ ਮੌਕੇ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਗੁਰਮੀਤ ਸਿੰਘ ਮਾਲੂਵਾਲ, ਸੁਖਵਿੰਦਰ ਸਿੰਘ ਖਾਲੜਾ,ਸਾਜਨ ਪ੍ਰੀਤ ਸਿੰਘ, ਰਣਬੀਰ ਸਿੰਘ ਵੀਰਮ, ਹੁਸਨ ਦੀਪ ਸਿੰਘ, ਰਣਜੀਤ ਸਿੰਘ, ਸੁਖਰਾਜ ਸਿੰਘ ਸੁਖਮਨਦੀਪ ਸਿੰਘ ਅਤੇ ਗਗਨਦੀਪ ਸਿੰਘ ਹਾਜਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ