Home » ਪੰਜਾਬ » ਜੈਕਾਰਿਆਂ ਦੀ ਗੂੰਜ ਵਿੱਚ “ਪ੍ਰੋਫੈਸਰ ਸਰਬਜੀਤ ਸਿੰਘ ਧੂੰਦਾ” ਜੀ ਨੂੰ ਕੀਤਾ ਗਿਆ “ਭਾਈ ਮੱਖਣ ਸ਼ਾਹ ਐਵਾਰਡ ਨਾਲ ਸਨਮਾਨਿਤ । ਸੁਸਾਇਟੀ ਗੁਰੂ ਸਾਹਿਬ ਜੀ ਦੀ ਸੱਚੀ ਸੁੱਚੀ ਵਿਚਾਰਧਾਰਾ ਦਾ ਪਹਿਰਾ ਦੇਣ ਵਾਲੇ ਹਰੇਕ ਪ੍ਰਚਾਰਕ ਰਾਗੀ, ਢਾਡੀ, ਕਵੀਸ਼ਰ ਦੀ ਸਦਾ ਰਿਣੀ ਰਹੇਗੀ

ਜੈਕਾਰਿਆਂ ਦੀ ਗੂੰਜ ਵਿੱਚ “ਪ੍ਰੋਫੈਸਰ ਸਰਬਜੀਤ ਸਿੰਘ ਧੂੰਦਾ” ਜੀ ਨੂੰ ਕੀਤਾ ਗਿਆ “ਭਾਈ ਮੱਖਣ ਸ਼ਾਹ ਐਵਾਰਡ ਨਾਲ ਸਨਮਾਨਿਤ । ਸੁਸਾਇਟੀ ਗੁਰੂ ਸਾਹਿਬ ਜੀ ਦੀ ਸੱਚੀ ਸੁੱਚੀ ਵਿਚਾਰਧਾਰਾ ਦਾ ਪਹਿਰਾ ਦੇਣ ਵਾਲੇ ਹਰੇਕ ਪ੍ਰਚਾਰਕ ਰਾਗੀ, ਢਾਡੀ, ਕਵੀਸ਼ਰ ਦੀ ਸਦਾ ਰਿਣੀ ਰਹੇਗੀ

SHARE ARTICLE

60 Views

ਸਭਰਾ 6 ਫਰਵਰੀ (ਗੁਰਪ੍ਰੀਤ ਸਿੰਘ ਸ਼ੈਡੀ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿਸਟਰਡ ਪੰਜਾਬ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਪਿਛਲੇ ਲੰਮੇ ਅਰਸੇ ਤੋਂ ਨਿਰੰਤਰ ਯਤਨ ਕਰਦੀ ਆ ਰਹੀ ਹੈ। ਜਿਸ ਦਾ ਇੱਕੋ ਇੱਕ ਮਕਸਦ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਸੱਚੀ ਸੁੱਚੀ ਵਿਚਾਰਧਾਰਾ ਅਤੇ ਸਿੱਖ ਰਹਿਤ ਮਰਿਆਦਾ ਦਾ ਹੋਕਾ ਸਮੁੱਚੇ ਸੰਸਾਰ ਵਿੱਚ ਦੇਣਾ ਹੈ। ਜਿਹੜੇ ਪ੍ਰਚਾਰਕ, ਰਾਗੀ, ਢਾਡੀ, ਕਵੀਸ਼ਰ ਇਸ ਵਿਚਾਰਧਾਰਾ ਦੇ ਮੁਦੱਈ ਹਨ ਉਹਨਾਂ ਦੇ ਨਾਲ ਖੜਨਾ ਅਤੇ ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਹੋਇਆਂ ਪਿਛਲੇ ਦੋ ਸਾਲਾਂ ਤੋਂ ਧਾਰਮਿਕ ਸਮਾਗਮਾਂ ਵਿੱਚ ਐਵਾਰਡ ਦੇਣ ਦਾ ਵਿਚਾਰ ਬਣਾਇਆ ਗਿਆ ਹੈ। ਸਿੱਖ ਰਾਜ ਦੇ ਥੰਮ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਦੌਰਾਨ ਗੁਰਦੁਆਰਾ ਕਿਲਾ ਸਾਹਿਬ ਸਭਰਾ ਤਰਨ ਤਾਰਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਐਵਾਰਡ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਦੀ ਸ਼ੁਰੂਆਤ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਵੱਲੋਂ ਕੀਤੀ ਗਈ। ਉਪਰੰਤ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਜੋਤੀਸ਼ਾਹ ਵੱਲੋਂ ਪ੍ਰੋਫੈਸਰ ਧੂੰਦਾ ਜੀ ਦੇ ਜੀਵਨ ਕਾਲ, ਘਾਲਨਾਵਾਂ, ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਗਈ। ਇਸ ਤੋਂ ਬਾਅਦ ਸੁਸਾਇਟੀ ਦੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਭਾਈ ਗੁਰਪ੍ਰੀਤ ਸਿੰਘ ਸੈਡੀ ਖਾਲੜਾ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਭਾਈ ਕੁਲਵੰਤ ਸਿੰਘ ਲਖਨਾ, ਗੁਰਦੁਆਰਾ ਕਿਲਾ ਸਾਹਿਬ ਦੀ ਪ੍ਰਬੰਧਕ ਕਮੇਟੀ ਬਾਬਾ ਅਮਰ ਸਿੰਘ ਜੀ, ਭਾਈ ਮਨਜੀਤ ਸਿੰਘ ਕਾਲੇ ਕੇ, ਭਾਈ ਗੁਰਦੇਵ ਸਿੰਘ, ਹੈਡ ਗ੍ਰੰਥੀ ਭਾਈ ਅਮਨਦੀਪ ਸਿੰਘ, ਗੁਰਪਿੰਦਰ ਸਿੰਘ ਥਾਣੇਦਾਰ, ਭਾਈ ਸਤਨਾਮ ਸਿੰਘ, ਭਾਈ ਕਰਨੈਲ ਸਿੰਘ, ਭਾਈ ਚਮਕੌਰ ਸਿੰਘ ਜਰਮਨੀ, ਭਾਈ ਸਰਬਜੀਤ ਸਿੰਘ ਕਵੀਸ਼ਰੀ, ਭਾਈ ਸੁਖਰਾਜ ਸਿੰਘ ਅਤੇ ਭਾਈ ਗੁਰਚਰਨਪ੍ਰੀਤ ਸਿੰਘ , ਭਾਈ ਤਰਸੇਮ ਸਿੰਘ ਬਾਹਮਣੀਵਾਲਾ, ਪ੍ਰਭਜੀਤ ਸਿੰਘ, ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ “ਭਾਈ ਸਰਬਜੀਤ ਧੂੰਦਾ” ਨੂੰ ਉਨ੍ਹਾਂ ਦੀਆਂ ਪੰਥ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ, ਗੁਰੂ ਗ੍ਰੰਥ ਸਾਹਿਬ ਜੀ ਤੇ ਅਟੁੱਟ ਵਿਸ਼ਵਾਸ ਲਈ “ਭਾਈ ਮੱਖਣ ਸ਼ਾਹ ਲੁਬਾਣਾ ਐਵਾਰਡ” ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ 21ਵੀਂ ਸਦੀ ਵਿੱਚ ਗੁਰੂ ਡੰਮ, ਡੇਰਾਵਾਦ, ਕਰਮਕਾਂਡ, ਵਹਿਮ ਭਰਮ ਪੂਰੇ ਜੋਬਨ ਤੇ ਛਾਇਆ ਹੋਇਆ ਹੈ ਇਸ ਸਮੇਂ ਗੁਰਬਾਣੀ ਦੇ ਕੋਈ ਹਰਿਓ ਬੂਟ ਰਹਿਓ ਈ ਵਾਕ ਅਨੁਸਾਰ ਜੇਕਰ ਕੋਈ ਹਸਤੀ ਗੁਰਬਾਣੀ ਕੀ ਸੱਚੀ ਸੁੱਚੀ ਵਿਚਾਰਧਾਰਾ ਨੂੰ ਸਮਾਜ ਵਿੱਚ ਪੇਸ਼ ਕਰਨ ਦਾ ਯਤਨ ਕਰ ਰਹੇ ਹਨ ਉਹ ਪ੍ਰੋਫੈਸਰ ਸਰਬਜੀਤ ਸਿੰਘ ਜੀ ਧੂੰਦਾ ਹਨ। ਉਹਨਾਂ ਦੀਆਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੇ ਤੁਲ ਇਹ ਐਵਾਰਡ ਸੱਚ ਬੋਲਣ ਵਾਲੇ, ਬਾਣੀ ਦੀ ਸਿਧਾਂਤਕ ਵਿਆਖਿਆ ਕਰਨ ਵਾਲੇ ਪ੍ਰਚਾਰਕ ਰਾਗੀ ਢਾਡੀ ਕਵੀਸ਼ਰਾਂ ਲਈ ਚਾਨਣ ਮੁਨਾਰਾ ਦਾ ਕੰਮ ਕਰੇਗਾ। ਅਖੀਰ ਪ੍ਰੋਫੈਸਰ ਸਰਬਜੀਤ ਸਿੰਘ ਧੂੰਦਾ ਜੀ ਵੱਲੋਂ ਸੁਸਾਇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਪਾਤਸ਼ਾਹ ਜੀ ਅੱਗੇ ਅਰਦਾਸ ਬੇਨਤੀ ਕੀਤੀ ਗਈ ਕਿ ਅੰਤਿਮ ਸਆਸ ਤੱਕ ਗੁਰਬਾਣੀ ਤੇ ਅਟੁੱਟ ਵਿਸ਼ਵਾਸ ਭਰੋਸਾ ਰੱਖ ਕੇ ਇਸੇ ਤਰ੍ਹਾਂ ਚੜਦੀ ਕਲਾ ਦੇ ਨਾਲ ਕੌਮ ਦੇ ਕਾਰਜ ਕਰਵਾ ਲੈਣੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News