Home » ਮਾਝਾ » ਨਸ਼ੇ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਨਿਭਾਉਣੀ ਪਵੇਗੀ ਆਪਣੀ ਭੂਮਿਕਾ : ਰਾਜਪਾਲ ਗੁਲਾਬ ਚੰਦ ਕਟਾਰੀਆ

ਨਸ਼ੇ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਨਿਭਾਉਣੀ ਪਵੇਗੀ ਆਪਣੀ ਭੂਮਿਕਾ : ਰਾਜਪਾਲ ਗੁਲਾਬ ਚੰਦ ਕਟਾਰੀਆ

SHARE ARTICLE

42 Views

ਨਸ਼ੇ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਨਿਭਾਉਣੀ ਪਵੇਗੀ ਆਪਣੀ ਭੂਮਿਕਾ : ਰਾਜਪਾਲ ਗੁਲਾਬ ਚੰਦ ਕਟਾਰੀਆ

 

-ਕਿਹਾ, ਰੋਜ਼ਗਾਰ ਦੇ ਬਿਹਤਰ ਮੌਕੇ ਹੀ ਨਸ਼ਿਆਂ ‘ਤੇ ਲਗਾ ਸਕਦੇ ਹਨ ਰੋਕ

 

-ਬੱਚਿਆਂ ਨੂੰ ਸਹੀ ਰਸਤਾ ਦਿਖਾਉਣ ‘ਚ ਮਾਪਿਆਂ ਤੇ ਅਧਿਆਪਕਾਂ ਦੀ ਜ਼ਿੰਮੇਵਾਰੀ ਸਭ ਤੋਂ ਅਹਿਮ

 

ਨਿਸ਼ਾਨ-ਏ- ਸਿੱਖੀ ਸੰਸਥਾ, ਖਡੂਰ ਸਾਹਿਬ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

 

ਤਰਨ ਤਾਰਨ, 8 ਫਰਵਰੀ – ਗੁਰਪ੍ਰੀਤ ਸਿੰਘ ਸੈਡੀ

 

ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਸਰਕਾਰੀ ਯਤਨਾਂ ਨਾਲ ਖਤਮ ਨਹੀਂ ਕੀਤਾ ਜਾ ਸਕਦਾ, ਇਸ ਲਈ ਸਮਾਜ ਦੇ ਹਰ ਵਰਗ, ਮਾਪਿਆਂ, ਅਧਿਆਪਕਾਂ, ਨੌਜਵਾਨਾਂ, ਆਮ ਲੋਕਾਂ ਅਤੇ ਪ੍ਰਸ਼ਾਸਨ ਨੂੰ ਮਿਲ ਕੇ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਿਸ਼ਾਨ-ਏ-ਸਿੱਖੀ ਸੰਸਥਾ, ਖਡੂਰ ਸਾਹਿਬ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਵੱਧ ਰਹੀ ਹੈ ਅਤੇ ਇਹ ਹੁਣ ਇਕ ਲੋਕ ਲਹਿਰ ਦਾ ਰੂਪ ਧਾਰਨ ਕਰਨ ਲੱਗ ਪਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਠੋਸ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਵਿਚ ਸਕਾਰਾਤਮਕ ਬਦਲਾਅ ਦਿਖਾਈ ਦੇ ਰਿਹਾ ਹੈ ਅਤੇ ਲੋਕ ਹੁਣ ਨਸ਼ਿਆਂ ਵਿਰੁੱਧ ਇਕਜੁੱਟ ਹੋ ਰਹੇ ਹਨ।

 

ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅਤੇ ਖਾਲੀਪਣ ਨਸ਼ੇ ਦੀ ਲਤ ਦੇ ਮੂਲ ਕਾਰਨ ਹਨ। ਜੇਕਰ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਉਹ ਇਸ ਬੁਰਾਈ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਸ਼ਾਨ-ਏ-ਸਿੱਖੀ ਸੰਸਥਾ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕਰ ਰਹੀ ਹੈ।

 

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵੀਰਾਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸ ਨੇ ਆਜ਼ਾਦੀ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਅਨਾਜ ਉਤਪਾਦਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਦੀ ਪੁਰਾਣੀ ਸ਼ਾਨ ਅਤੇ ਲੀਡਰਸ਼ਿਪ ਭੂਮਿਕਾ ਨੂੰ ਬਹਾਲ ਕਰਨ ਲਈ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕ ਫੈਸਲਾਕੁੰਨ ਲੜਾਈ ਲੜਨੀ ਪਵੇਗੀ।

ਰਾਜਪਾਲ ਨੇ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਇਹ ਜੰਗ ਸਿਰਫ਼ ਉਦੋਂ ਹੀ ਸਫਲ ਹੋ ਸਕਦੀ ਹੈ ਜਦੋਂ ਪ੍ਰਸ਼ਾਸਨ, ਸਮਾਜ, ਮਾਪੇ, ਨੌਜਵਾਨ ਅਤੇ ਹਰੇਕ ਨਾਗਰਿਕ ਇਕੱਠਾ ਹੋਵੇ। ਉਨ੍ਹਾਂ ਕਿਹਾ ਕਿ ਜੋ ਵੀ ਕੰਮ ਮਿਲਦਾ ਹੈ, ਉਸਨੂੰ ਸਮਰਪਣ ਭਾਵਨਾ ਨਾਲ ਕਰੋ।

ਰਾਜਪਾਲ ਨੇ ਮਾਵਾਂ ਨੂੰ ਬੱਚਿਆਂ ਦੇ ਜੀਵਨ ਵਿਚ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਦੱਸਦਿਆਂ ਕਿਹਾ ਕਿ ਇਕ ਮਾਂ ਦੀ ਭੂਮਿਕਾ ਉਨ੍ਹਾਂ ਨੂੰ ਬੁਰੀ ਸੰਗਤ ਅਤੇ ਨਸ਼ੇ ਤੋਂ ਬਚਾਉਣ ਵਿਚ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਤੀ, ਕਾਰੋਬਾਰ ਅਤੇ ਖੇਡਾਂ ਵਰਗੀਆਂ ਸਕਾਰਾਤਮਕ ਗਤੀਵਿਧੀਆਂ ਵਿਚ ਸ਼ਾਮਿਲ ਕਰਨ ਅਤੇ ਉਨ੍ਹਾਂ ਵਿਚ ਸਖ਼ਤ ਮਿਹਨਤ ਦੀ ਆਦਤ ਪਾਉਣ।

ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੀ ਭੂਮਿਕਾ ਨਸ਼ਾ ਵਿਰੋਧੀ ਮੁਹਿੰਮ ਵਿਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਕਮੇਟੀਆਂ ਨੂੰ ਹੋਰ ਸ਼ਕਤੀਸ਼ਾਲੀ ਬਣਾਇਆ ਜਾਵੇ, ਤਾਂ ਜੋ ਇਹ ਨਸ਼ਾ ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਰੋਕਣ ਵਿਚ ਫ਼ੈਸਲਾਕੁੰਨ ਭੂਮਿਕਾ ਨਿਭਾਅ ਸਕਣ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਬਾਰੇ ਰਾਜਪਾਲ ਪੰਜਾਬ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੌਟ ਸਪਾਟ ਖੇਤਰਾਂ ਵਿਚ ਅਸੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਟੀਮਾਂ ਭੇਜ ਰਹੇ ਹਾਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੀ ਆਪਣੀ ਭੂਮਿਕਾ ਵਧੀਆ ਢੰਗ ਨਾਲ ਨਿਭਾਅ ਰਹੀ ਹੈ। ਜਿਥੇ ਪੁਲਿਸ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ, ਉੱਥੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਬਾਬਾ ਸੇਵਾ ਸਿੰਘ ਕਾਰਸੇਵਾ ਵਾਲੇ, ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐਸ.ਐਸ.ਪੀ ਸੁਰੇਂਦਰ ਲਾਂਬਾ, ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ ਤੇ ਹੋਰ ਸ਼ਖਸੀਅਤਾਂ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ