Home » ਸੰਸਾਰ » ਜਰਮਨੀ » ਭਗਤ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਂਨਕਿਰਚਨ ਵਿਖੇ ਹੋਏ ਗੁਰਮਤਿ ਸਮਾਗਮ।

ਭਗਤ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਂਨਕਿਰਚਨ ਵਿਖੇ ਹੋਏ ਗੁਰਮਤਿ ਸਮਾਗਮ।

SHARE ARTICLE

117 Views

ਜਰਮਨੀ 9 ਫਰਵਰੀ (ਖਿੜਿਆ ਪੰਜਾਬ) ਭਗਤੀ ਲਹਿਰ ਦੇ ਮਹਾਨ ਕ੍ਰਾਂਤੀਕਾਰੀ, ਸੂਰਮੇ, ਜਾਤ ਪਾਤ, ਧਰਮ ਦੇ ਨਾਮ ਤੇ ਚਲਾਏ ਪਖੰਡਵਾਦ ਕਰਮਕਾਂਡ ਦੇ ਵਿਰੁੱਧ ਲੁਕਾਈ ਨੂੰ ਸੁਚੇਤ ਕਰਨ ਵਾਲੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 649 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਸਾਰਲੈਂਡ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਮੂਹ ਗੁਰਦੂਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਉਹਨਾਂ ਦਾ ਪ੍ਰਕਾਸ਼ ਪੁਰਬ ਦਿਹਾੜਾ ਮਨਾਇਆ ਗਿਆ ਇਸ ਸਮੇਂ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸੱਜੇ ਜਿਨਾਂ ਵਿੱਚ ਅੰਮ੍ਰਿਤਮਈ ਬਾਣੀ ਦੇ ਗੁਰਬਾਣੀ ਕੀਰਤਨ ਤੋਂ ਇਲਾਵਾ ਕਥਾ ਵਿਚਾਰਾਂ ਹੋਈਆਂ। ਇਸ ਵਕਤ ਜਿੱਥੇ ਭਾਈ ਰੁਪਿੰਦਰ ਸਿੰਘ ਤੋਂ ਇਲਾਵਾ ਰਵਿੰਦਰ ਸਿੰਘ ਸੁਰੀਲਾ ਹੋਰਾਂ ਦੇ ਵੱਲੋਂ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਦੇ ਸ਼ਬਦ ਧਾਰਨਾ ਦੇ ਨਾਲ ਸੰਗਤਾਂ ਨੂੰ ਸਰਵਣ ਕਰਵਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਹੋਰਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਭਗਤ ਰਵਿਦਾਸ ਜੀ ਦੀ ਗੁਰਬਾਣੀ ਦੀ ਵਿਚਾਰ ਕਰਦਿਆਂ ਕਿਹਾ ਕਿ ਭਗਤ ਜੀ ਦੇ 40 ਸ਼ਬਦ 16 ਰਾਗਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਵਿੱਚ ਦਰਜ ਹਨ ਜਿਨਾਂ ਦੀ ਵਿਚਾਰ ਨੂੰ ਅਸੀਂ ਆਪਣੀ ਜੀਵਨ ਦੇ ਵਿੱਚ ਅਪਣਾ ਕੇ ਜੀਵਨ ਨੂੰ ਚਾਨਣ ਮੁਨਾਰਾ ਬਣਾ ਸਕਦੇ ਹਾਂ, ਉਹਨਾਂ ਕਿਹਾ ਜਿੱਥੇ ਭਗਤ ਰਵਿਦਾਸ ਜੀ ਨੇ ਸਾਨੂੰ ਉਸ ਅਕਾਲ ਪੁਰਖ ਵਾਹਿਗੁਰੂ ਜੀ ਦੇ ਨਾਲ ਪ੍ਰੀਤ ਪਾਉਣ ਦਾ ਰਾਹ ਦਸੇਰਾ ਦੱਸਿਆ ਹੈ ਉਥੇ ਉਹਨਾਂ ਨੇ ਆਪਣੀ ਬਾਣੀ ਦੇ ਵਿੱਚ ਕਰਮਕਾਂਡਾਂ ਵਹਿਮਾਂ ਭਰਮਾਂ ਤੋਂ ਵੀ ਬਚਾ ਕੇ ਇੱਕ ਰੱਬ ਜੀ ਦੇ ਨਾਲ ਜੁੜਨ ਦੀ ਤਾਕੀਦ ਕੀਤੀ ਹੈ ਇਸ ਵਕਤ ਗੁਰੂ ਕੇ ਲੰਗਰ ਅਤੁੱਟ ਵਰਤੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News