11 ਜਨਵਰੀ ਕੋਬਲੈੱਸ (ਜਰਮਨੀ) ਗੁਰਦੁਆਰਾ ਗੁਰੂ ਨਾਨਕ ਦਰਬਾਰ ਕੌਬਲੈਂਸ ਦੀਆ ਸੰਗਤਾਂ ਵਲੋਂ ਦਸ਼ਮੇਸ਼ ਪਿਤਾ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਖੁਸ਼ੀਆਂ ਪੂਰਵਕ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 556 ਅਨੁਸਾਰ ਮਨਾਇਆ ਗਿਆ।ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ। ਭੈਣਾਂ ਅਤੇ ਬੱਚਿਆਂ ਨੇ ਰਸ ਭਿੰਨਾਂ ਕੀਰਤਨ ਕਰਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਜੰਟ ਸਿੰਘ ਅਤੇ ਕਸ਼ਮੀਰ ਸਿੰਘ ਜੀ ਨੇ ਇਲਾਹੀ ਬਾਣੀ ਦੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਜਗਜੀਤ ਸਿੰਘ ਨੇ ਗੁਰੂ ਸਾਹਿਬ ਜੀ ਦਾ ਇਤਿਹਾਸ ਸਰਵਣ ਕਰਾਇਆ। ਸੰਗਤਾਂ ਅਤੇ ਕਮੇਟੀ ਨੇ ਫੈਸਲਾ ਕੀਤਾ ਕਿ ਕੋਬਲੈਂਸ ਗੁਰਦੁਆਰਾ ਸਾਹਿਬ ਵਿਚ ਸਾਰੇ ਗੁਰਪੁਰਬ ਮੂਲ ਨਾਨਕਸਾਹੀ ਕੈਲੰਡਰ ਅਨੁਸਾਰ ਹੀ ਮਨਾਏ ਜਾਣਗੇ । ਗੁਰਦੁਆਰਾ ਪ੍ਰਬੰਧਕ ਕਮੇਂਟੀ ਨੇ ਆਈਆ ਸਮੂਹ ਸੰਗਤਾ ਦਾ ਅਤੇ ਸਾਰੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਗੁਰਪਾਲ ਸਿੰਘ, ਬਲਕਾਰ ਸਿੰਘ, ਕਰਮਜੀਤ ਸਿੰਘ,ਸੁਖਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਗੁਰਮੀਤ ਸਿੰਘ। ਨਾਨਕਸ਼ਾਹੀ ਕੈਲੰਡਰ ਵੀ ਵੰਡਿਆ ਗਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।