ਬ੍ਰਹਮਪੁਰਾ ਨੇ ਰਟੌਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਤਰਨਤਾਰਨ ਤੋਂ ਗੁਰਪ੍ਰੀਤ ਸਿੰਘ
ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਗੁਰਦੀਪ ਸਿੰਘ ਰਟੌਲ ਸਾਬਕਾ ਐੱਸ.ਡੀ.ਓ ਦੇ ਅਕਾਲ ਚਲਾਣਾ ਕਰ ਜਾਣ ਤੇ ਉਹਨਾ ਦੇ ਸਪੁੱਤਰ ਗੁਰਮਿੰਦਰ ਸਿੰਘ ਰਟੌਲ ਸਾਬਕਾ ਚੇਅਰਮੈਂਨ ਮਾਰਕੀਟ ਕਮੇਟੀ ਤਰਨ ਤਾਰਨ, ਸੁਖਵਿੰਦਰ ਸਿੰਘ ਰਟੌਲ, ਦਵਿੰਦਰ ਸਿੰਘ ਰਟੌਲ ਅਤੇ ਸਮੂਹ ਪਰਿਵਾਰ ਨਾਲ਼ ਮੁਲਕਾਤ ਕਰ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਗੁਰਦੀਪ ਸਿੰਘ ਰਟੌਲ ਬਹੁਤ ਹੀ ਨੇਕ ਦਿਲ ਅਤੇ ਮਿਹਨਤੀ ਇਨਸਾਨ ਸਨ ਅਤੇ ਓਹਨਾ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਬ੍ਰਹਮਪੁਰਾ ਨੇ ਕਿਹਾ ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿੱਛੜੀ ਹੋਈ ਰੂਹ ਨੂੰ ਪਰਮਾਤਮਾਂ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸਮੂਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








