Home » ਮਾਝਾ » ਮੋਗਾ ਰੈਲੀ ‘ਤੇ ਬ੍ਰਹਮਪੁਰਾ ਦਾ ਤਿੱਖਾ ਹਮਲਾ: “ਪੰਜਾਬ ਦਾ ਪੈਸਾ ਦਿੱਲੀ ਦੀ ਰਾਜਨੀਤੀ ਲਈ ਬਰਬਾਦ ਕੀਤਾ ਜਾ ਰਿਹਾ ਸਰਕਾਰ ਦੀਆਂ ਰੈਲੀਆਂ ਨਾਲ ਨਾ ਨਸ਼ਾ ਖਤਮ ਹੋਣਾ, ਨਾ ਬੇਰੋਜ਼ਗਾਰੀ ਘਟਣੀ: ਰਵਿੰਦਰ ਸਿੰਘ ਬ੍ਰਹਮਪੁਰਾ

ਮੋਗਾ ਰੈਲੀ ‘ਤੇ ਬ੍ਰਹਮਪੁਰਾ ਦਾ ਤਿੱਖਾ ਹਮਲਾ: “ਪੰਜਾਬ ਦਾ ਪੈਸਾ ਦਿੱਲੀ ਦੀ ਰਾਜਨੀਤੀ ਲਈ ਬਰਬਾਦ ਕੀਤਾ ਜਾ ਰਿਹਾ ਸਰਕਾਰ ਦੀਆਂ ਰੈਲੀਆਂ ਨਾਲ ਨਾ ਨਸ਼ਾ ਖਤਮ ਹੋਣਾ, ਨਾ ਬੇਰੋਜ਼ਗਾਰੀ ਘਟਣੀ: ਰਵਿੰਦਰ ਸਿੰਘ ਬ੍ਰਹਮਪੁਰਾ

SHARE ARTICLE

14 Views

ਮੋਗਾ ਰੈਲੀ ‘ਤੇ ਬ੍ਰਹਮਪੁਰਾ ਦਾ ਤਿੱਖਾ ਹਮਲਾ: “ਪੰਜਾਬ ਦਾ ਪੈਸਾ ਦਿੱਲੀ ਦੀ ਰਾਜਨੀਤੀ ਲਈ ਬਰਬਾਦ ਕੀਤਾ ਜਾ ਰਿਹਾ

 

ਸਰਕਾਰ ਦੀਆਂ ਰੈਲੀਆਂ ਨਾਲ ਨਾ ਨਸ਼ਾ ਖਤਮ ਹੋਣਾ, ਨਾ ਬੇਰੋਜ਼ਗਾਰੀ ਘਟਣੀ: ਰਵਿੰਦਰ ਸਿੰਘ ਬ੍ਰਹਮਪੁਰਾ

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ

ਮੋਗਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਰੈਲੀ ‘ਤੇ ਕੜੀ ਪ੍ਰਤੀਕ੍ਰਿਆ ਦਿੰਦਿਆਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਤਰਜੀਹ ਪੰਜਾਬ ਦਾ ਵਿਕਾਸ ਨਹੀਂ, ਸਿਰਫ਼ ਰਾਜਨੀਤਿਕ ਦਿਖਾਵਾ ਹੈ।

ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਈ ਲੱਖ ਕਰੋੜ ਰੁਪਏ ਦੇ ਭਾਰੀ ਕਰਜ਼ੇ ਹੇਠ ਦੱਬਿਆ ਹੋਇਆ ਹੈ। ਖ਼ਜ਼ਾਨਾ ਤੰਦਰੁਸਤ ਨਹੀਂ , ਨੌਜਵਾਨ ਬੇਰੋਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਪਿੰਡਾਂ ਵਿੱਚ ਨਸ਼ੇ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਇਸ ਹਾਲਤ ਵਿੱਚ ਕਰੋੜਾਂ ਰੁਪਏ ਸਰਕਾਰੀ ਪੈਸੇ ਨਾਲ ਰੈਲੀਆਂ ਕਰਨਾ ਸੂਬੇ ਦੇ ਹਿੱਤਾਂ ਦੇ ਖ਼ਿਲਾਫ਼ ਹੈ।

 

ਉਨ੍ਹਾਂ ਨੇ ਦੋਸ਼ ਲਗਾਇਆ ਕਿ ਰੈਲੀ ਵਿੱਚ ਵਰਤੇ ਜਾਣ ਵਾਲੇ ਸਾਜੋ-ਸਾਮਾਨ ਨੂੰ ਪੰਜਾਬ ਦੇ ਵਪਾਰੀਆਂ ਤੋਂ ਖਰੀਦਣ ਦੀ ਬਜਾਏ ਦਿੱਲੀ ਅਤੇ ਹੋਰ ਸੂਬਿਆਂ ਤੋਂ ਮੰਗਵਾਇਆ ਗਿਆ, ਜਿਸ ਨਾਲ ਸੂਬੇ ਦਾ ਧਨ ਬਾਹਰ ਭੇਜਿਆ ਗਿਆ। “ਇਹ ਗੱਲ ਸਪਸ਼ਟ ਕਰਦੀ ਹੈ ਕਿ ਸਰਕਾਰ ਕਿਸ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ।

ਬ੍ਰਹਮਪੁਰਾ ਨੇ ਸਵਾਲ ਉਠਾਇਆ ਕਿ ਕੀ ਇਸ ਤਰ੍ਹਾਂ ਦੀਆਂ ਰੈਲੀਆਂ ਨਾਲ ਪਿੰਡਾਂ ਦੇ ਨੌਜਵਾਨ ਨਸ਼ੇ ਤੋਂ ਦੂਰ ਹੋਣਗੇ? ਕੀ ਬੇਰੋਜ਼ਗਾਰੀ ਖਤਮ ਹੋਵੇਗੀ? ਕੀ ਕਿਸਾਨਾਂ ਦੇ ਕਰਜ਼ੇ ਘਟਣਗੇ?

ਬ੍ਰਹਮਪੁਰਾ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਨੌਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਜ਼ਮੀਨੀ ਪੱਧਰ ‘ਤੇ ਉਪਰਾਲੇ ਕੀਤੇ ਗਏ। ਵਰਲਡ ਕਬੱਡੀ ਕੱਪ ਕਰਵਾ ਕੇ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਵੱਲ ਮੋੜਿਆ ਗਿਆ। ਉਨ੍ਹਾਂ ਕਿਹਾ ਕਿ ਇਹ ਕਬੱਡੀ ਕੱਪ ਐਸੇ ਲੋਕਪ੍ਰਿਯ ਹੋਏ ਕਿ ਨੌਜਵਾਨ ਹੋਰ ਲੀਗਾਂ, ਸਮੇਤ ਆਈਪੀਐਲ ਦੇ ਮੈਚ ਵੀ ਛੱਡ ਕੇ ਆਪਣੇ ਰਵਾਇਤੀ ਖੇਡ ਨਾਲ ਜੁੜ ਗਏ ਸਨ।

ਉਨ੍ਹਾਂ ਅਨੁਸਾਰ ਉਸ ਸਮੇਂ ਨਸ਼ਾ ਛਡਾਓ ਕੇਂਦਰ ਖੋਲ੍ਹੇ ਗਏ, ਪਿੰਡਾਂ ਵਿੱਚ ਜਿਮ ਬਣਾਏ ਗਏ ਅਤੇ ਵੱਡੇ ਪੱਧਰ ‘ਤੇ ਖੇਡ ਸਟੇਡੀਅਮ ਤਿਆਰ ਕੀਤੇ ਗਏ। “ਇਹ ਸੀ ਨਸ਼ੇ ਖ਼ਿਲਾਫ਼ ਅਸਲੀ ਜੰਗ, ਨਾ ਕਿ ਸਟੇਜਾਂ ‘ਤੇ ਭਾਸ਼ਣਾਂ ਦੀ ਰਾਜਨੀਤੀ ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News