Home » ਸੰਸਾਰ » ਜਰਮਨੀ » ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਗੁਰਮਤਿ ਸਮਾਗਮ।

ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਗੁਰਮਤਿ ਸਮਾਗਮ।

SHARE ARTICLE

31 Views

ਜਰਮਨੀ 17 ਫਰਵਰੀ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਜਰਮਨ ਵਿਖੇ ਨਕੋਦਰ ਸਾਕੇ ਦੇ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ, ਭਾਈ ਝਿਲਮਿਲ ਸਿੰਘ ਗੋਰਸੀਆਂ,ਭਾਈ ਹਰਮਿੰਦਰ ਸਿੰਘ ਚਲੂਪਰ ਤਿਨ੍ਹਾ ਦਾ 40ਸਾਲਾ ਸ਼ਹੀਦੀ ਦਿਹਾੜਾ ਮਨਾਇਆ ਗਿਆ । 13 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਅਤੇ ਭੋਗ 15 ਫ਼ਰਵਰੀ ਦਿਨ ਐਤਵਾਰ ਨੂੰ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ। ਜਿਸ ਵਿੱਚ ਬੱਚਿਆਂ ਵੱਲੋਂ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਦੇ ਗ੍ਰੰਥੀ ਭਾਈ ਜਗਜੀਤ ਸਿੰਘ ਚੀਮਾਂ ਕਲਾਂ ਵੱਲੋਂ ਗੁਰਬਾਣੀ ਵੀਚਾਰ ਤੋਂ ਇਲਾਵਾ ਨਕੋਦਰ ਸਾਕੇ ਬਾਰੇ ਸੰਗਤਾਂ ਨਾਲ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ । ਸਮੁੱਚੇ ਸਮਾਗਮ ਦੀਆਂ ਸੇਵਾਵਾਂ ਸ਼ਹੀਦ ਭਾਈ ਬਲਧੀਰ ਸਿੰਘ ਫੌਜੀ ਦੇ ਪਰਿਵਾਰ ਅਤੇ ਸਾਥੀ ਵੀਰਾਂ ਵੱਲੋ ਰਲਕੇ ਕੀਤੀਆਂ ਗਈਆਂ। ਅੰਤ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਪਾਲ ਸਿੰਘ ਪਾਲਾ ਵੱਲੋਂ ਸਮੂਹ ਪਰਿਵਾਰ ਅਤੇ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ। ਉਹਨਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਨੇ ਸਾਨੂੰ ਕੌਮੀ ਪੱਧਰ ਤੇ ਇਹਨਾਂ ਸ਼ਹੀਦਾਂ ਨੂੰ ਹਮੇਸ਼ਾ ਚੇਤੇ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News