Home » ਮਾਝਾ » ਬਿਕਰਮ ਸਿੰਘ ਮਜੀਠੀਆ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਤੇ ਕਾਰਜਕਾਰੀ ਡੀ ਜੀ ਪੀ ਨੂੰ ਜ਼ਿੰਮੇਵਾਰ ਠਹਿਰਾ‌ਇਆ

ਬਿਕਰਮ ਸਿੰਘ ਮਜੀਠੀਆ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਤੇ ਕਾਰਜਕਾਰੀ ਡੀ ਜੀ ਪੀ ਨੂੰ ਜ਼ਿੰਮੇਵਾਰ ਠਹਿਰਾ‌ਇਆ

SHARE ARTICLE

7 Views

ਬਿਕਰਮ ਸਿੰਘ ਮਜੀਠੀਆ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਤੇ ਕਾਰਜਕਾਰੀ ਡੀ ਜੀ ਪੀ ਨੂੰ ਜ਼ਿੰਮੇਵਾਰ ਠਹਿਰਾ‌ਇਆ

 

ਪੱਟੀ ਵਿਖੇ ਜਰਮਨ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਸਰਕਾਰ ਵੱਲੋਂ ਉਹਨਾਂ ਨੂੰ ਸੁਰੱਖਿਆ ਪ੍ਰਦਾਨ ਨਾ ਕਰਨ ਦੀ ਕੀਤੀ ਨਿਖੇਧੀ

 

 

ਅੰਮ੍ਰਿਤਸਰ, 19 ਫਰਵਰੀ: ਗੁਰਪ੍ਰੀਤ ਸਿੰਘ ਸੈਡੀ

 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਆਰਜ਼ੀ ਡੀ ਜੀ ਪੀ ਗੌਰਵ ਯਾਦਵ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਉਹਨਾਂ ਪੱਟੀ ਵਿਚ ਵੀ ਆਈ ਪੀ ਇਲਾਕੇ ਵਿਚ ਸਰਪੰਚ ਹਰਪਿੰਦਰ ਸਿੰਘ ਦਾ ਕਤਲ ਰੋਕਣ ਵਿਚ ਨਾਕਾਮ ਰਹਿਣ ’ਤੇ ਪੁਲਿਸ ਦੀ ਸਖ਼ਤ ਨਿਖੇਧੀ ਕੀਤੀ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਇਥੇ ਜਰਮਨ ਸਿੰਘ ਜੋ ਕਿ ਸਰਪੰਚ ਦੇ ਰਿਸ਼ਤੇਦਾਰ ਹਨ, ਨਾਲ ਮੁਲਾਕਾਤ ਕੀਤੀ ਜੋ ਕਿ ਪੱਟੀ ਵਿਚ ਡੀ ਸੀ ਅਤੇ ਐਸ ਐਸ ਪੀ ਦੀ ਰਿਹਾਇਸ਼ ਦੇ ਨਾਲ-ਨਾਲ ਸੀ ਆਈ ਏ ਸੈਂਟਰ ਦੇ ਨੇੜੇ ਹੋਏ ਇਸ ਹਮਲੇ ਵਿਚ ਵਾਲ-ਵਾਲ ਬਚੇ ਹਨ।

ਇਥੇ ਇਕ ਪ੍ਰਾਈਵੇਟ ਹਸਪਤਾਲ ਵਿਚ ਜਰਮਨ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਸ ਵਿਚ ਮੁੱਖ ਗਵਾਹ ਨੂੰ ਉਸ ਵੇਲੇ ਵੀ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਗਈ ਜਦੋਂ ਇਹ ਗੱਲ ਸਾਹਮਣੇ ਆਈ ਕਿ ਅਤਿਵਾਦੀ ਲਖਬੀਰ ਸਿੰਘ ਲੰਡਾ ਨੇ ਏ ਕੇ 47 ਰਾਈਫਲ ਨਾਲ ਉਹਨਾਂ ’ਤੇ ਗੋਲਬਾਰੀ ਕਰਨ ਦੀ ਜ਼਼ਿੰਮੇਵਾਰੀ ਲਈ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਤੇ ਇਕ ਮਹੀਨੇ ਵਿਚ 25 ਤੋਂ ਜ਼ਿਆਦਾ ਲੋਕਾਂ ਦਾ ਕਤਲ ਹੋ ਗਿਆ ਹੈ। ਉਹਨਾਂ ਕਿਹਾ ਕਿ ਹਾਈ ਕੋਰਟ ਨੇ ਵੀ ਸਥਿਤੀ ਦੇ ਹਾਲਾਤ ਦਾ ਨੋਟਿਸ ਲਿਆ ਹੈ ਪਰ ਆਪ ਸਰਕਾਰ ਹਾਲੇ ਤੱਕ ਗੂੜੀ ਨੀਂਦ ਵਿਚੋਂ ਨਹੀਂ ਜਾਗੀ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਡੀ ਜੀ ਪੀ ਸਿਰਫ ਮੁੱਖ ਮੰਤਰੀ ਦੀ ਖੁਸ਼ਾਮਦ ਕਰ ਕੇ ਆਪਣੀ ਕੁਰਸੀ ਬਚਾਉਣ ਵਾਸਤੇ ਯਤਨਸ਼ੀਲ ਹਨ ਤੇ ਉਹ ਕਾਨੂੰਨ ਵਿਵਸਥਾ ਵੱਲ ਕੋਈ ਧਿਆਨ ਨਹੀਂ ਦੇ ਰਹੇ। ਉਹਨਾਂ ਕਿਹਾ ਕਿ ਉਹ ਹੈਰਾਨ ਹਨ ਕਿ ਸੂਬਾ ਸਰਕਾਰ ਵੱਲੋਂ ਇਸ ਸਰਹੱਦੀ ਸੂਬੇ ਵਿਚ ਕਾਨੂੰਨ ਵਿਵਸਥਾ ਬਹਾਲ ਕਰਨ ਲਈ ਕਦਮ ਚੁੱਕਣ ਤੋਂ ਪਹਿਲਾਂ ਹੋਰ ਕਿੰਨੇ ਲੋਕਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਚੀਨ ਅਤੇ ਭਾਰਤ ਵਰਗੇ ਦੇਸ਼ ਵੀ ਡਿਪਲੋਮੈਟਿਕ ਸਟਾਫ ਨੂੰ ਵਿਦੇਸ਼ਾਂ ਵਿੱਚ ਦਮਨ ਦੀਆਂ ਕੋਸ਼ਿਸ਼ਾਂ ਕਰਨ ਲਈ ਕਰਦੇ ਹਨ ਨਿਯੁਕਤ: ਐਮਆਈਜੀਐਸ ਰਿਪੋਰਟ 👉ਕੈਨੇਡਾ ਦੀ ਐਮਆਈਜੀਐਸ ਵਲੋਂ ਜਾਰੀ ਰਿਪੋਰਟ ਵਿਚ ਕੈਨੇਡੀਅਨ ਸਿੱਖ ਕਾਰਕੁਨਾਂ ਨੂੰ ਮਿਲ਼ ਰਹੇ ਦਰਪੇਸ਼ ਹਿੰਸਕ ਖਤਰਿਆਂ ਨੂੰ ਕੀਤਾ ਗਿਆ ਉਜਾਗਰ

ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ 👉 ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਇਲਜ਼ਾਮਾਂ ਸਬੰਧੀ 72 ਘੰਟਿਆਂ ਵਿਚ ਸਬੂਤ ਪੇਸ਼ ਕਰਨ – ਐਡਵੋਕੇਟ ਧਾਮੀ 👉 ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣ, ਨਹੀਂ ਹੋਵੇਗਾ ਮਾਨਹਾਨੀ ਦਾ ਮੁਕੱਦਮਾ