Home » ਇੰਗਲੈਂਡ » ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ (ਰਜਿ) ਸਮੂਹ ਪੰਥਕ ਸੰਸਥਾਵਾਂ ਦਾ ਸਹਿਯੋਗ ਕਰਦੇ ਹੋਏ ਅਜ਼ਾਦਾਨਾ ਤੌਰ ‘ਤੇ ਰਹੇਗਾ ਵਿਚਰਦਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ (ਰਜਿ) ਸਮੂਹ ਪੰਥਕ ਸੰਸਥਾਵਾਂ ਦਾ ਸਹਿਯੋਗ ਕਰਦੇ ਹੋਏ ਅਜ਼ਾਦਾਨਾ ਤੌਰ ‘ਤੇ ਰਹੇਗਾ ਵਿਚਰਦਾ

SHARE ARTICLE

15 Views

ਇੰਗਲੈਂਡ 20 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਅਸੀਂ 20 ਸਿਤੰਬਰ 2000 ਤੋਂ ਇੰਗਲੈਂਡ ਵਿੱਚ ਪਾਰਟੀ ਤੌਰ ‘ਤੇ ਵਿਚਰਦੇ ਆ ਰਹੇ ਹਾਂ ਅਤੇ ਪਾਰਟੀ ਸੰਗਠਨ ਦੀ ਮਜਬੂਤੀ ਅਤੇ ਏਕਤਾ ਨੂੰ ਮੁੱਖ ਰੱਖ ਕੇ ਇਕ ਧਿਰ ਵੱਲੋਂ ਅਕਤੂਬਰ 2015 ਵਿੱਚ ਆਪਣਾ ਵੱਖਰਾ ਢਾਂਚਾ ਐਲਾਨੇ ਜਾਣ ਦੇ ਬਾਵਜੂਦ ਅਸੀਂ ਪੂਰੇ ਜਾਬਤੇ ਵਿੱਚ ਰਹਿੰਦੇ ਹੋਏ ਸਾਰੇ ਵਖਰੇਵਿਆਂ ਨੂੰ ਹੱਲ੍ਹ ਕਰਨ ਲਈ ਪੁਰਜੋਰ ਯਤਨਸ਼ੀਲ ਹੋਣ ਦੇ ਬਾਵਜੂਦ ਸ: ਸਿਮਰਨਜੀਤ ਸਿੰਘ ਮਾਨ ਅਤੇ ਪਾਰਟੀ ਦੇ ਅੰਤਰ-ਰਾਸ਼ਟਰੀ ਪੱਧਰ ਦੇ ਆਗੂਆਂ ਨੇ ਸ਼ਾਇਦ ਇਸ ਸਾਰੇ ਵਰਤਾਰੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਟਾਲਮਟੋਲ ਦੀ ਨੀਤੀ ਅਪਣਾਈ ਹੋਈ ਹੈ। ਇਸ ਲਈ ਅਸੀਂ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਕੇ ਜੋ ਕਿ ਇਲੈਕਸ਼ਨ ਕਮਿਸ਼ਨ ਇੰਗਲੈਂਡ ਕੋਲ ਰਜਿਸਟਰਡ ਰਾਜਨੀਤਕ ਪਾਰਟੀ ਹੈ ਸਮੂਹ ਪੰਥਕ ਸੰਸਥਾਵਾਂ ਨਾਲ ਪ੍ਰਸਪਰ ਆਪਸੀ ਸਹਿਯੋਗ ਕਰਦੇ ਹੋਏ ਅਜ਼ਾਦਾਨਾ ਤੌਰ ਤੇ ਵਿਚਰਦੇ ਰਹਾਂਗੇ। ਜੱਥੇਬੰਦੀ ਦੇ ਮੁੱਖ ਸੇਵਾਦਾਰ ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਸਮਰਾ, ਸਕੱਤਰ ਜਨਰਲ ਤਰਸੇਮ ਸਿੰਘ ਮੰਡੇਰ, ਜਨਰਲ ਸਕੱਤਰ ਸਤਿੰਦਰ ਸਿੰਘ ਮੰਗੂਵਾਲ, ਸਕੱਤਰ ਜਸਵਿੰਦਰ ਸਿੰਘ ਰਾਏ, ਖਜਾਨਚੀ ਭੁਪਿੰਦਰ ਸਿੰਘ ਜੌਹਲ, ਆਰਗੇਨਾਈਜਰ ਪ੍ਰੀਤਕਮਲ ਸਿੰਘ, ਮੀਡੀਆ ਸਕੱਤਰ ਜਗਤਾਰ ਸਿੰਘ ਵਿਰਕ, ਅਗਜ਼ੈਕਟਿਵ ਕਮੇਟੀ ਮੈਂਬਰ ਮੁਹਿੰਦਰ ਸਿੰਘ ਮਾਨ, ਰਣਜੀਤ ਸਿੰਘ ਸ਼ੇਰਗਿੱਲ, ਇਕਬਾਲ ਸਿੰਘ, ਪਿੰਦਰ ਸਿੰਘ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕੀਤਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਚੀਨ ਅਤੇ ਭਾਰਤ ਵਰਗੇ ਦੇਸ਼ ਵੀ ਡਿਪਲੋਮੈਟਿਕ ਸਟਾਫ ਨੂੰ ਵਿਦੇਸ਼ਾਂ ਵਿੱਚ ਦਮਨ ਦੀਆਂ ਕੋਸ਼ਿਸ਼ਾਂ ਕਰਨ ਲਈ ਕਰਦੇ ਹਨ ਨਿਯੁਕਤ: ਐਮਆਈਜੀਐਸ ਰਿਪੋਰਟ 👉ਕੈਨੇਡਾ ਦੀ ਐਮਆਈਜੀਐਸ ਵਲੋਂ ਜਾਰੀ ਰਿਪੋਰਟ ਵਿਚ ਕੈਨੇਡੀਅਨ ਸਿੱਖ ਕਾਰਕੁਨਾਂ ਨੂੰ ਮਿਲ਼ ਰਹੇ ਦਰਪੇਸ਼ ਹਿੰਸਕ ਖਤਰਿਆਂ ਨੂੰ ਕੀਤਾ ਗਿਆ ਉਜਾਗਰ

ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ 👉 ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਇਲਜ਼ਾਮਾਂ ਸਬੰਧੀ 72 ਘੰਟਿਆਂ ਵਿਚ ਸਬੂਤ ਪੇਸ਼ ਕਰਨ – ਐਡਵੋਕੇਟ ਧਾਮੀ 👉 ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣ, ਨਹੀਂ ਹੋਵੇਗਾ ਮਾਨਹਾਨੀ ਦਾ ਮੁਕੱਦਮਾ