Home » ਕੈਨੇਡਾ » ਸ਼ਹੀਦ ਭਾਈ ਹਰਦੀਪ ਸਿੰਘ ਨਿਝੱਰ ਦੀ ਸ਼ਹਾਦਤ ਨੂੰ 960 ਦਿਨ ਪੂਰੇ ਹੋਣ ਤੇ ਭਾਰਤੀ ਐਂਬੈਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ 👉 25 ਫਰਵਰੀ ਨੂੰ ਓਟਾਵਾ ਦੇ ਪਾਰਲੀਮੈਂਟ ਹਿੱਲ ਵਿਖ਼ੇ ਹੋਵੇਗਾ ਭਾਰੀ ਵਿਰੋਧ ਪ੍ਰਦਰਸ਼ਨ

ਸ਼ਹੀਦ ਭਾਈ ਹਰਦੀਪ ਸਿੰਘ ਨਿਝੱਰ ਦੀ ਸ਼ਹਾਦਤ ਨੂੰ 960 ਦਿਨ ਪੂਰੇ ਹੋਣ ਤੇ ਭਾਰਤੀ ਐਂਬੈਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ 👉 25 ਫਰਵਰੀ ਨੂੰ ਓਟਾਵਾ ਦੇ ਪਾਰਲੀਮੈਂਟ ਹਿੱਲ ਵਿਖ਼ੇ ਹੋਵੇਗਾ ਭਾਰੀ ਵਿਰੋਧ ਪ੍ਰਦਰਸ਼ਨ

SHARE ARTICLE

23 Views

ਕੈਨੇਡਾ 20 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਪੰਥ ਦੇ ਗਲੋਂ ਗੁਲਾਮੀ ਦੇ ਸੰਗਲ ਲਾਹੁਣ ਲਈ ਚਲ ਰਹੇ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਅਤੇ ਸ਼ਹੀਦ ਭਾਈ ਦੀਪ ਸਿੱਧੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੈਨੇਡਾ ਦੇ ਭਾਰਤੀ ਐੱਬੇਸੀ ਵੈਨਕੂਵਰ ਮੂਹਰੇ ਕੈਨੇਡੀਅਨ ਸਿੰਘਾਂ ਵਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ । ਭਾਰਤੀ ਐਂਬੈਸੀ ਵੈਨਕੂਵਰ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਕੌਂਸਲੇਟ ਨੂੰ ਬੰਦ ਕਰਨ ਦੀ ਮੰਗ ਦੋਹਰਾਈ ਗਈ । ਰੋਸ ਪ੍ਰਦਰਸ਼ਨ ਦੌਰਾਨ ਸੈਂਕੜੇ ਖਾਲਿਸਤਾਨੀ ਸਮਰਥਕਾਂ ਨੇ ਹਾਜ਼ਰੀ ਭਰੀ ਅਤੇ ਜਾਗਦੀ ਜ਼ਮੀਰ ਦਾ ਸਬੂਤ ਦਿੱਤਾ, ਭਾਰਤ ਦੇ ਝੰਡੇ ਦੀ ਬੇਹੂਰਮਤੀ ਕੀਤੀ ਗਈ । ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿੱਥੇ ਭਾਰਤ ਵਿੱਚ ਸਿੱਖ ਕੌਮ ਲਈ ਕੋਈ ਇਨਸਾਫ਼ ਨਹੀਂ ਹੈ ਉਥੇ ਹੀ ਅਮਰੀਕਾ ਵਰਗਾ ਦੇਸ਼ ਸਿੱਖਾਂ ਦੇ ਸਮਰਥਨ ਵਿੱਚ ਖੜਾ ਹੈ ਜੋ ਕਿ ਬਹੁਤ ਵੱਡੀ ਅਤੇ ਮਾਣ ਵਾਲੀ ਗੱਲ ਹੈ । ਉਨ੍ਹਾਂ ਦਸਿਆ ਕੈਨੇਡੀਅਨ ਸਿੱਖ ਅਤੇ ਸ਼ਹੀਦ ਭਾਈ ਹਰਦੀਪ ਦੇ ਮੈਂਬਰ
ਸਿੰਘ ਨਿੱਝਰ ਟੀਮ 25 ਫਰਵਰੀ ਨੂੰ ਓਟਾਵਾ ਦੇ ਪਾਰਲੀਮੈਂਟ ਹਿੱਲ ‘ਤੇ ਇਕੱਠੀ ਹੋਵੇਗੀ, ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਕੀਤੀ ਜਾ ਸਕੇ। ਉਨ੍ਹਾਂ ਦਸਿਆ ਇਹ ਰੈਲੀ ਕੈਨੇਡਾ ਦੇ ਅਟਾਰਨੀ ਜਨਰਲ ਦੀ ਨੁਮਾਇੰਦਗੀ ਕਰਨ ਵਾਲੇ ਵਕੀਲਾਂ ਦੁਆਰਾ ਫੈਡਰਲ ਕੋਰਟ ਵਿੱਚ ਦਾਇਰ ਅਰਜ਼ੀ ਸੰਬੰਧੀ ਚਿੰਤਾਵਾਂ ਦੇ ਵਿਚਕਾਰ ਉਲੀਕੀ ਗਈ ਹੈ। ਅਦਾਲਤ ਅੰਦਰ ਦਾਖਿਲ ਕੀਤੀ ਗਈ ਅਰਜ਼ੀ ਕੁਝ ਰਾਸ਼ਟਰੀ ਸੁਰੱਖਿਆ ਜਾਣਕਾਰੀ ਨੂੰ ਅਪਰਾਧਿਕ ਮੁਕੱਦਮੇ ਦੌਰਾਨ ਪ੍ਰਗਟ ਹੋਣ ਤੋਂ ਰੋਕਣ ਦੀ ਮੰਗ ਕਰਦੀ ਹੈ, ਇਸ ਆਧਾਰ ‘ਤੇ ਕਿ ਖੁਲਾਸਾ “ਅੰਤਰਰਾਸ਼ਟਰੀ ਸਬੰਧਾਂ ਅਤੇ ਰਾਸ਼ਟਰੀ ਸੁਰੱਖਿਆ” ਲਈ ਨੁਕਸਾਨਦੇਹ ਹੋ ਸਕਦਾ ਹੈ। ਕਮਿਊਨਿਟੀ ਪ੍ਰਤੀਨਿਧੀਆਂ ਦਾ ਤਰਕ ਹੈ ਕਿ ਨਿਆਂਇਕ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਕੈਨੇਡਾ ਦੇ ਅਦਾਰਿਆਂ ਵਿੱਚ ਜਨਤਾ ਦਾ ਵਿਸ਼ਵਾਸ ਬਣਾਈ ਰੱਖਣ ਲਈ ਬੁਨਿਆਦੀ ਹੈ। ਉਹ ਚਿੰਤਾ ਪ੍ਰਗਟ ਕਰਦੇ ਹਨ ਕਿ ਸਬੂਤਾਂ ਨੂੰ ਰੋਕਣ ਨਾਲ ਇਹ ਸਵਾਲ ਉੱਠ ਸਕਦੇ ਹਨ ਕਿ ਕੀ ਕੂਟਨੀਤਕ ਵਿਚਾਰਾਂ ਨੂੰ ਪੂਰੀ ਕਾਨੂੰਨੀ ਜਵਾਬਦੇਹੀ ਨਾਲੋਂ ਤਰਜੀਹ ਦਿੱਤੀ ਜਾ ਰਹੀ ਹੈ। ਟੀਮ ਨਿੱਝਰ ਦਾ ਕਹਿਣਾ ਹੈ ਕਿ 25 ਫਰਵਰੀ ਦੀ ਰੈਲੀ ਦਾ ਉਦੇਸ਼ ਸੰਸਦ ਮੈਂਬਰਾਂ ਅਤੇ ਭਾਈਚਾਰਕ ਆਗੂਆਂ ਨੂੰ ਪਾਰਦਰਸ਼ਤਾ ਦਾ ਸਮਰਥਨ ਕਰਨ, ਕਾਨੂੰਨ ਦੇ ਰਾਜ ਨੂੰ ਬਰਕਰਾਰ ਰੱਖਣ ਅਤੇ ਇਹ ਯਕੀਨੀ ਬਣਾਉਣ ਲਈ ਸੱਦਾ ਦੇਣਾ ਹੈ ਕਿ ਬਿਨਾਂ ਕਿਸੇ ਸਮਝੌਤੇ ਦੇ ਨਿਆਂ ਦਿੱਤਾ ਜਾਵੇ। “ਨਿਆਂ ਅਤੇ ਜਵਾਬਦੇਹੀ ਕੈਨੇਡੀਅਨ ਪ੍ਰਭੂਸੱਤਾ ਲਈ ਬੁਨਿਆਦੀ ਹਨ”। ਕਿਸੇ ਵੀ ਕੂਟਨੀਤਕ ਵਿਚਾਰ ਨੂੰ ਇੱਕ ਪੂਰੀ ਅਤੇ ਪਾਰਦਰਸ਼ੀ ਨਿਆਂਇਕ ਪ੍ਰਕਿਰਿਆ ਦੇ ਅਧਿਕਾਰ ਨੂੰ ਅਣਡਿੱਠਾ ਨਹੀਂ ਕਰਨਾ ਚਾਹੀਦਾ। ਕੀਤੇ ਗਏ ਰੋਸ ਪ੍ਰਦਰਸ਼ਨ ਵਿਚ ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਖਹਿਰਾ, ਭਾਈ ਮਨਜਿੰਦਰ ਸਿੰਘ ਖਾਲਸਾ ਭਾਈ ਚਰਨਜੀਤ ਸਿੰਘ ਭਾਈ ਦਲਜੀਤ ਸਿੰਘ ਭਾਈ ਰਜਿੰਦਰ ਸਿੰਘ, ਭਾਈ ਕਰਨੈਲ ਸਿੰਘ ਤੁੱਟ, ਭਾਈ ਜਰਨੈਲ ਸਿੰਘ, ਭਾਈ ਜੈਗ ਸਿੰਘ, ਭਾਈ ਅਜੈਪਾਲ ਸਿੰਘ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਹਾਜਿਰ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਚੀਨ ਅਤੇ ਭਾਰਤ ਵਰਗੇ ਦੇਸ਼ ਵੀ ਡਿਪਲੋਮੈਟਿਕ ਸਟਾਫ ਨੂੰ ਵਿਦੇਸ਼ਾਂ ਵਿੱਚ ਦਮਨ ਦੀਆਂ ਕੋਸ਼ਿਸ਼ਾਂ ਕਰਨ ਲਈ ਕਰਦੇ ਹਨ ਨਿਯੁਕਤ: ਐਮਆਈਜੀਐਸ ਰਿਪੋਰਟ 👉ਕੈਨੇਡਾ ਦੀ ਐਮਆਈਜੀਐਸ ਵਲੋਂ ਜਾਰੀ ਰਿਪੋਰਟ ਵਿਚ ਕੈਨੇਡੀਅਨ ਸਿੱਖ ਕਾਰਕੁਨਾਂ ਨੂੰ ਮਿਲ਼ ਰਹੇ ਦਰਪੇਸ਼ ਹਿੰਸਕ ਖਤਰਿਆਂ ਨੂੰ ਕੀਤਾ ਗਿਆ ਉਜਾਗਰ

ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ 👉 ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਇਲਜ਼ਾਮਾਂ ਸਬੰਧੀ 72 ਘੰਟਿਆਂ ਵਿਚ ਸਬੂਤ ਪੇਸ਼ ਕਰਨ – ਐਡਵੋਕੇਟ ਧਾਮੀ 👉 ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣ, ਨਹੀਂ ਹੋਵੇਗਾ ਮਾਨਹਾਨੀ ਦਾ ਮੁਕੱਦਮਾ