Home » ਪੰਜਾਬ » ਧਰਮ ਪ੍ਰਚਾਰ ਲਹਿਰ ਨੂੰ ਤੇਜ਼ ਕਰਣ ਲਈ ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਕੀਤੀ ਇਕੱਤਰਤਾ 👉 ਪਿੰਡਾਂ ਅੰਦਰ ਗੁਰਮਤਿ ਸਮਾਗਮ ਅਤੇ ਕਰਵਾਏ ਜਾਣਗੇ ਅੰਮ੍ਰਿਤ ਸੰਚਾਰ – ਐਡਵੋਕੇਟ ਧਾਮੀ

ਧਰਮ ਪ੍ਰਚਾਰ ਲਹਿਰ ਨੂੰ ਤੇਜ਼ ਕਰਣ ਲਈ ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਕੀਤੀ ਇਕੱਤਰਤਾ 👉 ਪਿੰਡਾਂ ਅੰਦਰ ਗੁਰਮਤਿ ਸਮਾਗਮ ਅਤੇ ਕਰਵਾਏ ਜਾਣਗੇ ਅੰਮ੍ਰਿਤ ਸੰਚਾਰ – ਐਡਵੋਕੇਟ ਧਾਮੀ

SHARE ARTICLE

17 Views

ਅੰਮ੍ਰਿਤਸਰ 20 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ, ਨੌਜੁਆਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਮਰਯਾਦਾ ਨਾਲ ਜੋੜਨ, ਹਲਕਾ ਪੱਧਰ ’ਤੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਨ ਸਬੰਧੀ ਵਿਚਾਰਾਂ ਕਰਨ ਦੇ ਨਾਲ-ਨਾਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਵੀ ਚਰਚਾ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਸਮੇਂ ਜਿਥੇ ਸੰਗਤਾਂ ਦਾ ਵੱਡਾ ਸਹਿਯੋਗ ਰਿਹਾ, ਉਥੇ ਹੀ ਸਮੂਹ ਮੁਲਾਜ਼ਮਾਂ ਨੇ ਵੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ। ਉਨ੍ਹਾਂ ਕਿਹਾ ਕਿ ਹੁਣ ਜਿਥੇ 14 ਮਾਰਚ 2026 ਨੂੰ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ ਸ਼ਹੀਦੀ ਸ਼ਤਾਬਦੀ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ, ਉਥੇ ਹੀ ਮਈ ਮਹੀਨੇ ਸ੍ਰੀ ਕੀਰਤਪੁਰ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਦਿਆਂ ਹਰ ਹਲਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਦੀ ਰੂਪ ਰੇਖਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲਾਂ/ਕਾਲਜਾਂ ਅੰਦਰ ਵਿਦਿਆਰਥੀਆਂ ਦੇ ਪੇਪਰਾਂ ਉਪਰੰਤ ਵਿਸ਼ੇਸ਼ ਤੌਰ ’ਤੇ ਕੈਂਪ ਲਗਾ ਕੇ ਬੱਚਿਆਂ ਨੂੰ ਗੁਰਮਤਿ, ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਿੰਡਾਂ ਅੰਦਰ ਗੁਰਦੁਆਰਾ ਸਾਹਿਬ ਦੇ ਗ੍ਰੰਥੀਆਂ ਨੂੰ ਗੁਰਬਾਣੀ ਸੰਥਿਆਂ ਦੇਣ ਮਰਯਾਦਾ ਅਨੁਸਾਰ ਕਾਰਜ ਕਰਨ ਲਈ ਵਿਸ਼ੇਸ਼ ਤੌਰ ’ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਧਰਮ ਪ੍ਰਚਾਰ ਲਹਿਰ ਤਹਿਤ ਸ੍ਰੀ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਪਟਿਆਲਾ ਵਿਖੇ ਚਾਰ ਵੱਡੇ ਗੁਰਮਤਿ ਵੀ ਆਯੋਜਤ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨੂੰ ਪਹਿਲਾਂ ਦੀ ਤਰ੍ਹਾਂ ਸਮਰਮਣ ਭਾਵਨਾ ਨਾਲ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਕਾਰਜਸ਼ੀਲ ਹੋਣ ਲਈ ਆਖਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਜੰਗ ਬਹਾਦਰ ਸਿੰਘ, ਮੈਂਬਰ ਸ. ਫੁੰਮਣ ਸਿੰਘ, ਓਐਸਡੀ ਸ. ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਸ. ਸਰਬਜੀਤ ਸਿੰਘ ਢੋਟੀਆਂ, ਭਾਈ ਬਲਵੰਤ ਸਿੰਘ ਐਨੋਕੋਟ ਸਮੇਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਚੀਨ ਅਤੇ ਭਾਰਤ ਵਰਗੇ ਦੇਸ਼ ਵੀ ਡਿਪਲੋਮੈਟਿਕ ਸਟਾਫ ਨੂੰ ਵਿਦੇਸ਼ਾਂ ਵਿੱਚ ਦਮਨ ਦੀਆਂ ਕੋਸ਼ਿਸ਼ਾਂ ਕਰਨ ਲਈ ਕਰਦੇ ਹਨ ਨਿਯੁਕਤ: ਐਮਆਈਜੀਐਸ ਰਿਪੋਰਟ 👉ਕੈਨੇਡਾ ਦੀ ਐਮਆਈਜੀਐਸ ਵਲੋਂ ਜਾਰੀ ਰਿਪੋਰਟ ਵਿਚ ਕੈਨੇਡੀਅਨ ਸਿੱਖ ਕਾਰਕੁਨਾਂ ਨੂੰ ਮਿਲ਼ ਰਹੇ ਦਰਪੇਸ਼ ਹਿੰਸਕ ਖਤਰਿਆਂ ਨੂੰ ਕੀਤਾ ਗਿਆ ਉਜਾਗਰ

ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਨਾਲ ਵਿਤਕਰਾ- ਐਡਵੋਕੇਟ ਧਾਮੀ 👉 ਗਿਆਨੀ ਰਘਬੀਰ ਸਿੰਘ ਵਲੋਂ ਲਗਾਏ ਇਲਜ਼ਾਮਾਂ ਸਬੰਧੀ 72 ਘੰਟਿਆਂ ਵਿਚ ਸਬੂਤ ਪੇਸ਼ ਕਰਨ – ਐਡਵੋਕੇਟ ਧਾਮੀ 👉 ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣ, ਨਹੀਂ ਹੋਵੇਗਾ ਮਾਨਹਾਨੀ ਦਾ ਮੁਕੱਦਮਾ