Home » ਨਵੀਂ ਦਿੱਲੀ » ਗੁਰੂਬਾਣੀ ਰਿਸਰਚ ਫਾਊਂਡੇਸ਼ਨ’ ਤੇ ‘ਡਾ. ਇੰਦਰਜੀਤ ਕੌਰ ਦੇ ਵਿਸ਼ੇਸ਼ ਉਪਰਾਲੇ ਤਹਿਤ ਹੱਡੀਆਂ ਦੀ ਜਾਂਚ ਦਾ ਲਗਾਇਆ ਗਿਆ ਕੈਂਪ

ਗੁਰੂਬਾਣੀ ਰਿਸਰਚ ਫਾਊਂਡੇਸ਼ਨ’ ਤੇ ‘ਡਾ. ਇੰਦਰਜੀਤ ਕੌਰ ਦੇ ਵਿਸ਼ੇਸ਼ ਉਪਰਾਲੇ ਤਹਿਤ ਹੱਡੀਆਂ ਦੀ ਜਾਂਚ ਦਾ ਲਗਾਇਆ ਗਿਆ ਕੈਂਪ

SHARE ARTICLE

9 Views

ਨਵੀਂ ਦਿੱਲੀ 23 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ ਤੇ ‘ਡਾ. ਇੰਦਰਜੀਤ ਫਿਜ਼ਿਉਥਰੈਪੀ ਕਲੀਨਿਕ ਵਲੋਂ ਹਰੀ ਨਗਰ-ਸ਼ਿਵ ਨਗਰ ਵਿਖੇ ਹੱਡੀਆਂ ਦੀ ਜਾਂਚ (ਬੀਐੱਮਡੀ) ਲਈ ਸਿਹਤ ਸੰਭਾਲ ਸਿੱਖਿਆ ਸਬੰਧੀ ਸੁਚੇਤ ਤੇ ਜਾਗਰੂਕ ਕਰਨ ਹਿੱਤ ਉਲੀਕੇ ਗਏ ਪ੍ਰੋਗਰਾਮ ਤਹਿਤ ਫ੍ਰੀ ਮੈਡੀਕਲ ਤੇ ਹੈਲਥ ਚੈੱਕਅਪ ਦਾ ਇਕ ਕੈਂਪ ਲਗਾਇਆ ਗਿਆ। ਆਸ-ਪਾਸ ਦੇ ਇਲਾਕਿਆਂ ਤੋਂ ਆਏ ਸੈਕੜੇ ਮਰੀਜ਼ਾਂ ਨੇ ਇਸ ਕੈਂਪ ਵਿਚ ਆਪਣਾ ਮੁਫ਼ਤ ਚੈਕਅੱਪ ਕਰਵਾਇਆ। ਕੈਂਪ ਦੌਰਾਨ ਸ਼ਹਿਰ ਦੇ ਵੱਖ-ਵੱਖ ਪਤਵੰਤੇ ਸੱਜਣਾਂ ਨੇ ਹਾਜ਼ਰੀ ਲਗਵਾ ਕੇ ਇਸ ਸਮਾਜਿਕ ਉਪਰਾਲੇ ਦੀ ਹੌਂਸਲਾ ਅਫ਼ਜ਼ਾਈ ਕੀਤੀ ਤੇ ਪ੍ਰਬੰਧਕਾਂ ਵੱਲੋਂ ਮਹਿਮਾਨਾਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਕੈਂਪ ਚ ਸ਼ਾਮਿਲ ਸਾਰੇ ਲੋਕਾਂ ਨੂੰ ਉਨ੍ਹਾਂ ਦੀਆਂ ਟੈਸਟ ਰਿਪੋਰਟਾਂ ਦੇ ਆਧਾਰ ‘ਤੇ ਵਿਅਕਤੀਗਤ ਇਲਾਜ ਤੇ ਖ਼ੁਰਾਕ ਸੰਬੰਧੀ ਸਲਾਹਾਂ ਵੀ ਦਿੱਤੀਆਂ ਗਈਆਂ। ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਉਮਰ ਵਧਣ ਦੇ ਨਾਲ-ਨਾਲ ਇਨਸਾਨ ਵਿਚ ਕੈਲਸ਼ੀਅਮ ਦੀ ਘਾਟ ਆ ਜਾਂਦੀ ਹੈ ਤੇ ਜਿਸ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਇਹ ਕੈਂਪ ਲਗਾਉਣ ਦਾ ਮੁੱਖ ਉਦੇਸ਼ ਇਹੀ ਹੈ ਕਿ ਲੋਕਾਂ ਦੀ ਖ਼ਾਸਕਰ ਔਰਤਾਂ ਦੀ ਹੱਡੀਆਂ ਦੀ ਜਾਂਚ ਕਰਕੇ, ਉਨ੍ਹਾਂ ਅੰਦਰ ਆਈ ਕੈਲਸ਼ੀਅਮ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਪਰਮਜੀਤ ਸਿੰਘ ਵੀਰਜੀ ਅਤੇ ਉਨ੍ਹਾਂ ਦੀ ਟੀਮ ਨੇ ਡਾਕਟਰ ਸਾਹਿਬਾਨਾਂ ਦੀ ਸਮਰਪਿਤ ਟੀਮ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਮਰੀਜ਼ਾਂ ਦੀ ਨਿਸ਼ਕਾਮ ਸੇਵਾ ਕਰਨੀ ਸ਼ਲਾਘਾਯੋਗ ਹੈ। ਪਰਮਜੀਤ ਸਿੰਘ ਵੀਰਜੀ ਨੇ ਦੱਸਿਆ ਕਿ ਸ਼ੁਰੂ ਤੋਂ ਹੀ ਸਾਡੀ ਸੰਸਥਾ ‘ਸਿੱਖਿਆ ਤੇ ਸਿਹਤ ਦੇ ਟੀਚੇ’ ਨੂੰ ਲੈ ਕੇ ਹੀ ਕੰਮ ਕਰ ਰਹੀ ਹੈ। ਇਸੇ ਦੇ ਮੱਦੇਨਜ਼ਰ ਹੀ ਅਸੀਂ ਡਾ. ਇੰਦਰਜੀਤ ਕੌਰ ਨਾਲ ਵਿਚਾਰ ਕਰਕੇ ਇਸ ਕੈਂਪ ਦਾ ਉਪਰਾਲਾ ਕੀਤਾ ਗਿਆ ਸੀ । ਉਨ੍ਹਾਂ ਨੇ ਕੈਂਪ ਦੀ ਸਫਲਤਾ ਲਈ ਸਹਿਯੋਗ ਦੇਣ ਵਾਲੇ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਉਪਰਾਲੇ ਜਾਰੀ ਰੱਖਣ ਦੀ ਗੱਲ ਕਹੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News