ਪੰਜਾਬ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਤੇ ਵਾਰ ਤਹਿਤ ਚੱਲ ਰਹੀਆਂ ਮੁਹਿੰਮਾਂ ਦੀ ਸਮੀਖਿਆ ਕਰਨ ਲਈ ਡੀ ਜੀ ਪੀ( ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਵੱਲੋਂ ਸਰਹੱਦੀ ਏਰੀਏ ਖਾਲੜਾ ਦਾ ਦੌਰਾ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਵਿਸੀ ਵਿੱਡੀ ਖਾਸ ਮੁਹਿੰਮ ਦੀ ਸਮੀਖਿਆ ਕਰਨ ਲਈ ਡੀ ਜੀ ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਵੱਲੋਂ ਸਰਹੱਦੀ ਏਰੀਏ ਸਬ ਡਵੀਜ਼ਨ ਭਿਖੀਵਿੰਡ ਅਧੀਨ ਖਾਲੜਾ ਦਾ ਦੌਰਾ ਕੀਤਾ ਗਿਆ। ਥਾਣਾ ਖਾਲੜਾ ਪੁਲਿਸ ਵੱਲੋਂ ਲਗਾਏ ਨਾਕੇ ਤੇ ਪੱਤਰਕਾਰਾਂ ਨਾਲ ਰੂਬਰੂ ਹੁੰਦਿਆਂ ਡੀ ਜੀ ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਖਾਸ ਮੁਹਿੰਮ ਆਰੰਭੀ ਗਈ ਹੈ ਅਤੇ ਇਸੇ ਮੁਹਿੰਮ ਦੇ ਤਹਿਤ ਸਾਡੀ ਕਾਰਵਾਈ ਸਮੁੱਚੇ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿੱਚ ਚੱਲ ਰਹੀ ਹੈ। ਅਤੇ ਖਾਸ ਤੌਰ ਤੇ ਸਰਹੱਦੀ ਖੇਤਰ ਵਿੱਚ ਰੈਡ ਅਲਰਟ ਐਲਾਨਿਆ ਗਿਆ ਹੈ ਤਾਂ ਜੋ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਿਆ ਜਾ ਸਕੇ ਅਤੇ ਗੈਂਗਸਟਰਾਂ ਅਤੇ ਨਸ਼ੇ ਦੇ ਤਸਕਰਾਂ ਦੀ ਗਤੀਵਿਧੀਆਂ ਤੇ ਲਗਾਮ ਲਗਾਈ ਜਾ ਸਕੇ। ਉਹਨਾਂ ਕਿਹਾ ਕਿ ਵੱਖ-ਵੱਖ ਜਿਲਿਆਂ ਅੰਦਰ ਚੱਲ ਰਹੇ ਆਪਰੇਸ਼ਨ ਦੀ ਸਮੀਖਿਆ ਕਰਨ ਲਈ ਉਹਨਾਂ ਵੱਲੋਂ ਅੱਜ ਦੌਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ਤੇ ਵਾਰ ਦੀ ਮੁਹਿੰਮ ਤਹਿਤ ਮੁਹਿੰਮਾ ਚੱਲ ਰਹੀਆਂ ਹਨ ਜਿੰਨਾਂ ਨੂੰ ਵੱਡਾ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਸਰਹੱਦੀ ਏਰੀਏ ਨਾਲ ਲੱਗਦੇ ਸੱਤ ਜ਼ਿਲਿਆਂ ਵਿੱਚ ਬੀ ਐਸ ਐਫ ਨਾਲ ਤਾਲਮੇਲ ਕਰਕੇ ਸੈਕਿੰਡ ਡਿਫੈਂਸ ਲਾਈਨ ਮਜਬੂਤ ਕੀਤੀ ਜਾ ਰਹੀ ਹੈ ਅਤੇ ਸਰਹੱਦੀ ਖੇਤਰ ਦੇ ਥਾਣਿਆਂ ਅੰਦਰ ਨਫਰੀ ਵਧਾਈ ਜਾ ਰਹੀ। ਉਹਨਾਂ ਕਿਹਾ ਕਿ ਮਗਰਲੇ ਦਿਨੀਂ ਪੰਜਾਬ ਸਰਕਾਰ ਵੱਲੋਂ 40 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਹੈ ਜਿਸ ਨਾਲ ਸੀ ਸੀ ਟੀ ਵੀ ਕੈਮਰੇ ਅਤੇ ਇਮਾਰਤੀ ਢਾਂਚਾ ਬਣਾਇਆ ਜਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਬਾਜ ਅੱਖ ਨਾਂਅ ਦੇ ਐਂਟੀ ਡਰੋਨ ਸਿਸਟਮ ਸਰਹੱਦੀ ਏਰੀਏ ਅੰਦਰ ਲਗਾਏ ਗਏ ਹਨ ਤਾਂ ਜੋ ਇਸ ਨਾਲ ਤਸਕਰੀ ਨੂੰ ਰੋਕਿਆ ਜਾ ਸਕੇ। ਇਸ ਮੌਕੇ ਡੀ ਆਈ ਜੀ ਸਨੇਹਦੀਪ ਸ਼ਰਮਾ, ਐਸ ਐਸ ਪੀ ਤਰਨ ਤਾਰਨ ਸੁਰਿੰਦਰ ਲਾਂਬਾ, ਐਸ ਪੀ ਖੁਸ਼ਬੀਰ ਕੌਰ ਡੀ ਐਸ ਪੀ ਭਿਖੀਵਿੰਡ ਪ੍ਰੀਤਇੰਦਰ ਸਿੰਘ, ਐਸ ਐਚ ਓ ਖਲੜਾ ਬਲਜਿੰਦਰ ਸਿੰਘ ਹਾਜ਼ਿਰ ਸਨ। ਇਸ ਮੌਕੇ ਉਨਾਂ ਨਾਕੇ ਤੇ ਖੜੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








