Home » ਮਾਝਾ » ਸਤਵਿੰਦਰ ਸਿੰਘ ਸ਼ਾਹ ਦੇ ਅਕਾਲ ਚਲਾਣਾ ਕਰ ਜਾਣ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸਤਵਿੰਦਰ ਸਿੰਘ ਸ਼ਾਹ ਦੇ ਅਕਾਲ ਚਲਾਣਾ ਕਰ ਜਾਣ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

SHARE ARTICLE

11 Views

ਸਤਵਿੰਦਰ ਸਿੰਘ ਸ਼ਾਹ ਦੇ ਅਕਾਲ ਚਲਾਣਾ ਕਰ ਜਾਣ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

 

 

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ

ਪਿੰਡ ਚੱਕ ਮਹਿਰ ਤੋਂ ਸਤਵਿੰਦਰ ਸਿੰਘ ਸ਼ਾਹ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਅੱਜ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਦੇ ਗ੍ਰਹਿ ਪਿੰਡ ਚੱਕ ਮਹਿਰ ਵਿਖੇ ਪਹੁੰਚ ਕੇ ਉਹਨਾਂ ਦੇ ਪੁੱਤਰ ਮਨਜੀਤ ਸਿੰਘ, ਤੇਜਬੀਰ ਸਿੰਘ, ਜਗਪ੍ਰੀਤ ਸਿੰਘ ਤੇ ਭਤੀਜੇ ਹਰਪ੍ਰੀਤ ਸਿੰਘ, ਗੁਰਬੀਰ ਸਿੰਘ ਤੇ ਸਮੂਹ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸਮੂਹ ਪਰਿਵਾਰ ਨਾਲ਼ ਦੁੱਖ ਸਾਂਝਾ ਕੀਤਾ ਬ੍ਰਹਮਪੁਰਾ ਨੇ ਕਿਹਾ ਕਿ ਸਤਵਿੰਦਰ ਸਿੰਘ ਸ਼ਾਹ ਜੀ ਇੱਕ ਨੇਕਦਿਲ ਤੇ ਮਿਲਣਸਾਰ ਇਨਸਾਨ ਸਨ ਅਤੇ ਓਹਨਾ ਦੇ ਜਾਣ ਨਾਲ ਪਰਿਵਾਰ ਨੂੰ ਕਦੀ ਨਾਂ ਪੂਰਾ ਹੋਣ ਵਾਲਾ ਘਾਟਾ ਹੈ। ਓਹਨਾਂ ਕਿਹਾ ਕਿ ਮੈਂ ਅਰਦਾਸ ਕਰਦਾ ਹਾਂ ਕਿ ਵਿੱਛੜੀ ਹੋਈ ਰੂਹ ਨੂੰ ਪਰਮਾਤਮਾਂ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਇਸ ਮੌਕੇ ਪਰਿਵਾਰ ਨਾਲ਼ ਦੁੱਖ ਸਾਂਝਾ ਕਰਦੇ ਸਮੇਂ ਜਗਤਾਰ ਸਿੰਘ ਜੱਗਾ ਚੱਕ ਮਹਿਰ ,ਪਰਮਜੀਤ ਸਿੰਘ ਚੱਕ ਮਹਿਰ ਵੀ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News