ਜਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਤੇਲਬੀਜ ਫ਼ਸਲਾਂ ਬਾਰੇ ਦਿੱਤੀ ਗਈ ਵਿਸਥਾਰ ਨਾਲ ਜਾਣਕਾਰੀ
ਤਰਨ ਤਾਰਨ, 25 ਫਰਵਰੀ : ਗੁਰਪ੍ਰੀਤ ਸਿੰਘ ਸੈਡੀ
ਅੱਜ ਐਨ. ਐਮ. ਈ. ਓ (ਤੇਲਬੀਜ) ਸਕੀਮ ਅਧੀਨ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਲਗਾਈ ਗਈ। ਇਸ ਟ੍ਰੇਨਿੰਗ ਵਿਚ ਬਲਾਕ ਖੇਤੀਬਾੜੀ ਅਫ਼ਸਰ ਭੁਪਿੰਦਰ ਸਿੰਘ, ਮਾਲਵਿੰਦਰ ਸਿੰਘ, ਅਮਰਦੀਪ ਸਿੰਘ ਤੋਂ ਇਲਾਵਾ ਵਿਕਰਮ ਸੂਦ ਪ੍ਰੋਜੈਕਟ ਡਾਇਰੈਕਟਰ (ਆਤਮਾ) ਨੇ ਵੱਡੀ ਗਿਣਤੀ ਵਿੱਚ ਹਾਜਰ ਕਿਸਾਨਾਂ ਨੂੰ ਤੇਲਬੀਜ ਫ਼ਸਲਾਂ ਦੀਆਂ ਕਿਸਮਾਂ ਅਤੇ ਉਨ੍ਹਾਂ ਦੇ ਫਾਇਦਿਆਂ ਬਾਰੇ ਵਿਸ਼ੇਸ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੇਲਬੀਜ ਫ਼ਸਲਾਂ ਅਧੀਨ ਵੱਧ ਤੋਂ ਵੱਧ ਰਕਬਾ ਵਧਾਇਆ ਜਾਵੇ, ਤਾਂ ਜ਼ੋ ਰਵਾਇਤੀ ਫ਼ਸਲੀ ਚੱਕਰ ਤੋਂ ਬਾਹਰ ਆ ਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਣ।
ਇਸ ਕੈਂਪ ਵਿਚ ਨਵਜੋਤ ਸਿੰਘ ਬਰਾੜ ਕੇ. ਵੀ. ਕੇ, ਬੂਹ ਤਰਨ ਤਾਰਨ ਨੇ ਵੀ ਕਿਸਾਨਾਂ ਨਾਲ ਤੇਲਬੀਜ ਫ਼ਸਲਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖੇਤੀਬਾੜੀ ਵਿਕਾਸ ਅਫਸਰ ਬਲਾਕ ਪੱਟੀ ਹਰਮਨਦੀਪ ਕੌਰ ਵੱਲੋ ਕਿਸਾਨਾਂ ਨੂੰ ਮਿੱਟੀ ਪਰਖ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਵੱਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਵੱਧ ਰਹੀ ਗਰਮੀ ਦੇ ਪ੍ਭਾਵ ਤੋਂ ਬਚਾਉਣ ਲਈ ਐਨ. ਪੀ. ਕੇ 13:0:45 ਅਤੇ ਟਿਲਟ ਦੀਆਂ ਕਿੱਟਾਂ ਵੰਡੀਆਂ ਗਈਆਂ।
ਟ੍ਰੇਨਿੰਗ ਵਿਚ ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਅਤੇ ਬਲਾਕ ਟੈਕਨਾਲੋਜੀ ਮੈਨੇਜਰ (ਆਤਮਾ) ਵੀ ਹਾਜਰ ਸਨ। ਕੈਂਪ ਵਿੱਚ ਹਾਜ਼ਰ ਕਿਸਾਨਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਲਈ ਚਾਹ ਆਦਿ ਦਾ ਪ੍ਰਬੰਧ ਵੀ ਕੀਤਾ ਗਿਆ।
———
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








