Home » ਮਾਝਾ » ਤਰਨ ਤਾਰਨ ਵਿਖੇ ਜਨਗਣਨਾ 2027 ਸਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ

ਤਰਨ ਤਾਰਨ ਵਿਖੇ ਜਨਗਣਨਾ 2027 ਸਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ

SHARE ARTICLE

14 Views

ਤਰਨ ਤਾਰਨ ਵਿਖੇ ਜਨਗਣਨਾ 2027 ਸਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ

 

-ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਕੰਮ ਵਿਚ ਪੂਰਨ ਸਹਿਯੋਗ ਕਰਨ ਜ਼ਿਲ੍ਹਾ ਵਾਸੀ – ਡਿਪਟੀ ਕਮਿਸ਼ਨਰ

 

ਤਰਨ ਤਾਰਨ, 25 ਫਰਵਰੀ : ਗੁਰਪ੍ਰੀਤ ਸਿੰਘ ਸੈਡੀ

ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਜਨਗਣਨਾ 2027 ਸਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ। ਇਸ ਵਰਕਸ਼ਾਪ ਵਿਚ ਜਨਗਣਨਾ ਵਿਭਾਗ ਵੱਲੋਂ ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ ਅਤੇ ਸਟੈਟਿਸਟਿਕਲ ਇਨਵੈਸਟੀਗੇਟਰ ਗਰੇਡ -2 ਓਮਵੀਰ ਵੱਲੋਂ ਟ੍ਰੇਨਿੰਗ ਦਿੱਤੀ ਗਈ।

 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੀ ਵਾਰ ਇਹ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਮੋਡ ਵਿਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਜਨਗਣਨਾ ਵਿਚ ਪਹਿਲੀ ਵਾਰ ‘ਸੈਲਫ ਇਨੁਮੀਰੇਸ਼ਨ’ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਵਿਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ ਮਿਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਕਰ ਸਕਦਾ ਹੈ। ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਤਰ੍ਹਾਂ ਦੇ ਸਵਾਲ ਪੁੱਛੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ। ਇਸ ਵਰਕਸ਼ਾਪ ਵਿਚ ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ. ਡੀ.ਐਮ ਪੱਟੀ ਸਿਮਰਨਜੀਤ ਸਿੰਘ ਐਸ.ਡੀ.ਐਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਉਪ ਅਰਥ ਅਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਸਮੂਹ ਤਹਿਸੀਲਦਾਰਾਂ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ, ਸਬੰਧਤ ਚਾਰਜ ਅਫਸਰਾਂ ਦੇ ਕਲਰਕਾਂ ਅਤੇ ਟੈਕਨੀਕਲ ਅਸੀਸਟੈਂਟਾਂ ਵੱਲੋਂ ਭਾਗ ਲਿਆ ਗਿਆ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News