Home » ਮਾਝਾ » ਵੱਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਕਿਸਾਨ ਕਣਕ ਦੀ ਫ਼ਸਲ ਦੀ ਸਿੰਚਾਈ ਕਰਨ – ਡਾ ਤੇਜਬੀਰ ਭੰਗੂ

ਵੱਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਕਿਸਾਨ ਕਣਕ ਦੀ ਫ਼ਸਲ ਦੀ ਸਿੰਚਾਈ ਕਰਨ – ਡਾ ਤੇਜਬੀਰ ਭੰਗੂ

SHARE ARTICLE

20 Views

 

ਵੱਧ ਰਹੇ ਤਾਪਮਾਨ ਨੂੰ ਦੇਖਦੇ ਹੋਏ ਕਿਸਾਨ ਕਣਕ ਦੀ ਫ਼ਸਲ ਦੀ ਸਿੰਚਾਈ ਕਰਨ – ਡਾ ਤੇਜਬੀਰ ਭੰਗੂ

 

-13-0-45 ਦੀ ਸਪਰੇਅ ਨਾਲ ਵੱਧਦੀ ਗਰਮੀ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦੈ – ਡਾ: ਯਾਦਵਿੰਦਰ ਸਿੰਘ

 

  1. ਤਰਨਤਾਰਨ, 27 ਫਰਵਰੀ : ਗੁਰਪ੍ਰੀਤ ਸਿੰਘ ਸੈਡੀ

ਕਣਕ ਦੀ ਬਿਜਾਈ ਤੋਂ ਲੈ ਕੇ ਕੱਟਣ ਤੱਕ ਤਾਪਮਾਨ ਦੀ ਅਹਿਮੀਅਤ ਕਣਕ ਦੀ ਪੈਦਾਵਾਰ, ਦਾਣੇ ਦੀ ਗੁਣਵੱਤਾ ਅਤੇ ਫ਼ਸਲ ਦੀ ਮਿਆਦ ‘ਤੇ ਸਿੱਧਾ ਅਸਰ ਪਾਉਂਦੀ ਹੈ। ਜ਼ਿਲ੍ਹਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਵੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਸਹੀ ਅਤੇ ਸਟੀਕ ਜਾਣਕਾਰੀ ਦੇਣ ਵਾਸਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਪ੍ਰਸਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਬਲਾਕ ਖਡੂਰ ਸਾਹਿਬ ਦੇ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਨੇ ਕੱਲਾ, ਵੇਈਂ ਪੂਈਂ,ਖਵਾਸਪੁਰ, ਭਰੋਵਾਲ ਆਦਿ ਪਿੰਡਾਂ ਦਾ ਦੌਰਾ ਕੀਤਾ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਫਰਵਰੀ ਮਹੀਨੇ ‘ਚ ਜ਼ਿਲ੍ਹੇ ‘ਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਪਹੁੰਚ ਗਿਆ ਹੈ। ਇਸ ਕਾਰਨ ਕਿਸਾਨ ਕਣਕ ਦੀ ਫ਼ਸਲ ਨੂੰ ਲੈ ਕੇ ਬਹੁਤ ਚਿੰਤਤ ਦਿਖਾਈ ਦੇ ਰਹੇ ਹਨ। ਕਿਸਾਨਾਂ ਨੂੰ ਡਰ ਹੈ ਕਿ ਜਿਸ ਤਰ੍ਹਾਂ ਤਾਪਮਾਨ ਲਗਾਤਾਰ ਵਧ ਰਿਹਾ ਹੈ ਅਜਿਹੀ ਸਥਿਤੀ ‘ਚ ਕਣਕ ਦੀ ਫ਼ਸਲ ਦਾ ਝਾੜ ਪ੍ਰਭਾਵਿਤ ਹੋ। ਸਕਦਾ ਹੈ। ਦਾਣੇ ਸੁੰਗੜ ਸਕਦੇ ਹਨ ਜਿਸ ਨਾਲ ਉਨ੍ਹਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।

ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਤਾਪਮਾਨ ਵਿੱਚ ਵਾਧਾ ਬਰਕਰਾਰ ਰਹਿੰਦਾ ਹੈ ਤਾਂ ਕਣਕ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਖ਼ਤਰਾ ਹੁੰਦਾ ਹੈ ਪਰ ਜਦੋਂ ਵੀ ਦੁਪਹਿਰ ਵੇਲੇ ਮੌਸਮ ਗਰਮ ਹੁੰਦਾ ਹੈ, ਤਾਂ ਸਵੇਰੇ ਸ਼ਾਮ ਦੀ ਹਲਕੀ ਠੰਡ ਵੀ ਫਸਲ ਨੂੰ ਠੰਡਕ ਪ੍ਰਦਾਨ ਕਰਦੀ ਹੈ ਇਸ ਕਰਕੇ ਜਿਆਦਾ ਚਿੰਤਾ ਕਰਨ ਦੀ ਲੋੜ ਨਹੀਂ ਉਨਾਂ ਨੇ ਕਿਸਾਨਾਂ ਨੂੰ ਵੱਧ ਰਹੇ ਤਾਪਮਾਨ ਦੇ ਪ੍ਰਭਾਵ ਨੂੰ ਘਟਾਉਣ ਅਤੇ ਮੌਸਮ ਦੇ ਆਧਾਰ ‘ਤੇ ਆਪਣੀਆਂ ਫ਼ਸਲਾਂ ਦੀ ਸਿੰਚਾਈ ਕਰਨ ਦੀ ਸਲਾਹ ਦਿੱਤੀ ਉਹਨਾਂ ਨੇ ਦੱਸਿਆ ਕਿ 30 ਡਿਗਰੀ ਸੈਲਸੀਅਸ ਤੋਂ ਘੱਟ ਤਾਪਮਾਨ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ ਦੀ ਸੰਭਾਵਨਾ ਨਹੀਂ ਹੈ ਫਿਰ ਵੀ ਉਹਨਾਂ ਨੂੰ ਲੋੜ ਅਨੁਸਾਰ ਫਸਲਾਂ ਨੂੰ ਸਿੰਚਾਈ ਕਰਨੀ ਚਾਹੀਦੀ ਹੈ ।

ਕਿਸਾਨਾਂ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿਚ ਤਾਪਮਾਨ ਦਾ 28-30 ਡਿਗਰੀ ਸੈਂਟੀਗਰੇਡ ਹੋਣਾ ਦਾਣਿਆਂ ਨੂੰ ਪੁੰਗਰਨ ‘ਚ ਮੁਸ਼ਕਲ ਪੈਦਾ ਕਰਦਾ ਹੈ। ਇਨ੍ਹਾਂ ਦਿਨਾਂ ਦੌਰਾਨ ਕਾਫ਼ੀ ਠੰਢਾ ਮੌਸਮ ਹੋਣਾ ਜ਼ਰੂਰੀ ਮੰਨਿਆ ਜਾਂਦਾ ਹੈ। ਵਧਦੀ ਗਰਮੀ ਕਾਰਨ ਕਣਕ ਦੀ ਪੈਦਾਵਾਰ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਫਰਵਰੀ ਮਹੀਨੇ ਦੇ ਆਖਰੀ ਹਫਤੇ ਕਣਕ ਦੀ ਫਸਲ ਜਿਆਦਾ ਉੱਗਦੀ ਹੈ ਤੇ ਬਿਹਤਰ ਵਧਦੀ ਹੈ ਪਰ ਇਸ ਵਾਰ ਦਿਨ ਦੇ ਤਾਪਮਾਨ ‘ਚ ਵਾਧੇ ਕਾਰਨ ਫ਼ਸਲ ਦਾ ਆਕਾਰ ਮੁਕਾਬਲਤਨ ਛੋਟਾ ਰਹਿ ਰਿਹਾ ਹੈ। ਜੇਕਰ ਸਮੇਂ ਸਿਰ ਮੀਹ ਨਾ ਪਵੇ ਤਾਂ ਵਧਦੇ ਤਾਪਮਾਨ ਕਾਰਨ ਕਣਕ ਦੇ ਦਾਣੇ ਕਮਜ਼ੋਰ ਤੇ ਪਤਲੇ ਹੋ ਸਕਦੇ ਹਨ। ਡਾ: ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਦੀ ਗਰਮੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ 13-0-45 ਚਾਰ ਕਿਲੋ 200 ਲੀਟਰ ਪਾਣੀ ਵਿੱਚ ਘੋਲ ਕੇ ਸਪਰੇ ਕਰਨ।

ਇਸ ਸਮੇਂ ਡਾ ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਮੇਂ ਤੇ ਖੇਤ ਦਾ ਨਿਰੀਖਣ ਕਰਦੇ ਰਹਿਣ ਅਤੇ ਫਸਲ ਨੂੰ ਲੋੜ ਅਨੁਸਾਰ ਸਿੰਚਾਈ ਕਰਨ ਦੇ ਨਾਲ ਨਾਲ 13-0-45 ਦੀ ਸਪਰੇਅ ਜ਼ਰੂਰ ਕਰਨ।

ਇਸ ਸਮੇਂ ਉਨ੍ਹਾਂ ਦੇ ਨਾਲ ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ’ ਦਿਲਬਾਗ ਸਿੰਘ, ਸੰਤੋਖ ਸਿੰਘ ਬਲਦੇਵ ਸਿੰਘ ਤੇ ਪਿੰਡ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News