Home » ਮਾਝਾ » ਪਿੰਡਾਂ ਦੇ ਸਰਵਪੱਖੀ ਵਿਕਾਸ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਅਹਿਮ ਭੂਮਿਕਾ – ਲਾਲਜੀਤ ਸਿੰਘ ਭੁੱਲਰ

ਪਿੰਡਾਂ ਦੇ ਸਰਵਪੱਖੀ ਵਿਕਾਸ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਅਹਿਮ ਭੂਮਿਕਾ – ਲਾਲਜੀਤ ਸਿੰਘ ਭੁੱਲਰ

SHARE ARTICLE

91 Views

 

ਪਿੰਡਾਂ ਦੇ ਸਰਵਪੱਖੀ ਵਿਕਾਸ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਅਹਿਮ ਭੂਮਿਕਾ – ਲਾਲਜੀਤ ਸਿੰਘ ਭੁੱਲਰ

 

-ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

 

-ਮਿਹਨਤ ਤੇ ਲਗਨ ਨਾਲ ਪਿੰਡਾਂ ਦੀ ਨੁਹਾਰ ਬਦਲਣ ਦਾ ਦਿੱਤਾ ਸੱਦਾ

 

ਤਰਨ ਤਾਰਨ, 27 ਫਰਵਰੀ : ਗੁਰਪ੍ਰੀਤ ਸਿੰਘ ਸੈਡੀ

 

ਦਸੰਬਰ 2025 ਵਿਚ ਹੋਈਆਂ ਜ਼ਿਲ੍ਹਾ ਪ੍ਰੀਸਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਸਹੁੰ ਚਕਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਸਥਾਨਕ ਇੰਨਡੋਰ ਸਟੇਡੀਅਮ ਹਾਲ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ ਗਈ।

 

ਇਸ ਮੌਕੇ ਕੈਬਨਿਟ ਮੰਤਰੀ ਨੇ ਜਿਥੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਉੱਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰੇਕ ਲੋੜਵੰਦ ਤੱਕ ਪਹੁੰਚਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਸਮੂਹ ਮੈਂਬਰਾਂ ਨੂੰ ਮਿਹਨਤ ਤੇ ਲਗਨ ਨਾਲ ਇਲਾਕੇ ਅਤੇ ਪਿੰਡਾਂ ਦੀ ਨੁਹਾਰ ਬਦਲਣ ਦਾ ਸੱਦਾ ਦਿੱਤਾ।

 

ਉਨ੍ਹਾਂ ਸਮੂਹ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸ਼ਕਤੀਆਂ ਤੋਂ ਜਾਣੂ ਕਰਵਾਇਆ ਅਤੇ ਹਰੇਕ ਮੈਂਬਰ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਹਰੇਕ ਮੈਂਬਰ ਦੀ ਇਹ ਨਿੱਜੀ ਜਿੰਮੇਵਾਰੀ ਬਣਦੀ ਹੈ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਵੱਧ-ਚੜ੍ਹ ਕੇ ਕਰਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ, ਵਿਕਾਸ ਕਾਰਜਾਂ ਅਤੇ ਸੂਬੇ ਦੇ ਲੋਕ ਦੀ ਭਲਾਈ ਲਈ ਹਰੇਕ ਪੱਖ ਤੋਂ ਮਜਬੂਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆ ਤੋਂ ਰਾਜ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ।

 

ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਜ਼ਿਲ੍ਹਾ ਪ੍ਰੀਸਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਹਾਜ਼ਰ

ਹੋਰਨਾਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਸਕੀਮਾਂ ਅਤੇ ਚੱਲ ਰਹੇ ਵਿਕਾਸ ਕੰਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।

 

ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਜਿੰਦਰ ਸਿੰਘ ਉਸਮਾ, ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਦਿਲਬਾਗ ਸਿੰਘ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ,ਐਸ. ਡੀ.ਐਮ ਭਿੱਖੀਵਿੰਡ ਸਿਮਰਨਜੀਤ ਸਿੰਘ, ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਿਆਰ ਸਿੰਘ, ਸਮੂਹ ਬੀ.ਡੀ.ਪੀ.ਓਜ਼, ਅੰਗਦ ਸੋਹਲ, ਦਿਲਬਾਗ ਸਿੰਘ, ਜਰਨੈਲ ਸਿੰਘ, ਹਰਪਾਲ ਸਿੰਘ ਕੋਟ ਧਰਮ ਚੰਦ, ਟਹਿਲਵੀਰ ਸਿੰਘ,ਯੋਧਵੀਰ ਸਿੰਘ, ਜਸਕਰਨ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ