Home » ਮਾਝਾ » ਦੁੱਗਲਵਾਲਾ ਵਿਖੇ ਬ੍ਰਹਮਪੁਰਾ ਵੱਲੋ ਸ਼੍ਰੋਮਣੀ ਅਕਾਲੀ ਦਲ ਦੀ ਜ਼ਮੀਨੀ ਮੀਟਿੰਗ, 2027 ਦੀ ਚੋਣਾਂ ਦੀ ਤਿਆਰੀ

ਦੁੱਗਲਵਾਲਾ ਵਿਖੇ ਬ੍ਰਹਮਪੁਰਾ ਵੱਲੋ ਸ਼੍ਰੋਮਣੀ ਅਕਾਲੀ ਦਲ ਦੀ ਜ਼ਮੀਨੀ ਮੀਟਿੰਗ, 2027 ਦੀ ਚੋਣਾਂ ਦੀ ਤਿਆਰੀ

SHARE ARTICLE

18 Views

ਦੁੱਗਲਵਾਲਾ ਵਿਖੇ ਬ੍ਰਹਮਪੁਰਾ ਵੱਲੋ ਸ਼੍ਰੋਮਣੀ ਅਕਾਲੀ ਦਲ ਦੀ ਜ਼ਮੀਨੀ ਮੀਟਿੰਗ, 2027 ਦੀ ਚੋਣਾਂ ਦੀ ਤਿਆਰੀ

 

ਬ੍ਰਹਮਪੁਰਾ ਦੇ ਨਾਲ ਅਸੀਂ ਚੱਟਾਨ ਵਾਂਗ ਖੜ੍ਹੇ ਹਾਂ – ਪਿਆਰਾ ਸਿੰਘ ਦੁਗਲਵਾਲ

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ

ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੱਲੋ ਅੱਜ ਪਿੰਡ ਦੁੱਗਲਵਾਲਾ ਵਿਖੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸਵਰਗਵਾਸੀ ਮੁਖਤਿਆਰ ਸਿੰਘ (ਸਾਬਕਾ ਮੈਂਬਰ ਪੰਚਾਇਤ) ਦੇ ਗ੍ਰਹਿ ਵਿਖੇ ਬਲਾਕ ਸੰਮਤੀ ਮੈਂਬਰ ਪਿਆਰਾ ਸਿੰਘ ਦੁੱਗਲਵਾਲਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਪਿੰਡ ਦੇ ਸਮੂਹ ਵਰਕਰ ਸਹਿਬਾਨ ਨੇ ਸ਼ਮੂਲੀਅਤ ਕੀਤੀ।

 

ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪਿਆਰਾ ਸਿੰਘ ਅਤੇ ਸਮੂਹ ਅਕਾਲੀ ਵਰਕਰਾਂ ਨੇ ਕਿਹਾ ਕਿ ਅਸੀਂ ਬ੍ਰਹਮਪੁਰਾ ਪਰਿਵਾਰ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਹਲਕਾ ਇੰਚਾਰਜ ਖਡੂਰ ਸਾਹਿਬ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਇਸ ਮੌਕੇ ਵਰਕਰਾ ਨੇ ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਹਲਕੇ ਲਈ ਕੀਤੇ ਕੰਮਾਂ ਨੂੰ ਵੀ ਯਾਦ ਕੀਤਾ ।

 

ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਰਾਜ ਦੌਰਾਨ ਜਿਹੜੇ ਇਤਿਹਾਸਕ ਵਿਕਾਸ ਕਾਰਜ ਕੀਤੇ, ਉਹ ਕਿਸੇ ਹੋਰ ਸਰਕਾਰ ਵੱਲੋਂ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੀਤੇ ਕੰਮਾਂ ਨਾਲ ਹਰ ਵੋਟਰ ਭਲੀ-ਭਾਂਤੀ ਜਾਣੂ ਹੈ ਅਤੇ ਲੋਕ ਦੁਬਾਰਾ ਅਕਾਲੀ ਦਲ ਨੂੰ ਸੇਵਾ ਦਾ ਮੌਕਾ ਦੇਣ ਲਈ ਤਿਆਰ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।

ਬ੍ਰਹਮਪੁਰਾ ਨੇ ਇਹ ਵੀ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸ ਮੌਕੇ ਬਲਦੇਵ ਸਿੰਘ, ਗੁਰਜੀਤ ਸਿੰਘ, ਹਰਜੀਤ ਸਿੰਘ, ਸਰਦਾਰਾ ਸਿੰਘ, ਅਜੀਤ ਸਿੰਘ, ਵੀਰ ਸਿੰਘ, ਰਾਮ ਸਿੰਘ, ਬਲਦੇਵ ਸਿੰਘ ਮੈਂਬਰ, ਦਲਜੀਤ ਸਿੰਘ, ਬਲਜਿੰਦਰ ਸਿੰਘ, ਦਿਲਬਾਗ ਸਿੰਘ, ਗੁਰਭੇਜ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ, ਅਨਕ ਪ੍ਰੀਤ ਸਿੰਘ ਅਤੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਸ਼ੈਲੀ ਸਮੇਤ ਹੋਰ ਵਰਕਰ ਹਾਜ਼ਰ ਸਨ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News