Home » ਮਾਝਾ » ਸੁਸਾਇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਭਾਈ ਸੁੱਖਾ ਸਿੰਘ ਜੀ ਦੇ ਸ਼ਹੀਦੀ ਨੂੰ ਸਮਰਪਿਤ ਮਾੜੀ ਕੰਬੋ ਕੇ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਬਾਬਾ ਬਲਵਿੰਦਰ ਸਿੰਘ, ਬਾਬਾ ਸੁਖਚੈਨ ਸਿੰਘ ਅਤੇ ਇਲਾਕਾ ਨਿਵਾਸੀਆਂ ਦਾ ਸਹਿਯੋਗ ਦੇਣ ਲਈ ਕੀਤਾ ਗਿਆ ਧੰਨਵਾਦ

ਸੁਸਾਇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਭਾਈ ਸੁੱਖਾ ਸਿੰਘ ਜੀ ਦੇ ਸ਼ਹੀਦੀ ਨੂੰ ਸਮਰਪਿਤ ਮਾੜੀ ਕੰਬੋ ਕੇ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਬਾਬਾ ਬਲਵਿੰਦਰ ਸਿੰਘ, ਬਾਬਾ ਸੁਖਚੈਨ ਸਿੰਘ ਅਤੇ ਇਲਾਕਾ ਨਿਵਾਸੀਆਂ ਦਾ ਸਹਿਯੋਗ ਦੇਣ ਲਈ ਕੀਤਾ ਗਿਆ ਧੰਨਵਾਦ

SHARE ARTICLE

14 Views

ਖਾਲੜਾ 1 ਮਾਰਚ (ਗੁਰਪ੍ਰੀਤ ਸਿੰਘ ਸ਼ੈਡੀ)ਪੰਥ ਦੀ ਇਕਲੌਤਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਅੱਠ ਮਾਰਚ ਤੋਂ 14 ਮਾਰਚ ਤੱਕ ਉਹਨਾਂ ਦੇ ਜੱਦੀ ਪਿੰਡ ਵਾਂ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧ ਵਿੱਚ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ: ਪੰਜਾਬ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਇਸ ਸ਼ਤਾਬਦੀ ਦੇ ਸਬੰਧ ਵਿੱਚ ਜਾਣਕਾਰੀ ਦੇਣ ਹਿੱਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਦੀ ਸ਼ੁਰੂਆਤ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਮਾੜੀ ਕੰਬੋਕੇ ਤੋਂ ਕੀਤੀ ਗਈ। ਇਸ ਅਸਥਾਨ ਤੇ ਬਾਬਾ ਬਲਵਿੰਦਰ ਸਿੰਘ ਜੀ ਅਤੇ ਬਾਬਾ ਸੁਖਚੈਨ ਸਿੰਘ ਜੀ ਦੇ ਸਹਿਯੋਗ ਨਾਲ ਬੱਚਿਆਂ ਦੇ ਦਸਤਾਰ , ਦੁਮਾਲਾ, ਲੰਮੇ ਕੇਸ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਇਲਾਕੇ ਦੇ ਬੱਚਿਆਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਬੱਚਿਆਂ ਦੇ ਗਰੁੱਪ ਬਣਾ ਕੇ ਇਹ ਮੁਕਾਬਲੇ ਕਰਵਾਏ ਗਏ। ਹਰੇਕ ਗਰੁੱਪ ਵਿੱਚ ਪਹਿਲੇ, ਦੂਸਰੇ, ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ, ਧਾਰਮਿਕ ਸਾਹਿਤ ਅਤੇ ਬਾਕੀ ਸਾਰਿਆਂ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਦੇ ਸੰਗਤੀ ਰੂਪ ਵਿੱਚ ਸਵਾਲ ਜਵਾਬ ਮੁਕਾਬਲੇ ਵੀ ਕਰਵਾਏ ਗਏ ਜਿਸ ਦਾ ਜਵਾਬ ਦੇਣ ਵਾਲੇ ਬੱਚੇ ਨੂੰ ਉਸੇ ਸਮੇਂ ਰੋਟੀ ਵਾਲਾ ਟਿਫਨ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਭਾਈ ਜਗਜੀਤ ਸਿੰਘ ਅਹਿਮਦਪੁਰ ਸਿੱਖ ਪ੍ਰਚਾਰਕ, ਹਰਪ੍ਰੀਤ ਸਿੰਘ ਪੱਟੀ, ਭਾਈ ਦਿਲਬਾਗ ਸਿੰਘ ਮੀਤ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਭਾਈ ਰਛਪਾਲ ਸਿੰਘ ਡੱਲ, ਭਾਈ ਸਲਵਿੰਦਰ ਸਿੰਘ ਫੌਜੀ ਡੱਲ, ਹਰਮਨਪ੍ਰੀਤ ਸਿੰਘ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ ਅਤੇ ਗਗਨਦੀਪ ਸਿੰਘ ਭਿੱਖੀਵਿੰਡ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਉਹਨਾਂ ਕਿਹਾ ਕਿ ਭਾਈ ਤਾਰਾ ਸਿੰਘ ਵਾਂ ਇੱਕ ਅਜਿਹੀ ਗੁਰਸਿੱਖ ਹੋਏ ਹਨ ਜੋ ਕਿਰਤਕਾਰ ਕਰਦਿਆਂ ਹੋਇਆਂ ਰੱਬੀ ਇਬਾਦਤ ਵਿੱਚ ਲੱਗੇ ਰਹਿੰਦੇ ਸਨ, ਪਰ ਜਦੋਂ ਉਹਨਾਂ ਤੇ ਲਾਹੌਰ ਤੋਂ ਮੋਮਨ ਖਾਂ ਦੀ ਅਗਵਾਈ ਵਿੱਚ ਫੌਜ ਚੜ ਕੇ ਆਈ ਤਾਂ ਉਹਨਾਂ ਨੇ ਤੇਗ ਦੇ ਨਾਲ ਉਸ ਫੌਜ ਦਾ ਟਾਕਰਾ ਵੀ ਕੀਤਾ। ਇਸ ਜੰਗ ਦੀ ਵਿਲੱਖਣਤਾ ਇਹ ਸੀ ਕਿ ਇੱਕ ਪਾਸੇ ਗੁਰੂ ਜੀ ਦੇ ਲਾਡਲੇ 21 ਗੁਰਸਿੱਖ ਸਨ ਅਤੇ ਦੂਸਰੇ ਪਾਸੇ ਲਾਹੌਰ ਤੋਂ ਵਿਸ਼ੇਸ਼ ਤੌਰ ਤੇ ਸਿਖਲਾਈ ਲੈ ਕੇ ਆਏ ਹੋਏ 2200 ਮੁਗਲ ਸਨ। ਉਹਨਾਂ ਕਿਹਾ ਕਿ ਗੁਰੂ ਕੇ ਸਿੱਖ ਗੁਰੂ ਕੇ ਸਿਧਾਂਤਾਂ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਦਾ ਜਾਮ ਪੀ ਗਏ। ਗੁਰਦੁਆਰਾ ਭਾਈ ਸੁੱਖਾ ਸਿੰਘ ਜੀ ਭਾਈ ਮਹਿਤਾਬ ਸਿੰਘ ਜੀ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਜੀ ਵੱਲੋਂ ਭਾਈ ਸੁੱਖਾ ਸਿੰਘ ਜੀ ਦੇ ਜੀਵਨ ਬਾਬਤ ਵਿਸਥਾਰ ਵਿੱਚ ਜਾਣਕਾਰੀ ਬੱਚਿਆਂ ਨਾਲ ਸਾਂਝੀ ਕੀਤੀ ਗਈ ਅਤੇ ਨਾਲ ਹੀ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਹਰੇਕ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਭਾਈ ਹਰਜੀਤ ਸਿੰਘ ਲਹਿਰੀ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੀਆਂ ਸ਼ਖਸੀਅਤਾਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰਾਂ ਦਾ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਜਿਹੜੇ ਵੱਡੀ ਗਿਣਤੀ ਵਿੱਚ ਆਪਣੇ ਬੱਚਿਆਂ ਸਮੇਤ ਇਹਨਾਂ ਮੁਕਾਬਲਿਆਂ ਵਿੱਚ ਪਹੁੰਚੇ। ਇਸ ਮੌਕੇ ਭਾਈ ਮਨਦੀਪ ਸਿੰਘ ਘੋਲੀਆ ਕਲਾਂ, ਸੁਖਵਿੰਦਰ ਸਿੰਘ ਖਾਲੜਾ, ਵਜੀਰ ਸਿੰਘ ਆਸਲ, ਨਿੰਦਰਪਾਲ ਸਿੰਘ ਮੱਖੂ, ਗੁਰਮੀਤ ਸਿੰਘ ਮਾਲੂਵਾਲ, ਭਾਈ ਸੁਖਦੇਵ ਸਿੰਘ ਮਾੜੀ ਕੰਬੋਕੇ, ਆਕਾਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਸੈਡੀ, ਸਤਨਾਮ ਸਿੰਘ ਜੰਡ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਈਰਾਨ ਵਿਰੁੱਧ ਅਮਰੀਕਾ- ਇਜ਼ਰਾਈਲ ਜੰਗ- ਅੰਤਰਰਾਸ਼ਟਰੀ ਕਾਨੂੰਨ ਅਤੇ ਵਿਸ਼ਵ ਰਾਸ਼ਟਰਾਂ ਦੀ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ: ਐਸਕੇਐਮ 👉 ਮੋਦੀ ਸਰਕਾਰ ਨੂੰ ਭਾਰਤ ਦੀ ਸਾਮਰਾਜ ਵਿਰੋਧੀ ਪਰੰਪਰਾ ਨੂੰ ਕਾਇਮ ਰੱਖਣ ਦੀ ਦਿੱਤੀ ਚੇਤਾਵਨੀ 👉 ਲੋਕਾਂ ਨੂੰ ਵਿਸ਼ਵ ਸ਼ਾਂਤੀ ਲਈ ਰੈਲੀ ਕਰਨ ਦਾ ਸੱਦਾ

ਸੁਸਾਇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਭਾਈ ਸੁੱਖਾ ਸਿੰਘ ਜੀ ਦੇ ਸ਼ਹੀਦੀ ਨੂੰ ਸਮਰਪਿਤ ਮਾੜੀ ਕੰਬੋ ਕੇ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਬਾਬਾ ਬਲਵਿੰਦਰ ਸਿੰਘ, ਬਾਬਾ ਸੁਖਚੈਨ ਸਿੰਘ ਅਤੇ ਇਲਾਕਾ ਨਿਵਾਸੀਆਂ ਦਾ ਸਹਿਯੋਗ ਦੇਣ ਲਈ ਕੀਤਾ ਗਿਆ ਧੰਨਵਾਦ

ਈਰਾਨ ਵਿਰੁੱਧ ਅਮਰੀਕਾ- ਇਜ਼ਰਾਈਲ ਜੰਗ- ਅੰਤਰਰਾਸ਼ਟਰੀ ਕਾਨੂੰਨ ਅਤੇ ਵਿਸ਼ਵ ਰਾਸ਼ਟਰਾਂ ਦੀ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ: ਐਸਕੇਐਮ 👉 ਮੋਦੀ ਸਰਕਾਰ ਨੂੰ ਭਾਰਤ ਦੀ ਸਾਮਰਾਜ ਵਿਰੋਧੀ ਪਰੰਪਰਾ ਨੂੰ ਕਾਇਮ ਰੱਖਣ ਦੀ ਦਿੱਤੀ ਚੇਤਾਵਨੀ 👉 ਲੋਕਾਂ ਨੂੰ ਵਿਸ਼ਵ ਸ਼ਾਂਤੀ ਲਈ ਰੈਲੀ ਕਰਨ ਦਾ ਸੱਦਾ

ਸੁਸਾਇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਭਾਈ ਸੁੱਖਾ ਸਿੰਘ ਜੀ ਦੇ ਸ਼ਹੀਦੀ ਨੂੰ ਸਮਰਪਿਤ ਮਾੜੀ ਕੰਬੋ ਕੇ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਬਾਬਾ ਬਲਵਿੰਦਰ ਸਿੰਘ, ਬਾਬਾ ਸੁਖਚੈਨ ਸਿੰਘ ਅਤੇ ਇਲਾਕਾ ਨਿਵਾਸੀਆਂ ਦਾ ਸਹਿਯੋਗ ਦੇਣ ਲਈ ਕੀਤਾ ਗਿਆ ਧੰਨਵਾਦ