Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਵਲੋਂ ਚਲਾਈ ਜਾ ਰਹੀ ਅੰਮ੍ਰਿਤ ਸੰਚਾਰ ਲਹਿਰ ਵਿਚ ਵੱਧ ਤੋਂ ਵੱਧ ਗੁਰੂ ਦੇ ਜਹਾਜ਼ ’ਤੇ ਚੜ੍ਹਨ ਦੀ ਅਪੀਲ: ਬੀਬੀ ਰਣਜੀਤ ਕੌਰ

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਚਲਾਈ ਜਾ ਰਹੀ ਅੰਮ੍ਰਿਤ ਸੰਚਾਰ ਲਹਿਰ ਵਿਚ ਵੱਧ ਤੋਂ ਵੱਧ ਗੁਰੂ ਦੇ ਜਹਾਜ਼ ’ਤੇ ਚੜ੍ਹਨ ਦੀ ਅਪੀਲ: ਬੀਬੀ ਰਣਜੀਤ ਕੌਰ

SHARE ARTICLE

5 Views

ਨਵੀਂ ਦਿੱਲੀ 2 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਸਾਖੀ ਪੁਰਬ ਨੂੰ ਸਮਰਪਿਤ ਹਰ ਸਿੱਖ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕਰਣ ਵਾਸਤੇ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਪੂਰੀ ਦਿੱਲੀ ਵਿੱਚ ਪ੍ਰਚੰਡ ਕਰਨ ਲਈ ਵਿਸ਼ੇਸ਼ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਵਲੋਂ ਬੀਤੇ ਦਿਨੀਂ ਦਿੱਲੀ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਬੈਠਕਾਂ ਕਰਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਪਰੰਤ 13 ਮਾਰਚ ਤੋਂ 13 ਅਪ੍ਰੈਲ ਤੱਕ ਇਸ ਅੰਮ੍ਰਿਤ ਸੰਚਾਰ ਪ੍ਰਚਾਰ ਲਹਿਰ ਨੂੰ ਵੱਡੇ ਪੱਧਰ ’ਤੇ ਚਲਾਏ ਜਾਣ ਲਈ ਸਹਿਮਤੀ ਬਣੀ ਸੀ । ਇਸ ਵਿਸ਼ੇਸ਼ ਲਹਿਰ ਲਈ ਸੰਗਤਾਂ ਨੂੰ ਘਰ-ਘਰ ਜਾ ਕੇ ਪ੍ਰੇਰਿਤ ਕੀਤਾ ਜਾਵੇਗਾ ਅਤੇ ਅੰਮ੍ਰਿਤ ਸੰਚਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਸੰਗਤ ਆਪਣੀ ਆਤਮਿਕ ਤਿਆਰੀ ਕਰ ਸਕੇ, ਮਨ ਬਣਾ ਸਕੇ ਅਤੇ ਗੁਰੂ ਦੇ ਜਹਾਜ਼ ’ਤੇ ਚੜ੍ਹਨ ਲਈ ਤਿਆਰ ਹੋਵੇ। ਅੰਮ੍ਰਿਤ ਸੰਚਾਰ ਸਿੱਖ ਧਰਮ ਵਿੱਚ ਖਾਲਸਾ ਸਿਰਜਣਾ ਦੀ ਪ੍ਰਕਿਰਿਆ ਹੈ ਜੋ 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸ਼ੁਰੂ ਕੀਤੀ ਗਈ ਸੀ। ਇਸ ਰਾਹੀਂ ਪੰਜ ਪਿਆਰੇ ਨਿਤਨੇਮ ਦੀਆਂ ਪੰਜ ਬਾਣੀਆਂ ਪੜ੍ਹ ਕੇ ਖੰਡੇ-ਬਾਟੇ ਦੀ ਪਾਹੁਲ ਤਿਆਰ ਕਰਦੇ ਹਨ ਅਤੇ ਸਿੱਖਾਂ ਨੂੰ ਅੰਮ੍ਰਿਤ ਛਕਾ ਕੇ ਸਿੰਘ/ਕੌਰ ਸਜਾਉਂਦੇ ਹਨ। ਇਹ ਪ੍ਰਕਿਰਿਆ ਸਿੱਖ ਰਹਿਤ ਮਰਿਆਦਾ ਅਨੁਸਾਰ ਜੀਵਨ ਜਿਊਣ ਦਾ ਪ੍ਰਣ ਹੈ। ਇਹ ਪ੍ਰਕਿਰਿਆ ਸਿੱਖ ਨੂੰ ਅਧਿਆਤਮਿਕ ਰੂਪ ਵਿੱਚ ਗੁਰੂ ਨਾਲ ਜੋੜਦੀ ਹੈ ਅਤੇ ਖਾਲਸਾ ਪੰਥ ਦਾ ਅਨਿੱਖੜਵਾਂ ਅੰਗ ਬਣਾਉਂਦੀ ਹੈ। ਅੰਮ੍ਰਿਤ ਦੀ ਦਾਤ ਲੈਣ ਦੇ ਇੱਛੁਕ ਸੱਜਣਾਂ ਨੂੰ ਸਨਿਮਰ ਬੇਨਤੀ ਹੈ ਕਿ ਆਪਣੇ-ਆਪਣੇ ਇਲਾਕੇ ਵਿਚ ਸੰਗਤਾਂ ਨੂੰ ਅੰਮ੍ਰਿਤ ਸੰਚਾਰ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹੋਏ ਨਾਮ ਦਰਜ ਕਰਵਾਉਣ ਲਈ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਨਾਲ ਰਾਬਤਾ ਕਾਇਮ ਕਰਣ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਈਰਾਨ ਵਿਰੁੱਧ ਅਮਰੀਕਾ- ਇਜ਼ਰਾਈਲ ਜੰਗ- ਅੰਤਰਰਾਸ਼ਟਰੀ ਕਾਨੂੰਨ ਅਤੇ ਵਿਸ਼ਵ ਰਾਸ਼ਟਰਾਂ ਦੀ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ: ਐਸਕੇਐਮ 👉 ਮੋਦੀ ਸਰਕਾਰ ਨੂੰ ਭਾਰਤ ਦੀ ਸਾਮਰਾਜ ਵਿਰੋਧੀ ਪਰੰਪਰਾ ਨੂੰ ਕਾਇਮ ਰੱਖਣ ਦੀ ਦਿੱਤੀ ਚੇਤਾਵਨੀ 👉 ਲੋਕਾਂ ਨੂੰ ਵਿਸ਼ਵ ਸ਼ਾਂਤੀ ਲਈ ਰੈਲੀ ਕਰਨ ਦਾ ਸੱਦਾ

ਸੁਸਾਇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਭਾਈ ਸੁੱਖਾ ਸਿੰਘ ਜੀ ਦੇ ਸ਼ਹੀਦੀ ਨੂੰ ਸਮਰਪਿਤ ਮਾੜੀ ਕੰਬੋ ਕੇ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਬਾਬਾ ਬਲਵਿੰਦਰ ਸਿੰਘ, ਬਾਬਾ ਸੁਖਚੈਨ ਸਿੰਘ ਅਤੇ ਇਲਾਕਾ ਨਿਵਾਸੀਆਂ ਦਾ ਸਹਿਯੋਗ ਦੇਣ ਲਈ ਕੀਤਾ ਗਿਆ ਧੰਨਵਾਦ