Home » ਨਵੀਂ ਦਿੱਲੀ » ਸ਼੍ਰੋਮਣੀ ਅਕਾਲੀ ਦਲ ਤਾਂ ਹੀ ਪੁਨਰ ਸੁਰਜੀਤ ਹੋ ਸਕਦੈ ਜੇਕਰ ਗੁਰੂ ਸਾਹਿਬਾਨ ਦੇ ਦੱਸੇ ਮਾਰਗ ’ਤੇ ਚਲ ਕੇ ਪੰਥ ਦੀ ਸੇਵਾ ਕਰੀਏ: ਕਾਲਕਾ, ਕਾਹਲੋਂ

ਸ਼੍ਰੋਮਣੀ ਅਕਾਲੀ ਦਲ ਤਾਂ ਹੀ ਪੁਨਰ ਸੁਰਜੀਤ ਹੋ ਸਕਦੈ ਜੇਕਰ ਗੁਰੂ ਸਾਹਿਬਾਨ ਦੇ ਦੱਸੇ ਮਾਰਗ ’ਤੇ ਚਲ ਕੇ ਪੰਥ ਦੀ ਸੇਵਾ ਕਰੀਏ: ਕਾਲਕਾ, ਕਾਹਲੋਂ

SHARE ARTICLE

13 Views

ਨਵੀਂ ਦਿੱਲੀ, 3 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤਾਂ ਹੀ ਪੁਨਰ ਸੁਰਜੀਤ ਹੋ ਸਕਦਾ ਹੈ ਜੇਕਰ ਅਸੀਂ ਗੁਰੂ ਸਾਹਿਬਾਨ ਵੱਲੋਂ ਦੱਸੇ ਮਾਰਗ ’ਤੇ ਚਲਦਿਆਂ ਪੰਥ ਦੀ ਸੇਵਾ ਕਰੀਏ। ਸ੍ਰੀ ਆਨੰਦਪੁਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਵਿਸ਼ਾਲ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ 106 ਸਾਲ ਪਹਿਲਾਂ ਸਾਡੇ ਬਜ਼ੁਰਗਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਾਖੀ ਵਾਸਤੇ ਅਕਾਲੀ ਦਲ ਦੀ ਸਥਾਪਨਾ ਕੀਤੀ ਸੀ ਪਰ ਅੱਜ ਅਕਾਲੀ ਦਲ ’ਤੇ ਬੈਠੇ ਪਰਿਵਾਰ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਕਮੇਟੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ 70 ਸਾਲਾਂ ਤੋਂ ਕਾਬਜ਼ ਇਹ ਪਰਿਵਾਰ ਹਰ ਉਸ ਵਿਅਕਤੀ ਨੂੰ ਲਾਂਭੇ ਕਰ ਦਿੰਦਾ ਹੈ ਜੋ ਹੱਕ ਸੱਚ ਦੀ ਗੱਲ ਕਰਦਾ ਹੈ। ਉਹਨਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਨੇ 2 ਦਸੰਬਰ ਨੂੰ ਇਕ ਇਤਿਹਾਸ ਸਿਰਜਿਆ ਸੀ ਜੋ ਇਕ ਸਦੀ ਵਿਚ ਕਦੇ ਨਹੀਂ ਸਿਰਜਿਆ ਗਿਆ। ਉਹਨਾਂ ਕਿਹਾ ਕਿ ਜਦੋਂ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਚਲੇ ਭ੍ਰਿਸ਼ਟਾਚਾਰ ਦੀ ਗੱਲ ਕੀਤੀ ਤਾਂ ਉਹਨਾਂ ਨੂੰ ਵੀ ਹੈਡ ਗ੍ਰੰਥੀ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ। ਪੰਜਾਬ ਵਿਚ ਹੋ ਰਹੇ ਧਰਮ ਪਰਿਵਰਤਨ ਦੀ ਗੱਲ ਕਰਦਿਆਂ ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਰਦਾਰ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਧਰਮ ਪ੍ਰਚਾਰ ਵਿੰਗ ਪੰਜਾਬ ਦੀ ਸਥਾਪਨਾ ਕੀਤੀ ਗਈ ਜਿਸਨੇ ਬਹੁਤ ਮਿਹਨਤ ਨਾਲ 2000 ਲੋਕਾਂ ਨੂੰ ਮੁੜ ਤੋਂ ਗੁਰੂ ਨਾਲ ਜੋੜਨ ਵਿਚ ਸਫਲਤਾ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਜਿੰਨਾ ਸਿੱਖੀ ਦਾ ਪ੍ਰਚਾਰ ਕਰਾਂਗੇ, ਉਨੇ ਹੀ ਸਫਲ ਹੋਵਾਂਗੇ। ਉਹਨਾਂ ਕਿਹਾ ਕਿ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ 2 ਦਸੰਬਰ ਦੇ ਹੁਕਮਨਾਮੇ ਅਨੁਸਾਰ ਇਸ ਅਕਾਲੀ ਦਲ ਵਿਚ ਭਰਤੀ ਕੀਤੀ ਗਈ ਤੇ ਪੂਰੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਅਕਾਲੀ ਦਲ ਦੀ ਮਜ਼ਬੂਤੀ ਵਾਸਤੇ ਕੰਮ ਕਰਨ ਦੀ ਜ਼ਰੂਰਤ ਹੈ ਤਾਂ ਹੀ ਅਸੀਂ ਸਫਲ ਹੋ ਸਕਾਂਗੇ। ਉਹਨਾਂ ਇਹ ਵੀ ਕਿਹਾ ਕਿ ਇਕ ਪਰਿਵਾਰ ਦੀ ਅਗਵਾਈ ਹੇਠ ਚਲ ਰਹੇ ਅਕਾਲੀ ਦਲ ਨੇ 10 ਸਾਲ ਸੱਤਾ ਵਿਚ ਹੁੰਦਿਆਂ ਕਦੇ ਵੀ ਵਿਧਾਨ ਸਭਾ ਵਿਚ ਬੰਦੀ ਸਿੰਘਾਂ ਦਾ ਮਤਾ ਪਾਸ ਨਹੀਂ ਕੀਤਾ। ਇਹ ਪਰਿਵਾਰ 10 ਸਾਲ ਕੇਂਦਰ ਵਿਚ ਸੱਤਾ ਦਾ ਸੁੱਖ ਹੰਢਾਉਂਦਾ ਰਿਹਾ ਤੇ ਜਿਉਂ ਹੀ ਇਹਨਾਂ ਦਾ ਗਠਜੋੜ ਟੁੱਟਿਆ, ਇਹਨਾਂ ਨੇ ਬੰਦੀ ਸਿੰਘਾਂ ਦੀ ਗੱਲ ਕਰਨੀ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਪਹਿਲਾਂ ਇਹੀ ਲੋਕ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ, ਸੋਹਾਵਾ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਸਰਹਾਲੀ ਵਿਖੇ ਆਯੋਜਿਤ ਸਾਇੰਸ ਅਤੇ ਕਾਮਰਸ ਸੈਮੀਨਾਰ ਵਿੱਚ ਆਪਣੀ ਪ੍ਰਤਿਭਾ ਅਤੇ ਅਕਾਦਮਿਕ ਉੱਤਮਤਾ ਦਾ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।