Home » ਮਾਝਾ » ਚੌਹਲਾ ਸਾਹਿਬ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੇ ਗਏ ਸਾਈਕਲ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਗੁਰਸੇਵਕ ਸਿੰਘ ਸ਼ੇਖ ਵੱਲੋਂ ਭੁਪਿੰਦਰ ਸਿੰਘ ਯੂ.ਐਸ.ਏ ਦਾ ਵਿਸ਼ੇਸ਼ ਧੰਨਵਾਦ

ਚੌਹਲਾ ਸਾਹਿਬ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੇ ਗਏ ਸਾਈਕਲ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਗੁਰਸੇਵਕ ਸਿੰਘ ਸ਼ੇਖ ਵੱਲੋਂ ਭੁਪਿੰਦਰ ਸਿੰਘ ਯੂ.ਐਸ.ਏ ਦਾ ਵਿਸ਼ੇਸ਼ ਧੰਨਵਾਦ

SHARE ARTICLE

10 Views

 

ਚੌਹਲਾ ਸਾਹਿਬ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੇ ਗਏ ਸਾਈਕਲ

 

 

ਰਵਿੰਦਰ ਸਿੰਘ ਬ੍ਰਹਮਪੁਰਾ ਤੇ ਗੁਰਸੇਵਕ ਸਿੰਘ ਸ਼ੇਖ ਵੱਲੋਂ ਭੁਪਿੰਦਰ ਸਿੰਘ ਯੂ.ਐਸ.ਏ ਦਾ ਵਿਸ਼ੇਸ਼ ਧੰਨਵਾਦ

 

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵੱਲੋਂ ਭੁਪਿੰਦਰ ਸਿੰਘ (ਯੂ.ਐਸ.ਏ) ਅਤੇ ਸਿੱਖ ਸਟੂਡੈਂਟ ਐਸੋਸੀਏਸ਼ਨ ਕੈਲੀਫੋਰਨੀਆ ਯੂਨੀਵਰਸਿਟੀ ਸਟੇਟ ਸੈਕਰਾਮੈਂਟ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

 

ਉਨ੍ਹਾਂ ਦੱਸਿਆ ਕਿ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚੌਹਲਾ ਸਾਹਿਬ ਵਿਖੇ ਤਕਰੀਬਨ 26 ਲੋੜਵੰਦ ਵਿਦਿਆਰਥੀਆਂ ਨੂੰ ਸਾਈਕਲ ਵੰਡੇ ਗਏ ਹਨ। ਇਹ ਸਹੂਲਤ ਭੁਪਿੰਦਰ ਸਿੰਘ (ਯੂ.ਐਸ.ਏ) ਅਤੇ ਸਿੱਖ ਸਟੂਡੈਂਟ ਐਸੋਸੀਏਸ਼ਨ ਵੱਲੋਂ ਆਪਣੀ ਕਿਰਤ-ਕਮਾਈ ਵਿੱਚੋਂ ਦਸਵੰਧ ਦੇ ਰੂਪ ਵਿੱਚ ਪ੍ਰਦਾਨ ਕੀਤੀ ਗਈ ਹੈ।

 

ਬ੍ਰਹਮਪੁਰਾ ਅਤੇ ਸ਼ੇਖ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਹੀ ਸਰਾਹਣਯੋਗ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਕਈ ਬੱਚੇ ਦੂਰ-ਦਰਾਜ਼ ਇਲਾਕਿਆਂ ਤੋਂ ਪੜ੍ਹਨ ਲਈ ਆਉਂਦੇ ਹਨ ਅਤੇ ਸਾਈਕਲ ਮਿਲਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਸਮੇਂ ਸਿਰ ਸਕੂਲ ਪਹੁੰਚ ਸਕਣਗੇ।

 

ਉਨ੍ਹਾਂ ਕਿਹਾ ਕਿ ਤਕਰੀਬਨ 100 ਲੋੜਵੰਦ ਵਿਦਿਆਰਥੀਆਂ ਨੂੰ ਸਾਈਕਲ ਵੰਡੇ ਜਾਣਗੇ। ਇਸ ਮੌਕੇ ਉਨ੍ਹਾਂ ਭੁਪਿੰਦਰ ਸਿੰਘ (ਯੂ.ਐਸ.ਏ), ਸਿੱਖ ਸਟੂਡੈਂਟ ਐਸੋਸੀਏਸ਼ਨ ਕੈਲੀਫੋਰਨੀਆ ਯੂਨੀਵਰਸਿਟੀ ਸਟੇਟ ਸੈਕਰਾਮੈਂਟ ਅਤੇ ਉਨ੍ਹਾਂ ਦੇ ਸਾਥੀਆਂ—ਸਾਬਕਾ ਸਰਪੰਚ ਏਕਮਕਾਰ ਸਿੰਘ, ਹਰਿੰਦਰ ਸਿੰਘ (ਕੈਨੇਡਾ), ਬਲਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਜਸਕਰਨ ਸਿੰਘ—ਦਾ ਹਾਰਦਿਕ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਇਸ ਤਰ੍ਹਾਂ ਦੇ ਉਪਰਾਲੇ ਹੋਰ ਲੋਕਾਂ ਲਈ ਵੀ ਪ੍ਰੇਰਣਾ ਸਾਬਤ ਹੁੰਦੇ ਹਨ।

 

ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ (ਚੌਹਲਾ ਸਾਹਿਬ),ਹਰਜਿੰਦਰ ਸਿੰਘ ਬਾਦਸ਼ਾਹ, ਸੁੱਖਦੇਵ ਸਿੰਘ ਆੜ੍ਹਤੀਆ ਅਤੇ ਡਾਕਟਰ ਜਤਿੰਦਰ ਸਿੰਘ, ਜਗਰੂਪ ਸਿੰਘ ਪ੍ਰਧਾਨ ਪੱਖੋਪੁਰ,ਕੁਰਿੰਦਰ ਸਿੰਘ ਚੌਹਲਾ ਖ਼ੁਰਦ ਸਮੇਤ ਹੋਰ ਸਕੂਲ ਸਟਾਫ਼ ਮੈਂਬਰ ਵੀ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ, ਸੋਹਾਵਾ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਸਰਹਾਲੀ ਵਿਖੇ ਆਯੋਜਿਤ ਸਾਇੰਸ ਅਤੇ ਕਾਮਰਸ ਸੈਮੀਨਾਰ ਵਿੱਚ ਆਪਣੀ ਪ੍ਰਤਿਭਾ ਅਤੇ ਅਕਾਦਮਿਕ ਉੱਤਮਤਾ ਦਾ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।