Home » ਮਾਝਾ » ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੇ ਜਥੇ ਸੀਐਮ ਭਗਵੰਤ ਮਾਨ ਨੂੰ ਸ਼ਾਂਤਮਈ ਸਵਾਲ ਕਰਨ ਲਈ ਕਿਸਾਨ ਅਮਰਕੋਟ ਰੈਲੀ ਵਿੱਚ ਪਹੁੰਚੇ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੇ ਜਥੇ ਸੀਐਮ ਭਗਵੰਤ ਮਾਨ ਨੂੰ ਸ਼ਾਂਤਮਈ ਸਵਾਲ ਕਰਨ ਲਈ ਕਿਸਾਨ ਅਮਰਕੋਟ ਰੈਲੀ ਵਿੱਚ ਪਹੁੰਚੇ।

SHARE ARTICLE

1 Views

 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੇ ਜਥੇ ਸੀਐਮ ਭਗਵੰਤ ਮਾਨ ਨੂੰ ਸ਼ਾਂਤਮਈ ਸਵਾਲ ਕਰਨ ਲਈ ਕਿਸਾਨ ਅਮਰਕੋਟ ਰੈਲੀ ਵਿੱਚ ਪਹੁੰਚੇ।

 

ਕਿਸਾਨਾਂ ਦੇ ਰੋਹ ਨੂੰ ਵੇਖਦੇ ਹੋਏ 17 ਤਰੀਕ ਨੂੰ ਸੀਐਮ ਭਗਵੰਤ ਮਾਨ ਕਰਨਗੇ ਕਿਸਾਨਾਂ ਨਾਲ ਮੀਟਿੰਗ।

 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਦੀ ਪ੍ਰਧਾਨਗੀ ਹੇਠ ਵੱਡੇ ਜਥੇ ਸੀਐਮ ਭਗਵੰਤ ਮਾਨ ਨੂੰ ਸੁਆਲ ਕਰਨ ਲਈ ਅਮਰਕੋਟ ਦਾਣਾ ਮੰਡੀ ਵਿੱਚ ਪਹੁੰਚੇ। ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ ਸੂਬਾ ਆਗੂ ਤੇ ਜ਼ਿਲ੍ਾ ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਜਰਨੈਲ ਸਿੰਘ ਨੂਰਦੀ ਫਤਿਹ ਸਿੰਘ ਪਿੱਦੀ, ਦਿਆਲ ਸਿੰਘ ਮੀਆਵਿੰਡ, ਹਰਬਿੰਦਰਜੀਤ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਕੇ ਉਨਾਂ ਮੰਗਾਂ ਨੂੰ ਟਾਲ ਮਟੋਲ ਕਰਨਾ ਅਤੇ ਕਿਸਾਨਾਂ ਨਾਲ ਮੀਟਿੰਗ ਰੱਖ ਕੇ ਤੇ ਬਾਅਦ ਵਿੱਚ ਮੀਟਿੰਗ ਵਿੱਚੋਂ ਸਰਕਾਰ ਦਾ ਗੈਰ ਹਾਜ਼ਰ ਰਹਿਣਾ ਤੇ ਕਿਸਾਨਾਂ ਨੂੰ ਵਿਹਲੜ ਦੱਸਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਜਿੱਥੇ ਵੀ ਸੀਐਮ ਭਗਵੰਤ ਮਾਨ ਦੀ ਰੈਲੀ ਹੋਵੇਗੀ ਉੱਥੇ ਹੀ ਕਿਸਾਨ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਵਾਲ ਪੁੱਛਣ ਜਾਣਗੇ। ਇਸੇ ਹੀ ਤਰਜ ਤੇ ਅੱਜ ਅਮਰਕੋਟ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਉੱਥੇ ਪਹੁੰਚੇ ।ਕਿਸਾਨਾਂ ਦੇ ਰੋਹ ਨੂੰ ਵੇਖਦੇ ਹੋਏ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਬਲ ਲਾਇਆ ਗਿਆ ਅਤੇ ਉਥੋਂ ਦੇ ਲੋਕਲ ਐਮਐਲਏ ਸਰਵਣ ਸਿੰਘ ਧੁੰਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੇ ਇਕੱਠ ਵਿੱਚ ਆਣ ਕੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ 17 ਮਾਰਚ ਨੂੰ ਸੀਐਮ ਭਗਵੰਤ ਮਾਨ ਖੁਦ ਕਿਸਾਨਾਂ ਨਾਲ ਮੀਟਿੰਗ ਕਰਨਗੇ ਅਤੇ ਕਿਸਾਨਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਕਿਸਾਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਬਾਰ-ਬਾਰ ਇਸੇ ਤਰ੍ਹਾਂ ਕਿਸਾਨਾਂ ਨੂੰ ਮੀਟਿੰਗ ਦਾ ਵਿਸ਼ਵਾਸ ਦਵਾ ਕੇ ਦੁਬਾਰਾ ਫੇਰ ਭਗਵੰਤ ਮਾਨ ਭੱਜ ਜਾਂਦਾ ਹੈ । ਕਿਸਾਨਾਂ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਕਿਸਾਨਾਂ ਦੀਆਂ ਮੰਗਾਂ ਸ਼ੰਭੂ ਖਨੌਰੀ ਬਾਰਡਰ ਤੇ ਹੋਏ ਨੁਕਸਾਨ ਦੀ ਸਰਕਾਰ ਭਰਪਾਈ ਕਰੇ ,ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣ ,ਬੀਜ ਐਕਟ ਰੱਦ ਕੀਤਾ ਜਾਵੇ ,ਕਿਸਾਨੀ ਅੰਦੋਲਨ ਦੁਆਰਾ ਹੋਏ ਪਰਚੇ ਰੱਦ ਕੀਤੇ ਜਾਣ ,ਬਿਜਲੀ ਸੋਧ ਬਿਲ ਰੱਦ ਕੀਤਾ ਜਾਵੇ ,ਫੋਰ ਲੇਬਰ ਕੋਟ ਕਾਨੂੰਨ ਰੱਦ ਕੀਤਾ ਜਾਵੇ ਅਤੇ ਪ੍ਰਦੂਸ਼ਣ ਐਕਟ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਿਆ ਜਾਵੇ। ਕਿਸਾਨਾਂ ਨੇ ਕਿਹਾ ਕਿ ਜੇਕਰ ਮੀਟਿੰਗ ਵਿੱਚ ਇਹਨਾਂ ਮਸਲਿਆਂ ਨੂੰ ਹੱਲ ਨਹੀਂ ਕੀਤਾ ਜਾਂਦਾ ਤਾਂ 19 ਤਰੀਕ ਨੂੰ ਅੰਮ੍ਰਿਤਸਰ ਵਿਖੇ ਸਰਕਾਰ ਖਿਲਾਫ ਵੱਡਾ ਮੋਰਚਾ ਖੋਲਿਆ ਜਾਵੇਗਾ ਅਤੇ ਤਿੱਖਾ ਸੰਘਰਸ਼ ਵਿੱਡਿਆ ਜਾਏਗਾ। ਇਸ ਮੌਕੇ ਸੁਲਵਿੰਦਰ ਸਿੰਘ ਜੀਉਬਾਲਾ, ਪਰਮਜੀਤ ਸਿੰਘ ਛੀਨਾ, ਕੁਲਵਿੰਦਰ ਸਿੰਘ ਕੈਰੋਵਾਲ, ਇਕਬਾਲ ਸਿੰਘ ਵੜਿੰਗ, ਆਤਮਾ ਸਿੰਘ ਘਰਿਆਲੀ, ਸੁਖਚੈਨ ਸਿੰਘ ਅੱਲੋਵਾਲ, ਮੇਹਰ ਸਿੰਘ ਤਲਵੰਡੀ, ਮੁਖਤਾਰ ਸਿੰਘ ਬਹਿਰੀਪੁਰ, ਮਨਜੀਤ ਸਿੰਘ ਕਰਮੂਵਾਲਾ, ਕੁਲਵੰਤ ਸਿੰਘ ਭੈਲ, ਕੁਲਵੰਤ ਸਿੰਘ ਢੋਟੀਆਂ, ਸੁਰਿੰਦਰ ਸਿੰਘ ਦੁਗਲਵਾਲਾ, ਗੁਰਭੇਜ ਸਿੰਘ ਧਾਰੀਵਾਲ, ਦਿਲਬਾਗ ਸਿੰਘ ਪਹੂਵਿੰਡ, ਨਿਰੰਜਨ ਸਿੰਘ ਬਗਰਾੜੀ, ਸਰਵਨ ਸਿੰਘ ਵਲੀਪੁਰ ਆਦਿ ਆਗੂ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ