Home » ਸੰਸਾਰ » ਯੂਰਪ » ਗੁਰਦੁਆਰਾ ਸਿੰਘ ਸਭਾ ਹੌਲੈਂਡ ਵਿਖੇ ਖਾਲਸੇ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ-ਮਹੱਲਾ” ਅਤੇ “ਇੰਟਰਨੈਸ਼ਨਲ ਵੁਮੈਨਸ ਡੇ” ਨੂੰ ਸਮਰਪਿਤ ਹਫ਼ਤਾਵਾਰੀ ਦਿਵਾਨ ਸਜਾਏ ਗਏ।

ਗੁਰਦੁਆਰਾ ਸਿੰਘ ਸਭਾ ਹੌਲੈਂਡ ਵਿਖੇ ਖਾਲਸੇ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ-ਮਹੱਲਾ” ਅਤੇ “ਇੰਟਰਨੈਸ਼ਨਲ ਵੁਮੈਨਸ ਡੇ” ਨੂੰ ਸਮਰਪਿਤ ਹਫ਼ਤਾਵਾਰੀ ਦਿਵਾਨ ਸਜਾਏ ਗਏ।

SHARE ARTICLE

44 Views

ਹਾਲੈਂਡ-8 ਮਾਰਚ (ਖਿੜਿਆ ਪੰਜਾਬ

just) ਨੀਦਰਲੈਂਡ-ਹਾਲੈਂਡ ਦੇ ਸ਼ਹਿਰ ਡੈਨਹਾਗ ਵਿਖੇ ਸਥਿੱਤ ਗੁਰਦੁਆਰਾ ਸਿੰਘ ਸਭਾ ਸ਼ੀਪਰਸਟ੍ਰਾਸੇ ਵਿਖੇ ਖਾਲਸੇ ਦੀ ਚੜ੍ਹਦੀ ਕਲਾ ਅਤੇ ਜਾਹੋ ਜਲਾਲ ਦੇ ਪ੍ਰਤੀਕ “ਹੋਲਾ-ਮਹੱਲਾ” ਅਤੇ “ਇੰਟਰਨੈਸ਼ਨਲ ਵੁਮੈਨਸ ਡੇ” ਨੂੰ ਸਮਰਪਿਤ ਹਫ਼ਤਾਵਾਰੀ ਦਿਵਾਨ ਸਜਾਏ ਗਏ। ਜਿਸ ਵਿੱਚ ਸਭ ਤੋ ਪਹਿਲਾਂ ਪਰਿਵਾਰਾਂ ਵੱਲੋਂ ਸ਼ੁਕਰਾਨੇ ਸਹਿਤ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ ਦਿਵਾਨ ਦੀ ਆਰੰਭਤਾ ਬੱਚਿਆ ਵੱਲੋਂ ਗੁਰਬਾਣੀ ਕੀਰਤਨ ਨਾਲ ਕੀਤੀ ਗਈ, ਇਸ ਭਾਈ ਗੁਰਦੇਵ ਸਿੰਘ ਸੂਬੇਦਾਰ ਅਤੇ ਭਾਈ ਹਰਜੀਤ ਸਿੰਘ ਹਾਲੈਂਡ ਦੇ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਸੰਗਤਾਂ ਨਾਲ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸਾਂਝ ਪਾਈ। ਭਾਈ ਗੁਰਨਿਸ਼ਾਨ ਸਿੰਘ ਨੇ ਸੰਗਤਾਂ ਨਾਲ ਖਾਲਸੇ ਦੇ ਨਿਆਰੇਪਣ, ਚੜ੍ਹਦੀ ਕਲਾ ਅਤੇ ਜਾਹੋ ਜਲਾਲ ਦੇ ਪ੍ਰਤੀਕ”ਹੋਲਾ ਮਹੱਲਾ” ਦਿਵਸ ਦੀ ਆਰੰਭਤਾ, ਵਿਲੱਖਣਤਾ, ਮਹੱਤਤਾ ਅਤੇ ਮਨਾਉਣ ਦੇ ਢੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਇਸਨੂੰ ਰਵਾਇਤੀ ਢੰਗ ਨਾਲ ਮਨਾਉਣ ਦੀ ਪ੍ਰੇਰਣਾ ਕੀਤੀ। ਉਹਨਾਂ ਹੋਲੇ ਮਹੱਲੇ ਸਮਾਗਮ ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਂਝੇ ਕੀਤੇ ਵਿਚਾਰਾਂ ਦੀ ਪ੍ਰੋੜਤਾ ਕੀਤੀ ਅਤੇ ਕਿਹਾ ਕਿ ਖਾਲਸਾ ਨਿਆਰਾ ਹੈ ਤੇ ਸਾਨੂੰ ਨਿਆਰੇ ਬਣ ਕੇ ਹੀ ਵਿਚਰਨਾ ਚਾਹੀਦਾ ਹੈ। ਉਹਨਾਂ ਇਸਤਰੀ ਦਿਵਸ ਦੀਆਂ ਵਧਾਈਆਂ ਦੇਂਦਿਆ ਸਿੱਖ ਧਰਮ ਵਿੱਚ ਔਰਤਾਂ/ ਬੀਬੀਆਂ ਦੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕਰਕੇ ਬੀਬੀਆਂ ਨੂੰ ਪ੍ਰੇਰਨਾਵਾਂ ਲੈਣ ਦੀ ਪ੍ਰੇਰਣਾ ਕੀਤੀ। ਉਹਨਾਂ ਇਹ ਵੀ ਕਿਹਾ ਕਿ ਸੋਸ਼ਲ ਮੀਡੀਏ ਰਾਹੀਂ ਵਾਦ ਵਿਵਾਦ ਪੈਦਾ ਕਰਨ ਤੋ ਬਾਅਦ ਜਾਨ ਗਵਾਉਣ ਵਾਲੀਆਂ ਬੀਬੀਆਂ ਸ਼ਹੀਦ ਕਹਿਲਾਉਣ ਦੇ ਲਾਇਕ ਨਹੀਂ ਹੁੰਦੀਆਂ। ਸਿੱਖ ਧਰਮ ਵਿੱਚ ਔਰਤ ਨੂੰ ਬਰਾਬਰ ਦਾ ਅਧਿਕਾਰ ਗੁਰੂ ਨਾਨਕ ਦੇਵ ਜੀ ਨੇ ਲੈ ਕੇ ਦਿੱਤਾ ਹੈ ਤੇ ਔਰਤ ਨੂੰ ਆਪਣੇ ਬੱਚਿਆਂ, ਧਰਮ ਅਤੇ ਕੌਂਮ ਦੀ ਚੜ੍ਹਦੀ ਕਲਾ ਲਈ ਗੁਣਾਂ ਨੂੰ ਧਾਰਨ ਕਰਕੇ ਜੀਵਨ ਜਿਊਣਾ ਚਾਹੀਦਾ ਹੈ। ਇਸ ਸਮੇਂ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਬੇਅਦਬੀ ਬਾਰੇ ਪੰਥਕ ਇਕਤਰਤਾ ਵਿਚ ਸੱਦਾ ਨਾ ਮਿਲਣ ਕਰਕੇ ਹਰਮੀਤ ਸਿੰਘ ਕਾਲਕਾ ਕਰ ਰਹੇ ਹਨ ਦੂਸ਼ਣ ਬਾਜ਼ੀ: ਸਰਨਾ 👉 ਕੌਮੀ ਮਸਲੇਆਂ ਮੌਕੇ ਕੌਮ ਦੀ ਪਿੱਠ ਵਿੱਚ ਛੁਰਾ ਮਾਰਣ ਅਤੇ ਬੰਦੀ ਸਿੰਘਾਂ ਦੇ ਰਿਹਾਈ ਸੰਘਰਸ਼ ਨੂੰ ਤਾਰਪੀਡੋ ਕਰਣ ਦਾ ਲਗਾਇਆ ਦੋਸ਼

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ 👉 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਹਿੰਦੂ ਜੱਥੇਬੰਦੀਆਂ ਵਲੋਂ ਕੈਨੇਡਾ ਵਿੱਚ ਖਾਲਿਸਤਾਨ ਦੇ ਝੰਡੇ ‘ਤੇ ਪਾਬੰਦੀ ਲਗਾਉਣ ਦੀ ਦਿੱਤੀ ਗਈ ਪਟੀਸ਼ਨ ਦੇ ਵਿਰੋਧ ਵਿਚ ਕੈਨੇਡੀਅਨ ਸਿੱਖਾਂ ਵਲੋਂ ਭਾਰੀ ਰੋਸ ਮੁਜਾਹਿਰਾ 👉 ਸੀਆਈਏ ਏਜੰਟ ਦੇ ਬਿਆਨ ਉਪਰੰਤ ਏਆਈ 182 ਫਲਾਈਟ ਵਿਚ ਮਾਰੇ ਗਏ 329 ਨਿਰਦੋਸ਼ਾਂ ਦੀ ਮੁੜ ਜਾਂਚ ਦੀ ਉਠੀ ਮੰਗ