Home » ਮਾਝਾ » ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

SHARE ARTICLE

36 Views

ਅੰਮ੍ਰਿਤਸਰ 9 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਦੇ ਜੀਵਨ ਦਾ ਅਹਿਮ ਅੰਗ ਹੈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ੋਰ ਦਾ ਪ੍ਰਯੋਗ ਕਰਦਿਆਂ ਵਿਦਿਆਰਥੀਆਂ ਦੀਆਂ ਦਸਤਾਰਾਂ ਉਤਾਰੇ ਜਾਣਾ ਸਿੱਖ ਭਾਵਨਾਵਾਂ ਅਤੇ ਸਿੱਖੀ ਦੇ ਗੌਰਵ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣਾ ਹੱਕ ਹੈ, ਜਿਸ ’ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣੀ ਪ੍ਰਸ਼ਾਸਨ ਦੀ ਧੱਕੇਸ਼ਾਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਸਿੱਖ ਭਾਵਨਾਵਾਂ ਨੂੰ ਲੈ ਕੇ ਲਗਾਤਾਰ ਮੰਗ ਕਰ ਰਹੇ ਸਨ, ਜਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਣਸੁਣਿਆ ਕੀਤਾ ਗਿਆ ਅਤੇ ਪੁਲਿਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਪ੍ਰਸ਼ਾਸਨ ਦੀ ਵੀ ਜ਼ੁੰਮੇਵਾਰੀ ਹੈ। ਉਨ੍ਹਾਂ ਸਿੱਖ ਨੌਜੁਆਨਾਂ ਦੀਆਂ ਦਸਤਾਰਾਂ ਉਤਾਰਨ ਵਾਲੇ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਦੀ ਦਸਤਾਰ ਦਾ ਨਿਰਾਦਰ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ

ਅਖੰਡ ਕੀਰਤਨੀ ਜੱਥੇ ਦੇ ਪੰਜ ਪਿਆਰਿਆਂ ਵਲੋਂ ਨਿਸ਼ਕਾਮ ਕੀਰਤਨ ਦੀ ਮਰਿਆਦਾ ਨੂੰ ਬਹਾਲ ਕਰਣ ਦੇ ਫੈਸਲੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ 👉 ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਚਲਦੇ ਕੀਰਤਨ ਵਿਚ ਜਬਰਦਸਤੀ ਖਲੱਲ ਪਾਉਣ ਵਾਲੇ ਕੀਰਤਨੀ ਸਿੰਘ ਦੀ ਸਖ਼ਤ ਨਿਖੇਧੀ