Home » ਮਾਝਾ » 2027 ਵਿੱਚ ਸਰਕਾਰ ਬਣਾਉਣ ਲਈ ਅਕਾਲੀ ਦਲ ਦਾ ਹਰ ਵਰਕਰ ਤਿਆਰ: ਬ੍ਰਹਮਪੁਰਾ, ਜਹਾਂਗੀਰ, ਸ਼ੇਖ

2027 ਵਿੱਚ ਸਰਕਾਰ ਬਣਾਉਣ ਲਈ ਅਕਾਲੀ ਦਲ ਦਾ ਹਰ ਵਰਕਰ ਤਿਆਰ: ਬ੍ਰਹਮਪੁਰਾ, ਜਹਾਂਗੀਰ, ਸ਼ੇਖ

SHARE ARTICLE

9 Views

 

2027 ਵਿੱਚ ਸਰਕਾਰ ਬਣਾਉਣ ਲਈ ਅਕਾਲੀ ਦਲ ਦਾ ਹਰ ਵਰਕਰ ਤਿਆਰ: ਬ੍ਰਹਮਪੁਰਾ, ਜਹਾਂਗੀਰ, ਸ਼ੇਖ

 

ਸੰਗਤ ਦਰਸ਼ਨ ਦੌਰਾਨ ਪਿੰਡਾ ਵਿੱਚ ਅਕਾਲੀ ਸਰਕਾਰ ਨੇ ਵੰਡੇ ਕਰੋੜਾਂ ਰੁਪਏ

 

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ

ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਹੋਈ ਵਰਕਰ ਮੀਟਿੰਗ ਜਿਸ ਵਿੱਚ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਵੱਲੋਂ ਹਲਕੇ ਵਿੱਚ ਪਾਰਟੀ ਵਰਕਰਾਂ ਨਾਲ ਮਿਲਣੀਆਂ ਦਾ ਸਿਲਸਿਲਾ ਤੇਜ਼ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਪਿੰਡ ਜਹਾਂਗੀਰ ਵਿਖੇ ਦਲਬੀਰ ਸਿੰਘ ਜਹਾਂਗੀਰ ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਗ੍ਰਹਿ ਵਿਖੇ ਵਰਕਰ ਮੀਟਿੰਗ ਆਯੋਜਿਤ ਕੀਤੀ ਗਈ।

 

ਇਸ ਦੌਰਾਨ ਬ੍ਰਹਮਪੁਰਾ,ਸ਼ੇਖ ਤੇ ਜਹਾਂਗੀਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪਿੰਡਾ ਦਾ ਅਸਲ ਵਿਕਾਸ ਹੋਇਆ ਹੈ। ਓਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੰਗਤ ਦਰਸ਼ਨ ਦੌਰਾਨ ਕਰੋੜਾਂ ਦੇ ਪ੍ਰੋਜੈਕਟ ਹਲਕਾ ਖਡੂਰ ਸਾਹਿਬ ਨੂੰ ਦਿੱਤੇ ਜਿਸ ਨਾਲ ਹਲਕੇ ਦੇ ਪਿੰਡਾਂ ਦਾ ਵਿਕਾਸ ਹੋਇਆ ਉਹਨਾ ਅਕਾਲੀ ਵਰਕਰਾ ਨੂੰ ਕਿਹਾ ਕਿ 2027 ਦੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣ ਲਈ ਹਰ ਵਰਕਰ ਨੂੰ ਤਗੜੇ ਹੌਕੇ ਅਤੇ ਇੱਕ ਜੁੱਟ ਹੋ ਕੇ ਸਖ਼ਤ ਮਿਹਨਤ ਕਰਨ ਦੀ ਲੋੜ ਹੈ। 

 

ਇਸ ਦੌਰਾਨ ਪਿੰਡ ਜਹਾਂਗੀਰ ਦੇ ਸਮੂਹ ਅਕਾਲੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਇਕਜੁੱਟ ਹੋ ਕੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਡੱਟ ਕੇ ਖੜ੍ਹੇ ਰਹਿਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।

 

ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹਲਕੇ ਦੇ ਅਕਾਲੀ ਵਰਕਰ ਪਾਰਟੀ ਦੀ ਅਸਲੀ ਤਾਕਤ ਹਨ, ਜੋ ਹਮੇਸ਼ਾਂ ਹੀ ਨਿਸ਼ਕਾਮ ਸੇਵਾ ਅਤੇ ਸਮਰਪਣ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਇਹ ਮਿਹਨਤ ਅਤੇ ਇਕਜੁੱਟਤਾ ਆਉਣ ਵਾਲੇ ਸਮੇਂ ਵਿੱਚ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰੇਗੀ।

 

ਇਸ ਮੌਕੇ ਕਵਲਜੀਤ ਸਿੰਘ ਲਾਹੌਰੀਆਂ, ਮਾਸਟਰ ਗੁਰਦੇਵ ਸਿੰਘ,ਸਰਦੂਲ ਸਿੰਘ,ਹਜੂਰਾ ਸਿੰਘ, ਭਲਵਾਨ ਸਰਬਜੀਤ ਸਿੰਘ,ਪ੍ਰੇਮ ਸਿੰਘ,ਜਗੀਰ ਸਿੰਘ,ਨੰਬਰਦਾਰ ਹਰਭੇਜ਼ ਸਿੰਘ, ਦਿਲਖੁਸ਼ ਸਿੰਘ,ਸਰਬਜੀਤ ਸਿੰਘ ਥਿੰਦ, ਇਕਬਾਲ ਸਿੰਘ ਪਾਲੀ,ਬਲਜਿੰਦਰ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ ਆਦਿ ਹੋਰ ਅਕਾਲੀ ਵਰਕਰ ਮੌਜੂਦ ਸਨ। 

 

 

*

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News