Home » ਸੰਸਾਰ » ਯੂਰਪ » ਗੁਰਦੁਆਰਾ ਸ੍ਰੀ ਕਲਗੀਧਰ ਤਰਵੀਜੋ ਵਿਖੇ ਸਿੱਖ ਇਸਤਰੀ ਦਿਵਸ ਮਨਾਇਆ ਗਿਆ।

ਗੁਰਦੁਆਰਾ ਸ੍ਰੀ ਕਲਗੀਧਰ ਤਰਵੀਜੋ ਵਿਖੇ ਸਿੱਖ ਇਸਤਰੀ ਦਿਵਸ ਮਨਾਇਆ ਗਿਆ।

SHARE ARTICLE

36 Views

ਇਟਲੀ 10 ਮਾਰਚ (ਖਿੜਿਆ ਪੰਜਾਬ ) ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ Fontanelle Treviso (ITALY) ਵਿਖੇ “ਵਿਸ਼ਵ ਇਸਤਰੀ ਦਿਵਸ” ਮਨਾਇਆ ਗਿਆ। ਜਿਸ ਵਿੱਚ ਬੀਬੀਆਂ ਨੇ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ। ਉਪਰੰਤ ਬੱਚੀਆਂ ਨੇ ਗੁਰਬਾਣੀ ਕੀਰਤਨ ਨਾਲ ਦੀਵਾਨ ਦੀ ਆਰੰਭਤਾ ਕੀਤੀ। ਬੀਬੀਆਂ ਭੈਣਾਂ ਵੱਲੋਂ ਇਸਤਰੀ ਦੀ ਮਹਾਨਤਾ ਬਿਆਨ ਕਰਦਿਆਂ ਸੰਗਤ ਨਾਲ “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ।।” ਵਰਗੇ ਗੁਰਬਾਣੀ ਤੇ ਇਤਿਹਾਸਿਕ ਵਿਚਾਰ ਸਾਂਝੇ ਕੀਤੇ। ਵਿਸ਼ੇਸ਼ ਤੌਰ ਤੇ ਬੀਬੀ ਪਰਮਿੰਦਰ ਕੌਰ ਜੀ ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਹੈੱਡ ਗ੍ਰੰਥੀ ਭਾਈ ਦਵਿੰਦਰ ਸਿੰਘ ਸਭਰਾਅ ਨੇ ਅਰਦਾਸ ਦੀ ਸੇਵਾ ਨਿਭਾਈ। ਅਖੀਰ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀ ਦੇ ਮੁੱਖ ਸੇਵਾਦਾਰ ਭਾਈ ਜਸਵੰਤ ਸਿੰਘ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਬੇਅਦਬੀ ਬਾਰੇ ਪੰਥਕ ਇਕਤਰਤਾ ਵਿਚ ਸੱਦਾ ਨਾ ਮਿਲਣ ਕਰਕੇ ਹਰਮੀਤ ਸਿੰਘ ਕਾਲਕਾ ਕਰ ਰਹੇ ਹਨ ਦੂਸ਼ਣ ਬਾਜ਼ੀ: ਸਰਨਾ 👉 ਕੌਮੀ ਮਸਲੇਆਂ ਮੌਕੇ ਕੌਮ ਦੀ ਪਿੱਠ ਵਿੱਚ ਛੁਰਾ ਮਾਰਣ ਅਤੇ ਬੰਦੀ ਸਿੰਘਾਂ ਦੇ ਰਿਹਾਈ ਸੰਘਰਸ਼ ਨੂੰ ਤਾਰਪੀਡੋ ਕਰਣ ਦਾ ਲਗਾਇਆ ਦੋਸ਼

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ 👉 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਹਿੰਦੂ ਜੱਥੇਬੰਦੀਆਂ ਵਲੋਂ ਕੈਨੇਡਾ ਵਿੱਚ ਖਾਲਿਸਤਾਨ ਦੇ ਝੰਡੇ ‘ਤੇ ਪਾਬੰਦੀ ਲਗਾਉਣ ਦੀ ਦਿੱਤੀ ਗਈ ਪਟੀਸ਼ਨ ਦੇ ਵਿਰੋਧ ਵਿਚ ਕੈਨੇਡੀਅਨ ਸਿੱਖਾਂ ਵਲੋਂ ਭਾਰੀ ਰੋਸ ਮੁਜਾਹਿਰਾ 👉 ਸੀਆਈਏ ਏਜੰਟ ਦੇ ਬਿਆਨ ਉਪਰੰਤ ਏਆਈ 182 ਫਲਾਈਟ ਵਿਚ ਮਾਰੇ ਗਏ 329 ਨਿਰਦੋਸ਼ਾਂ ਦੀ ਮੁੜ ਜਾਂਚ ਦੀ ਉਠੀ ਮੰਗ