Home » ਮਾਝਾ » ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪੰਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪੰਨ

SHARE ARTICLE

60 Views

ਅੰਮ੍ਰਿਤਸਰ, 11 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਆਰੰਭ ਹੋਇਆ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ ਤੋਂ ਚੱਲ ਕੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਜੈਕਾਰਿਆਂ ਦੀ ਗੂੰਜ ’ਚ ਸੰਪੰਨ ਹੋਇਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਮੌਕੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਦੌਰਾਨ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਖ਼ਾਲਸਾ ਮਾਰਚ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਚੱਲ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਪਿੰਡ ਵਾਂ ਵਿਖੇ ਪੁੱਜ ਕੇ ਸੰਪੰਨ ਹੋਇਆ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ