Home » ਨਵੀਂ ਦਿੱਲੀ » ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉਪਰਾਜਪਾਲ ਵਜੋਂ ਸਹੁੰ ਚੁੱਕਣ ਉਪਰੰਤ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਟੇਕਿਆ ਮੱਥਾ

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉਪਰਾਜਪਾਲ ਵਜੋਂ ਸਹੁੰ ਚੁੱਕਣ ਉਪਰੰਤ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਟੇਕਿਆ ਮੱਥਾ

SHARE ARTICLE

38 Views

ਨਵੀਂ ਦਿੱਲੀ, 11 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਉਪਰਾਜਪਾਲ (ਐਲ ਜੀ) ਵਜੋਂ ਸਹੁੰ ਚੁੱਕਣ ਉਪਰੰਤ ਅੱਜ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਸ੍ਰੀ ਅਸ਼ੀਸ਼ ਸੂਦ ਵੀ ਮੌਜੂਦ ਸਨ। ਗੁਰੂ ਘਰ ਵਿਚ ਨਤਮਸਤਕ ਹੋਣ ਉਪਰੰਤ ਉਹਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ’ਤੇ ਨਵ ਨਿਯੁਕਤ ਐਲ ਜੀ ਨਾਲ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਉਹਨਾਂ ਨਾਲ ਸਿੱਖ ਮਸਲਿਆਂ ’ਤੇ ਚਰਚਾ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਦਿੱਲੀ ਦਾ ਐਲ ਜੀ ਨਿਯੁਕਤ ਹੋਣ ਨਾਲ ਦਿੱਲੀ ਦੇ ਸਿੱਖ ਭਾਈਚਾਰੇ ਨਾਲ ਸਬੰਧਤ ਮਸਲਿਆਂ ਦੇ ਹੱਲ ਵਾਸਤੇ ਨਵੀਂ ਆਸ ਦੀ ਕਿਰਨ ਜਾਗੀ ਹੈ। ਉਹਨਾਂ ਕਿਹਾ ਕਿ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਪਿਤਾ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸੰਸਥਾਪਕ ਵਾਈਸ ਚਾਂਸਲਰ ਸਨ ਤੇ ਉਹਨਾਂ ਦੇ ਦਾਦਾ ਸਰਦਾਰ ਤੇਜਾ ਸਿੰਘ ਸਮੁੰਦਰੀ ਸਿੱਖ ਕੌਮ ਦੇ ਮਹਾਨ ਨਾਇਕ ਸਨ। ਉਹਨਾਂ ਕਿਹਾ ਕਿ ਇਹ ਸਮੁੰਦਰੀ ਪਰਿਵਾਰ ਸਿੱਖ ਕੌਮ ਦੀ ਵੱਡੀ ਸੇਵਾ ਵਾਸਤੇ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਨਿਯੁਕਤੀ ਸਮੁੱਚੀ ਦਿੱਲੀ ਵਾਸਤੇ ਬਹੁਤ ਹੀ ਲਾਭਦਾਇਕ ਸਿੱਧ ਹੋਵੇਗੀ, ਇਹ ਸਪਸ਼ਟ ਨਜ਼ਰ ਆ ਰਿਹਾ ਹੈ। ਇਸ ਮੌਕੇ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਨਵ ਨਿਯੁਕਤ ਐਲ ਜੀ ਸਰਦਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ, ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਤੇ ਹੋਰਨਾਂ ਨੂੰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਨਾ ਸਿਰਫ ਗੁਰਦੁਆਰਾ ਪ੍ਰਬੰਧਾਂ ਬਲਕਿ ਸਿਹਤ ਤੇ ਸਿੱਖਿਆ ਵਿਚ ਕੀਤੇ ਜਾਣ ਵਾਲੇ ਕਾਰਜਾਂ ਤੋਂ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਕਿਵੇਂ ਅਸੀਂ 50 ਰੁਪਏ ਐਮ ਆਰ ਆਈ ਟੈਸਟ ਕਰ ਰਹੇ ਹਾਂ, ਮੁਫਤ ਵਿਚ ਡਾਇਲਸਿਸ ਕਰ ਰਹੇ ਹਾਂ ਤੇ ਕਿਵੇਂ ਲੋਕਾਂ ਨੂੰ ਤਕਰੀਬਨ ਮੁਫਤ ਵਰਗੇ ਟੈਸਟਾਂ ਅਤੇ 90 ਫੀਸਦੀ ਸਸਤੀਆਂ ਦਵਾਈਆਂ ਦਾ ਲਾਭ ਮਿਲ ਰਿਹਾ ਹੈ। ਇਹਨਾਂ ਸੇਵਾਵਾਂ ਦੀ ਜਾਣਕਾਰੀ ਲੈਣ ’ਤੇ ਐਲ ਜੀ ਸਰਦਾਰ ਸੰਧੂ ਸਮੁੰਦਰੀ ਤੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੇ ਬਹੁਤ ਹੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਭਰੋਸਾ ਦੁਆਇਆ ਕਿ ਆਉਂਦੇ ਸਮੇਂ ਵਿਚ ਦਿੱਲੀ ਸਰਕਾਰ ਵੀ ਦਿੱਲੀ ਗੁਰਦੁਆਰਾ ਕਮੇਟੀ ਨੂੰ ਹੋਰ ਵੱਡਮੁੱਲਾ ਸਹਿਯੋਗ ਦੇਵੇਗੀ। ਇਸ ਮੌਕੇ ਕਮੇਟੀ ਅਹੁਦੇਦਾਰ, ਮੈਂਬਰ ਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਬੇਅਦਬੀ ਬਾਰੇ ਪੰਥਕ ਇਕਤਰਤਾ ਵਿਚ ਸੱਦਾ ਨਾ ਮਿਲਣ ਕਰਕੇ ਹਰਮੀਤ ਸਿੰਘ ਕਾਲਕਾ ਕਰ ਰਹੇ ਹਨ ਦੂਸ਼ਣ ਬਾਜ਼ੀ: ਸਰਨਾ 👉 ਕੌਮੀ ਮਸਲੇਆਂ ਮੌਕੇ ਕੌਮ ਦੀ ਪਿੱਠ ਵਿੱਚ ਛੁਰਾ ਮਾਰਣ ਅਤੇ ਬੰਦੀ ਸਿੰਘਾਂ ਦੇ ਰਿਹਾਈ ਸੰਘਰਸ਼ ਨੂੰ ਤਾਰਪੀਡੋ ਕਰਣ ਦਾ ਲਗਾਇਆ ਦੋਸ਼

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ 👉 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਹਿੰਦੂ ਜੱਥੇਬੰਦੀਆਂ ਵਲੋਂ ਕੈਨੇਡਾ ਵਿੱਚ ਖਾਲਿਸਤਾਨ ਦੇ ਝੰਡੇ ‘ਤੇ ਪਾਬੰਦੀ ਲਗਾਉਣ ਦੀ ਦਿੱਤੀ ਗਈ ਪਟੀਸ਼ਨ ਦੇ ਵਿਰੋਧ ਵਿਚ ਕੈਨੇਡੀਅਨ ਸਿੱਖਾਂ ਵਲੋਂ ਭਾਰੀ ਰੋਸ ਮੁਜਾਹਿਰਾ 👉 ਸੀਆਈਏ ਏਜੰਟ ਦੇ ਬਿਆਨ ਉਪਰੰਤ ਏਆਈ 182 ਫਲਾਈਟ ਵਿਚ ਮਾਰੇ ਗਏ 329 ਨਿਰਦੋਸ਼ਾਂ ਦੀ ਮੁੜ ਜਾਂਚ ਦੀ ਉਠੀ ਮੰਗ