Home » ਸੰਸਾਰ » ਜਰਮਨੀ » ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੇ ਜਰਮਨ ਵਾਸੀ ਜਗਜੋਤ ਸਿੰਘ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੇ ਜਰਮਨ ਵਾਸੀ ਜਗਜੋਤ ਸਿੰਘ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

SHARE ARTICLE

38 Views

ਜਰਮਨੀ 12 ਮਾਰਚ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ ਰਜਿਸਟਰਡ ਪੰਜਾਬ ਵੱਲੋਂ ਜਵਾਨੀ ਨੂੰ ਬਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਜੋ ਵੀ ਬੱਚੇ ਬੱਚੀਆਂ ਸਮਾਜਿਕ ਕੁਰੀਤੀਆਂ ਦੇ ਵਿੱਚੋਂ ਬਾਹਰ ਨਿਕਲ ਕੇ ਗੁਰੂ ਆਸ਼ੇ ਅਨੁਸਾਰ ਜੀਵਨ ਬਸਰ ਕਰਨ ਦਾ ਪ੍ਰਣ ਕਰਦੇ ਹਨ ਅਤੇ ਗੁਰੂ ਜੀ ਵੱਲੋਂ ਬਖਸ਼ੀ ਗਈ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਜੀ ਦੇ ਜਹਾਜੇ ਚੜਦੇ ਹਨ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਜਾਂਦੀ ਹੈ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਦਸਤਾਰ ਕੋਆਡੀਨੇਟਰ ਹਰਪ੍ਰੀਤ ਸਿੰਘ ਪੱਟੀ ਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਜਰਮਨ ਤੋਂ ਪਹੁੰਚੇ ਵੀਰ ਹਰਜੋਤ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ ਅਤੇ ਗੁਰੂ ਰਾਮਦਾਸ ਜੀ ਦੇ ਦਰ ਤੇ ਸ਼ੁਕਰਾਨਾ ਕੀਤਾ। ਅੱਜ ਸੋਸਾਇਟੀ ਵੱਲੋਂ ਉਹਨਾਂ ਦੇ ਸਮੁੱਚੇ ਪਰਿਵਾਰ ਨੂੰ ਗੁਰੂ ਦੀ ਬਖਸ਼ਿਸ਼ ਸਿਰਪਾਓ ਅਤੇ ਭਾਈ ਹਰਜੋਤ ਸਿੰਘ ਜੀ ਨੂੰ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਕਿਹਾ ਕਿ ਗੁਰੂ ਰਾਮਦਾਸ ਜੀ ਦੇ ਸਨਮੁਖ ਅਰਦਾਸ ਹੈ ਕਿ ਬੇਟੇ ਦੀ ਸਿੱਖੀ ਕੇਸਾਂ ਸਵਾਸਾਂ ਸੰਗ ਨਿਭ ਜਾਵੇ। ਉਹਨਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਇਹੋ ਜਿਹੇ ਵੀਰਾਂ ਤੋਂ ਪ੍ਰੇਰਨਾ ਲੈ ਕੇ ਖੰਡੇ ਬਾਟੇ ਦੀ ਪੋਲ ਛਕਣ ਦੇ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੋਸਾਇਟੀ ਦੇ ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਭਾਈ ਹਰਜੀਤ ਸਿੰਘ, ਅਕਾਸ਼ਦੀਪ ਸਿੰਘ ਪੱਟੀ, ਵਜ਼ੀਰ ਸਿੰਘ ਆਸਲ, ਨਿੰਦਰਪਾਲ ਸਿੰਘ ਮੱਖੂ, ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ ਹੁਸਨਦੀਪ ਸਿੰਘ ਮੱਖੂ, ਗਗਨਦੀਪ ਸਿੰਘ ਭਿੱਖੀਵਿੰਡ, ਸੁਖਵਿੰਦਰ ਸਿੰਘ ਖਾਲੜਾ, ਦਿਲਬਾਗ ਸਿੰਘ ਡੱਲ ਆਦਿ ਹਾਜਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਬੇਅਦਬੀ ਬਾਰੇ ਪੰਥਕ ਇਕਤਰਤਾ ਵਿਚ ਸੱਦਾ ਨਾ ਮਿਲਣ ਕਰਕੇ ਹਰਮੀਤ ਸਿੰਘ ਕਾਲਕਾ ਕਰ ਰਹੇ ਹਨ ਦੂਸ਼ਣ ਬਾਜ਼ੀ: ਸਰਨਾ 👉 ਕੌਮੀ ਮਸਲੇਆਂ ਮੌਕੇ ਕੌਮ ਦੀ ਪਿੱਠ ਵਿੱਚ ਛੁਰਾ ਮਾਰਣ ਅਤੇ ਬੰਦੀ ਸਿੰਘਾਂ ਦੇ ਰਿਹਾਈ ਸੰਘਰਸ਼ ਨੂੰ ਤਾਰਪੀਡੋ ਕਰਣ ਦਾ ਲਗਾਇਆ ਦੋਸ਼

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ 👉 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਹਿੰਦੂ ਜੱਥੇਬੰਦੀਆਂ ਵਲੋਂ ਕੈਨੇਡਾ ਵਿੱਚ ਖਾਲਿਸਤਾਨ ਦੇ ਝੰਡੇ ‘ਤੇ ਪਾਬੰਦੀ ਲਗਾਉਣ ਦੀ ਦਿੱਤੀ ਗਈ ਪਟੀਸ਼ਨ ਦੇ ਵਿਰੋਧ ਵਿਚ ਕੈਨੇਡੀਅਨ ਸਿੱਖਾਂ ਵਲੋਂ ਭਾਰੀ ਰੋਸ ਮੁਜਾਹਿਰਾ 👉 ਸੀਆਈਏ ਏਜੰਟ ਦੇ ਬਿਆਨ ਉਪਰੰਤ ਏਆਈ 182 ਫਲਾਈਟ ਵਿਚ ਮਾਰੇ ਗਏ 329 ਨਿਰਦੋਸ਼ਾਂ ਦੀ ਮੁੜ ਜਾਂਚ ਦੀ ਉਠੀ ਮੰਗ