Home » ਮਾਝਾ » ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਭਿੱਖੀਵਿੰਡ ‘ਚ ਕਿਸਾਨ ਪੰਚਾਇਤ ਦਾ ਆਯੋਜਨ “

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਭਿੱਖੀਵਿੰਡ ‘ਚ ਕਿਸਾਨ ਪੰਚਾਇਤ ਦਾ ਆਯੋਜਨ “

SHARE ARTICLE

10 Views

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਭਿੱਖੀਵਿੰਡ ‘ਚ ਕਿਸਾਨ ਪੰਚਾਇਤ ਦਾ ਆਯੋਜਨ ”

 

 

ਅਮਰੀਕਾ ਨਾਲ ਵਿਉਪਾਰ ਮੁਕਤ ਸਮਝੌਤਾ ਨਾਮੰਜ਼ੂਰ, ਨਕਲੀ ਦੁੱਧ ‘ਤੇ ਸ਼ਿਕੰਜਾ ਕੱਸੇ ਸਰਕਾਰ

 

ਤਰਨਤਾਰਨ, 13 ਮਾਰਚ ( ਗੁਰਪ੍ਰੀਤ ਸਿੰਘ ਸੈਡੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨੀ ਮੰਗਾਂ ਦੇ ਸਬੰਧ ‘ਚ ਅਗਲੇ ਸੰਘਰਸ਼ ਦੀ ਤਿਆਰੀ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਕਿਸਾਨ ਪੰਚਾਇਤ ਜਥੇਬੰਦੀ ਦੇ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਦੀ ਅਗਵਾਈ ਹੇਠ ਭਿੱਖੀਵਿੰਡ ਵਿਖੇ ਸਥਿਤ ਪਾਮ ਗਾਰਡਨ ‘ਚ ਆਯੋਜਿਤ ਕੀਤੀ ਗਈ। ਇਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਰਨਲ ਸਕੱਤਰ ਵੀਰਪਾਲ ਸਿੰਘ ਢਿੱਲੋਂ ਅਤੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਭਾਰਤ-ਅਮਰੀਕਾ ਦਾ ਮੁਕਤ ਵਿਉਪਾਰ ਸਮਝੌਤਾ ਕਿਸੀ ਕੀਮਤ ‘ਤੇ ਲਾਗੂ ਨਹੀਂ ਹੋ ਸਕਦਾ। ਅਮਰੀਕਾ ਦੇ ਕਿਸਾਨਾਂ ਅਤੇ ਭਾਰਤੀ ਕਿਸਾਨਾਂ ਦਰਮਿਆਨ ਬਹੁਤ ਵੱਡਾ ਅੰਤਰ ਹੈ, ਕਿਉਂਕਿ ਅਮਰੀਕਾ ਜਿਥੇ ਆਪਣੇ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਸਬਸਿਡੀ ਮੁੱਹਈਆ ਕਰਵਾਉਂਦਾ ਹੈ, ਉਥੇ ਭਾਰਤੀ ਕਿਸਾਨਾਂ ਨੂੰ ਪੂਰਾ ਸਮਰਥਨ ਮੁੱਲ ਨਾ ਮਿਲਣ ਕਰਕੇ ਉਨ੍ਹਾਂ ਦੀ ਆਰਥਿਕ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੇਂ-ਸਮੇਂ ਦੀਆਂ ਕੇਂਦਰੀ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਕਾਰਨ ਕਿਸਾਨਾਂ, ਮਜ਼ਦੂਰਾਂ ਦੇ ਸਿਰ ਚੜ੍ਹੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਅੱਗੇ ਤੋਂ ਡਾ. ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਨਿਸ਼ਚਿਤ ਕੀਤੇ ਜਾਣ। ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਨੂੰ ਸੰਸਦ ‘ਚ ਪੇਸ਼ ਕਰਨ ਤੋਂ ਰੋਕਿਆ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪਿਛਲੀਆਂ ਵਿਧਾਨਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਪੰਜਾਬ ਕਰਜ਼ਾ ਮੁਕਤ ਦੇ ਵਾਅਦੇ ਮੁਤਾਬਕ ਪਹਿਲਕਦਮੀ ਕਰਦੇ ਹੋਏ ਸੂਬੇ ਦੇ ਕਿਸਾਨਾਂ, ਮਜ਼ਦੂਰਾਂ, ਕੋਆਪ੍ਰਟਿਵ ਸੁਸਾਇਟੀਆਂ ਅਤੇ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ‘ਚ ਹਾਲੇ ਤੱਕ ਵੀ ਨਕਲੀ ਦੁੱਧ ਦੀ ਸ਼ਰੇਆਮ ਵਿੱਕਰੀ ਵੱਡੇ ਪੱਧਰ ‘ਤੇ ਚੱਲ ਰਹੀ ਹੈ, ਜੋ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਰਾਹ ਪੱਧਰਾ ਕਰਦੀ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਨਕਲੀ ਦੁੱਧ ਵੇਚਣ ਵਾਲੇ ਬੇਖੌਫ ਵਿਉਪਾਰੀਆਂ ਖਿਲਾਫ਼ ਸਖ਼ਤ ਕਾਨੂੰਨ ਲਾਗੂ ਕੀਤਾ ਜਾਵੇ ਅਤੇ ਨਕਲੀ ਦੁੱਧ ਦੀ ਪਛਾਣ ਕਰਨ ਦੇ ਲਈ ਹਰੇਕ ਜ਼ਿਲ੍ਹੇ ‘ਚ ਮੋਬਾਈਲ ਲੈਬਾਂ ਦਾ ਪੁਖ਼ਤਾ ਪ੍ਰਬੰਧ ਕੀਤੇ ਜਾਣ। ਬਿਜਲੀ ਖਪਤਕਾਰਾਂ ਦੇ ਲਈ ਚਿਪ ਵਾਲੇ ਮੀਟਰ ਲਗਾਉਣੇ ਤੁਰੰਤ ਬੰਦ ਕੀਤੇ ਜਾਣ। ਅੰਤ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਸ਼ੇਅਰ ਨਾਲ ਬਣੀ ਸੇਰੋਂ ਖੰਡ ਮਿੱਲ ਨੂੰ ਦੁਬਾਰਾ ਚਾਲੂ ਕੀਤਾ ਜਾਵੇ। ਕਿਸਾਨ ਪੰਚਾਇਤ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਤੋਂ ਇਲਾਵਾ ਦਵਿੰਦਰ ਸਿੰਘ ਗ੍ਰੇਵਾਲ, ਗੁਰਵਿੰਦਰ ਸਿੰਘ ਸਰਪੰਚ ਦਾਊਦਪੁਰਾ, ਜਰਨਲ ਸਕੱਤਰ ਫਤਿਹ ਸਿੰਘ ਖ਼ਾਲਸਾ, ਅੰਮ੍ਰਿਤਪਾਲ ਸਿੰਘ ਬਾਠ, ਤਜਿੰਦਰ ਸਿੰਘ ਰਟੌਲ, ਗੁਰਬਚਨ ਸਿੰਘ ਫੇਲੋਕੇ, ਹੀਰਾ ਸਿੰਘ ਵਰਿਆਹ, ਦਿਲਬਾਗ ਸਿੰਘ ਕਾਹਨਾਂ, ਸੁਖਚੈਨ ਸਿੰਘ ਮਾੜੀ ਸਮਰਾ, ਗੁਰਵਿੰਦਰ ਸਿੰਘ ਸੋਨੂੰ ਸਰਪੰਚ ਸਾਂਡਪੁਰਾ, ਕੁਲਦੀਪ ਸਿੰਘ ਗਿੱਲ ਅਤੇ ਮਾਸਟਰ ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਜਥੇਬੰਦੀ ਦੇ ਆਗੂ ਹਾਜ਼ਰ ਸਨ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ