Home » ਮਾਝਾ » ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ

SHARE ARTICLE

29 Views

ਖਾਲੜਾ 14 ਮਾਰਚ (ਗੁਰਪ੍ਰੀਤ ਸਿੰਘ ਸੈਡੀ) ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਸ਼ਤਾਬਦੀ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿੱਚ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਦੀਵਾਨ ਹਾਲ ਵਿਖੇ ਕਰਵਾਏ ਗਏ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਜਿਨ੍ਹਾਂ ਸਿੱਖ ਸੂਰਮਿਆਂ ਦੀ ਸ਼ਹੀਦੀ ਸ਼ਤਾਬਦੀ ਮਨਾ ਰਹੇ ਹਾਂ ਉਨ੍ਹਾਂ ਨੇ ਸਿੱਖ ਸਿਧਾਂਤਾਂ ਤੇ ਪਹਿਰਾ ਦਿੰਦਿਆਂ ਕੇਸਾਂ ਦੇ ਸਤਿਕਾਰ ਲਈ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਅੱਜ ਆਪਣੇ ਬੱਚਿਆਂ ਨੂੰ ਸਾਬਤ ਸੂਰਤ ਰੱਖਣ ਦਾ ਪ੍ਰਣ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਹੈ ਜੋ ਆਪਣੇ ਸ਼ਹੀਦਾਂ ਨੂੰ ਯਾਦ ਰੱਖਦਿਆਂ ਧਰਮ ਦੇ ਪ੍ਰਚਾਰ ਲਈ ਕਾਰਜਸ਼ੀਲ ਹੈ, ਪ੍ਰੰਤੂ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਤੇ ਸਿੱਖ ਸੰਸਥਾ ਬਾਰੇ ਗਲਤ ਪ੍ਰਚਾਰ ਕਰਕੇ ਸੰਗਤਾਂ ਅੰਦਰ ਭਰਮ ਪੈਦਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੰਘਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਦਿਆਂ ਕਿਹਾ ਕਿ ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਇਨ੍ਹਾਂ ਸਿੰਘਾਂ ਪ੍ਰਤੀ ਸਰਕਾਰ ਦੀ ਵਿਤਕਰੇ ਭਰੀ ਨੀਤੀ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਥ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਸ਼ਤਾਬਦੀ ਸਮਾਗਮਾਂ ਵਿੱਚ ਸਹਿਯੋਗ ਕਰਨ ਲਈ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਝੇ ਦੀ ਇਸ ਧਰਤੀ `ਤੇ ਅਨੇਕਾਂ ਸੂਰਬੀਰ ਪੈਦਾ ਹੋਏ ਜਿਨ੍ਹਾਂ ਜੁ਼ੁਲਮ ਵਿਰੁੱਧ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਿਧਾਂਤ ਤੇ ਪਹਿਰਾ ਦਿੰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਇਨ੍ਹਾਂ ਸੂਰਮਿਆਂ ਦੇ ਮਨਾਏ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਦੀ ਯਾਦ ਦਿਵਾਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖਾਂ ਸਾਹਮਣੇ ਅਨੇਕਾਂ ਚਨੌਤੀਆਂ ਹਨ। ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਸਮੇਂ ਕਕਾਰ ਪਹਿਨਣ ਤੋਂ ਰੋਕਿਆ ਜਾ ਰਿਹਾ ਹੈ। ਵੱਖ ਵੱਖ ਥਾਵਾਂ ਤੇ ਵਿਤਕਰੇ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਈ ਵੀ ਸਿੱਖਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਲੰਬੇ ਸੰਘਰਸ਼ ਮਗਰੋਂ ਵੀ ਸਰਕਾਰ ਦੀ ਖਾਮੋਸ਼ੀ ਵੱਡੇ ਸਵਾਲ ਪੈਦਾ ਕਰਦੀ ਹੈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਕਥਾਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਨੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।
ਸਮਾਗਮ ਦੌਰਾਨ ਵਿਰਸਾ ਸਿੰਘ ਵਲਟੋਹਾ, ਪਦਮਸ਼੍ਰੀ ਬਾਬਾ ਸੇਵਾ ਸਿੰਘ ਖੰਡੂਰ ਸਾਹਿਬ, ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਤੇ ਭਾਈ ਕੰਵਰਚੜਤ ਸਿੰਘ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਬਚਨ ਸਿੰਘ ਕਰਮੂੰਵਾਲਾ, ਅਮਰਜੀਤ ਸਿੰਘ ਭਲਾਈਪੁਰ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਓਐਸਡੀ ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਅਕਾਲੀ ਆਗੂ ਬੀਬੀ ਕੰਚਨਪ੍ਰੀਤ ਕੌਰ, ਸਾਬਕਾ ਸਕੱਤਰ ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਧਰਮਿੰਦਰ ਸਿੰਘ, ਮੈਨੇਜਰ ਸ. ਜੱਜ ਸਿੰਘ, ਪ੍ਰਚਾਰਕ ਭਾਈ ਲਖਬੀਰ ਸਿੰਘ ਕੱਕਾ ਕੰਡਿਆਲਾ, ਭਾਈ ਗੁਰਬਚਨ ਸਿੰਘ ਕਲਸੀਆ, ਭਾਈ ਸੁਖਪਾਲ ਸਿੰਘ ਠੱਠਾ, ਬਲਜੀਤ ਸਿੰਘ, ਸਰਪੰਚ ਰਣਜੀਤ ਸਿੰਘ, ਸਾਬਕਾ ਸਰਪੰਚ ਮੁਖ਼ਤਿਆਰ ਸਿੰਘ, ਸੁਰਜੀਤ ਸਿੰਘ, ਕਰਨੈਲ ਸਿੰਘ, ਰਾਜਿੰਦਰ ਸਿੰਘ, ਜਥੇਦਾਰ ਵਜੀਰ ਸਿੰਘ ,ਸ਼੍ਰੋਮਣੀ ਕਮੇਟੀ ਦੇ ਕਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਜਿੰਦਰ ਸਿੰਘ ਰੂਬੀ, ਬਾਬਾ ਜੋਗਾ ਸਿੰਘ ਭਿੱਖੀਵਿੰਡ, ਬਾਬਾ ਚੜ੍ਹਤ ਸਿੰਘ, ਬਾਬਾ ਭੋਲਾ ਸਿੰਘ, ਬਾਬਾ ਸੱਜਣ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਜੀਵਾ ਸਿੰਘ ਹਾਂਗਕਾਂਗ, ਬਾਬਾ ਛਿੰਦਾ ਸਿੰਘ, ਬਾਬਾ ਜੁਗਰਾਜ ਸਿੰਘ, ਬਾਬਾ ਜਸਕਰਨ ਸਿੰਘ, ਬਾਬਾ ਸੁੱਖਾ ਸਿੰਘ ਸਰਹਾਲੀ ਵਾਲਿਆਂ ਵੱਲੋਂ ਬਾਬਾ ਮਿਲਖਾ ਸਿੰਘ, ਭਾਈ ਨਿਸ਼ਾਨ ਸਿੰਘ ਤਰਨਤਾਰਨ, ਭਾਈ ਸੁਖਜੀਤ ਸਿੰਘ ਘੱਨਈਆ, ਬਾਬਾ ਹਰਭਜਨ ਸਿੰਘ, ਬਾਬਾ ਇੰਦਰਜੀਤ ਸਿੰਘ, ਗਿਆਨੀ ਅਵਤਾਰ ਸਿੰਘ ਆਸਟ੍ਰੇਲੀਆ, ਬਾਬਾ ਗੁਰਸੇਵਕ ਸਿੰਘ, ਗਿਆ. ਕੁਲਵੰਤ ਸਿੰਘ, ਗਿ: ਅੱਛਰ ਸਿੰਘ, ਭਗਵਾਨ ਸਿੰਘ ਜੌਹਲ, ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ