Home » ਪੰਜਾਬ » ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਾਣਿਆ ਹਾਲ-ਚਾਲ 👉 ਗੰਭੀਰ ਜ਼ਖ਼ਮੀ ਸੇਵਾਦਾਰ ਨੂੰ ਡੇਢ ਲੱਖ ਤੇ ਜ਼ਖਮੀ ਸੇਵਾਦਾਰਾਂ ਨੂੰ ਲੱਖ-ਲੱਖ ਰੁਪਏ ਸਹਾਇਤਾ ਦਾ ਐਲਾਨ

ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਾਣਿਆ ਹਾਲ-ਚਾਲ 👉 ਗੰਭੀਰ ਜ਼ਖ਼ਮੀ ਸੇਵਾਦਾਰ ਨੂੰ ਡੇਢ ਲੱਖ ਤੇ ਜ਼ਖਮੀ ਸੇਵਾਦਾਰਾਂ ਨੂੰ ਲੱਖ-ਲੱਖ ਰੁਪਏ ਸਹਾਇਤਾ ਦਾ ਐਲਾਨ

SHARE ARTICLE

56 Views

ਅਨੰਦਪੁਰ ਸਾਹਿਬ 16 ਮਾਰਚ (ਮਨਪ੍ਰੀਤ ਸਿੰਘ ਖਾਲਸਾ):–
ਪਿਛਲੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘਾਂ ਵਲੋਂ ਕੀਤੇ ਗਏ ਹਮਲੇ ਦੌਰਾਨ ਜ਼ਖਮੀ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰਾਂ ਦਾ ਹਾਲ-ਚਾਲ ਜਾਨਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ ਅਤੇ ਸੇਵਾਦਾਰਾਂ ਦੀ ਹੌਂਸਲਾ-ਅਫਜ਼ਾਈ ਵਾਸਤੇ ਮਾਲੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਹਮਲੇ ਵਿਚ ਗੰਭੀਰ ਜ਼ਖਮੀ ਹੋਏ ਮੁਲਾਜ਼ਮ ਸਿਕੰਦਰ ਸਿੰਘ ਨੂੰ ਡੇਢ ਲੱਖ ਰੁਪਏ ਅਤੇ ਗੁਰਤੇਜ ਸਿੰਘ ਅਤੇ ਸਤਪਾਲ ਸਿੰਘ ਨੂੰ ਲੱਖ-ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਸੰਗਤੀ ਸੰਸਥਾ ਹੈ। ਜਿੱਥੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਗੁਰੂ-ਘਰ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਲਈ ਭੈਅ-ਭਾਵਨੀ ਅਤੇ ਅਨੁਸ਼ਾਸਨਬੱਧ ਤਰੀਕੇ ਨਾਲ ਆਪਣੀਆਂ ਸੇਵਾਵਾਂ ਨਿਭਾੳੇੁਂਦੇ ਹਨ, ਉੱਥੇ ਸ਼੍ਰੋਮਣੀ ਕਮੇਟੀ ਵੀ ਆਪਣੇ ਕਰਮਚਾਰੀਆਂ ਦੇ ਆਤਮ ਸਨਮਾਨ, ਹੌਂਸਲਾ-ਅਫਜਾਈ ਅਤੇ ਸੁਰੱਖਿਆ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਦੀ ਡਿਊਟੀ ਗੁਰੂ ਦੀ ਅਮਾਨਤ ਹੈ। ਇਹ ਕੋਈ ਨੌਕਰੀ ਨਹੀਂ ਬਲਕਿ ਗੁਰਧਾਮਾਂ ਦੀ ਰੱਖਿਆ ਅਤੇ ਸੇਵਾ ਦਾ ਪਵਿੱਤਰ ਕਰੱਤਵ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੰਥਕ ਜਥੇਬੰਦੀਆਂ ਅਤੇ ਸੰਪਰਦਾਵਾਂ ਨੂੰ ਆਪਸੀ ਅਨੁਸ਼ਾਸਨ, ਮਰਿਆਦਾ ਅਤੇ ਪੰਥਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘਾਂ ਦੇ ਹਮਲੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰਾਂ ਨੇ ਬੜਾ ਸੰਜਮ ਅਤੇ ਸਬਰ ਦਿਖਾਇਆ ਹੈ। ਉਨ੍ਹਾਂ ਜ਼ਖ਼ਮੀ ਹੋਏ ਸੇਵਾਦਾਰਾਂ ਦੇ ਇਲਾਜ ਅਤੇ ਸੁਰੱਖਿਆ ਲਈ ਹਰ ਸੰਭਵ ਉਪਰਾਲਾ ਕਰਨ ਦਾ ਭਰੋਸਾ ਦਿਵਾਇਆ ਤਾਂ ਜੋ ਗੁਰੂ-ਘਰ ਦੇ ਕਰਮਚਾਰੀਆਂ ਦੇ ਹੌਸਲੇ ਅਤੇ ਮਨੋਬਲ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਸ. ਮਲਕੀਤ ਸਿੰਘ ਤਲਵੰਡੀ ਸੱਲਾ ਅਤੇ ਵਧੀਕ ਮੈਨੇਜਰ ਹਰਦੇਵ ਸਿੰਘ ਐਡਵੋਕੇਟ, ਮੀਤ ਮੈਨੇਜਰ ਭੁਪਿੰਦਰ ਸਿੰਘ ਅਤੇ ਜਸਵੀਰ ਸਿੰਘ, ਬਲਜਿੰਦਰ ਸਿੰਘ ਜੇ.ਈ. ਵੀ ਹਾਜ਼ਰ ਸਨ, ਜਿਨ੍ਹਾਂ ਨੇ ਜ਼ਖਮੀ ਮੁਲਾਜ਼ਮਾਂ ਨੂੰ ਜਲਦੀ ਸਿਹਤਯਾਬ ਹੋਣ ਦੀਆਂ ਕਾਮਨਾਵਾਂ ਕੀਤੀਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਣ ਕਰਕੇ ਅਸਤੀਫੇ ਦੀ ਮੰਗ: ਪਰਮਜੀਤ ਸਿੰਘ ਵੀਰਜੀ 👉 ਅਦਾਲਤ ਅੰਦਰ ਕਾਨੂੰਨੀ ਦਾਵਪੇਚਾਂ ਵਿਚ ਲਗਾਤਾਰ ਨਾਕਾਮਯਾਬੀ ਉਨ੍ਹਾਂ ਦੀ ਪ੍ਰਬੰਧਕੀ ਅਸਫਲਤਾ

ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ