Home » ਮਾਝਾ » ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਸੈਂਕੜੇ ਵਰਕਰਾਂ ਨੇ ਆਮ ਆਦਮੀ ਪਾਰਟੀ ਖਿਲਾਫ ਐਸ ਡੀ ਐਮ ਪੱਟੀ ਦੇ ਦਫਤਰ ਅੱਗੇ ਲਾਇਆ ਧਰਨਾ

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਸੈਂਕੜੇ ਵਰਕਰਾਂ ਨੇ ਆਮ ਆਦਮੀ ਪਾਰਟੀ ਖਿਲਾਫ ਐਸ ਡੀ ਐਮ ਪੱਟੀ ਦੇ ਦਫਤਰ ਅੱਗੇ ਲਾਇਆ ਧਰਨਾ 

SHARE ARTICLE

34 Views

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਸੈਂਕੜੇ ਵਰਕਰਾਂ ਨੇ ਆਮ ਆਦਮੀ ਪਾਰਟੀ ਖਿਲਾਫ ਐਸ ਡੀ ਐਮ ਪੱਟੀ ਦੇ ਦਫਤਰ ਅੱਗੇ ਲਾਇਆ ਧਰਨਾ

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ

ਆਪ ਜੀ ਵੱਲੋਂ ਬੀਬੀਆਂ ਲਈ ਐਲਾਨੇ 1000/1000 ਰੁਪਏ ਪ੍ਰਤੀ ਮਹੀਨਾ ਦਾ ਪਿਛਲਾ 48/48 ਹਜਾਰ ਰੁਪਏ ਦਾ ਬਕਾਇਆ ਦੇਣ ਲਈ,ਮਨਰੇਗਾ ਨੂੰ ਬਹਾਲ ਕਰਾਉਣ ਅਤੇ, ਪੱਟੀ ਹਲਕੇ ਦੇ ਕੈਰੋ ਵਿੱਚ ਬਣ ਰਹੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਟੀ ਦੀ ਉਸਾਰੀ ਮੁੜ ਸ਼ੁਰੂ ਕਰਾਉਣ ਬਾਰੇ

 

ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਵੇਲੇ ਪੰਜਾਬ ਦੀਆਂ ਬੀਬੀਆਂ ਨੂੰ 1000/1000 ਰੁਪਏ ਪ੍ਰਤੀ

ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ ਪਰ ਚਾਰ ਸਾਲ ਬੀਤਣ ਤੋਂ ਬਾਅਦ ਹੁਣ ਪੈਸੇ ਦੇਣ ਦਾ ਫੈਸਲਾ ਕੀਤਾ ਹੈ। ਪਿਛਲਾ 48/4

ਹਜਾਰ ਦਾ ਬਕਾਇਆ ਕੌਣ ਦੇਵੇਗਾ – ਬੀਬੀਆਂ ਮੰਗ ਕਰਦੀਆਂ ਹਨ ਕੀ ਪਿਛਲਾ ਬਕਾਇਆ ਪਹਿਲਾਂ ਦਿੱਤਾ ਜਾਵੇ।

ਮਨਰੇਗਾ ਦੇ ਤਹਿਤ ਪਿੰਡਾਂ ਦਾ ਬੇਸ਼ੁਮਾਰ ਵਿਕਾਸ ਹੋਇਆ ਹੁਣ ਕੇਂਦਰ ਸਰਕਾਰ ਨੇ ਇਸ ਕਾਨੂੰਨ ਬਦਲ ਕੇ

ਗਰੀਬ ਮਜ਼ਦੂਰਾਂ ਦੇ ਪੇਟ ਤੇ ਲੱਤ ਮਾਰੀ ਹੈ ਅਤੇ ਪਿੰਡਾਂ ਦੇ ਵਿਕਾਸ ਨੂੰ ਤਾਲਾ ਲਾਇਆ ਹੈ। ਪੰਜਾਬ ਸਰਕਾਰ ਇਸ ਧੱਕੇ ਖਿਲਾਫ

ਕਦੋਂ ਆਵਾਜ਼ ਉਠਾਏਗੀ।

ਤੀਸਰਾ :- ਪੱਟੀ ਹਲਕੇ ਦੇ ਪਿੰਡ ਕੈਰੋ ਵਿੱਚ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਟੀ ਦੀ ਉਸਾਰੀ ਹੋ ਰਹੀ ਸੀ

ਤੁਹਾਡੀ ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਨੇ ਇਸ ਦੀ ਉਸਾਰੀ ਰੋਕ ਕੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਡੁੱਬੇ ਰਹਿਣ ਲਈ

ਉਤਸਾਹਿਤ ਕੀਤਾ ਹੈ।

ਕਾਂਗਰਸ ਪਾਰਟੀ ਮੰਗ ਕਰਦੀ ਹੈ ਕਿ ਉਕਤ ਤਿੰਨਾਂ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ ਤੁਰੰਤ ਗੌਰ ਕਰੇ।

ਇਸ ਮੌਕੇ ਬੀਬੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਹਨ ਅਤੇ ਨਰੇਗਾ ਦਾ ਕੰਮ ਘਟਾਇਆ ਹੈ ਅਤੇ ਆਟਾ ਦਾਲ ਸਕੀਮ ਦੀ ਕਣਕ ਵੀ ਘਟ ਮਿਲਦੀ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ੇ ਨਾਲ ਰੋਜ਼ਾਨਾ ਨੌਜਵਾਨ ਮਰ ਰਹੇ ਹਨ ਪਰ ਸਰਕਾਰ ਬਦਲਾਅ ਦੀਆਂ ਗੱਲਾਂ ਕਰ ਰਹੀ ਹੈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ