Home » ਮਾਝਾ » ਸਮੂਹ ਪੰਜਾਬ ਆੜਤੀ ਐਸੋਸੀਏਸ਼ਨ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਕੀਤਾ ਵਿਸ਼ਾਲ ਇਕੱਠ

ਸਮੂਹ ਪੰਜਾਬ ਆੜਤੀ ਐਸੋਸੀਏਸ਼ਨ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਕੀਤਾ ਵਿਸ਼ਾਲ ਇਕੱਠ

SHARE ARTICLE

21 Views

ਸਮੂਹ ਪੰਜਾਬ ਆੜਤੀ ਐਸੋਸੀਏਸ਼ਨ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਕੀਤਾ ਵਿਸ਼ਾਲ ਇਕੱਠ

ਤਰਨਤਾਰਨ ਤੋਂ ਗੁਰਪ੍ਰੀਤ ਸਿੰਘ ਸੈਡੀ

ਜੇਕਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ 31 ਮਾਰਚ ਤੱਕ ਧਿਆਨ ਨਹੀਂ ਦਿੰਦੀ ਤਾਂ ਆਉਂਦੇ ਕਣਕ ਦੇ ਸੀਜ਼ਨ ਵਿਚ ਸਮੂਹ ਆੜਤੀਏ ਆਪਣੀਆਂ ਦੁਕਾਨਾਂ ਕਾਲੇ ਬਿੱਲੇ ਲੱਗਾ ਕੇ ਬੰਦ ਰੱਖਣ ਲਈ ਮਜਬੂਰ ਹੋਣਗੇ

 

ਇਹ ਇਕੱਠ ਪਹਿਲਾਂ ਹਰੀਕੇ ਦਾਣਾ ਮੰਡੀ ਵਿੱਚ ਕੀਤਾ ਜਾਣਾ ਸੀ ਪਰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਬਾਅ ਕਰਕੇ ਪ੍ਰਸ਼ਾਸਨ ਉਥੇ ਨਹੀਂ ਹੋਣ ਦਿੱਤਾ ਜਿਸ ਕਰਕੇ ਇਹ ਇਕੱਠ ਮੱਖੂ ਵਿਚ ਕੀਤਾ ਗਿਆ

 

ਜੇਕਰ ਸਰਕਾਰ ਨੇ ਮੰਗਾ ਨਾ ਮੰਨੀਆਂ ਤਾਂ ਇਸ ਕਣਕ ਦੇ ਸੀਜ਼ਨ ਤੇ 1 ਅਪ੍ਰੈਲ ਤੋਂ ਬੰਦ ਰੱਖਣ ਦਾ ਕੀਤਾ ਐਲਾਨ

 

ਪੰਜਾਬ ਵਿਚ ਕੁਲ 45 ਹਜ਼ਾਰ ਆੜਤੀਏ ਆੜ੍ਹਤ ਦਾ ਕੰਮ ਕਰਦੇ ਹਨ ਜਿਨ੍ਹਾਂ ਦੀਆਂ ਮੰਗਾ ਵੱਲ ਮੌਜੂਦਾ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਦਾਮੀ ਅਤੇ ਬਣਦਾ ਢਾਈ % ਕਮਿਸ਼ਨ ਨਹੀਂ ਦਿੱਤਾ ਅਤੇ ਹੋਰ ਮੰਗਾ ਮੰਨਣ ਦੀ ਬਜਾਏ ਆੜਤੀਆਂ ਨਾਲ ਲਾਰੇ ਲਗਾਏ ਅਤੇ ਧੱਕੇਸ਼ਾਹੀ ਕੀਤੀ ਇਥੋਂ ਤੱਕ ਸੂਬਾ ਪ੍ਰਧਾਨ ਵਿਜੇ ਕਾਲੜਾ ਸਮੇਤ ਹੋਰਨਾਂ ਆਗੂਆਂ ਨੂੰ ਦਬਾਉਣ ਦੀ ਨੀਤੀ ਤੇ ਕੰਮ ਕੀਤਾ ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਪੰਜਾਬ ਵਿਚੋਂ ਹਜ਼ਾਰਾਂ ਆੜਤੀ ਅੱਜ ਦੇ ਇਕੱਠ ਵਿਚ ਪੁੱਜੇ ਅਤੇ ਇਕ ਅਵਾਜ ਵਿਚ ਆਪਣੇ ਹੱਕਾਂ ਲਈ ਇਕ ਹੋ ਕੇ ਲੜਨ ਦਾ ਅਹਿਦ ਕੀਤਾ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ