Home » ਮਾਝਾ » ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਦਾ ਰੋਜ਼ਾਨਾ ਨਿਰੀਖਣ ਕੀਤਾ ਜਾਵੇ – ਜ਼ਿਲ੍ਹਾ ਚੋਣ ਅਫ਼ਸਰ

ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਦਾ ਰੋਜ਼ਾਨਾ ਨਿਰੀਖਣ ਕੀਤਾ ਜਾਵੇ – ਜ਼ਿਲ੍ਹਾ ਚੋਣ ਅਫ਼ਸਰ

SHARE ARTICLE

80 Views

 

 

ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਦਾ ਰੋਜ਼ਾਨਾ ਨਿਰੀਖਣ ਕੀਤਾ ਜਾਵੇ – ਜ਼ਿਲ੍ਹਾ ਚੋਣ ਅਫ਼ਸਰ

 

ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

 

ਤਰਨ ਤਾਰਨ, 16 ਮਾਰਚ /ਗੁਰਪ੍ਰੀਤ ਸਿੰਘ ਸੈਡੀ

ਮੁੱਖ ਚੋਣ ਅਫ਼ਸਰ, ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਚੋਣ ਹਲਕਿਆਂ (21-ਤਰਨ ਤਾਰਨ, 22-ਖੇਮਕਰਨ, 23-ਪੱਟੀ ਅਤੇ 24-ਖਡੂਰ ਸਾਹਿਬ) ਦੇ ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵੱਲੋਂ ਅੱਜ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪ੍ਰੀ-ਐਸ.ਆਈ.ਆਰ ਮੈਪਿੰਗ ਦੇ ਕੰਮ ਦਾ ਰੋਜ਼ਾਨਾ ਨਿਰੀਖਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੋਲਿੰਗ ਬੂਥਾਂ ‘ਤੇ ਮੈਪਿੰਗ ਦਾ ਕੰਮ ਘੱਟ ਹੈ, ਉਨ੍ਹਾਂ ਬੂਥਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਤਾਂ ਜੋ ਪ੍ਰੀ-ਐਸ.ਆਈ.ਆਰ ਦੀ ਪ੍ਰਤੀਸ਼ਤ ਵਿਚ ਵਾਧਾ ਹੋ ਸਕੇ ਅਤੇ ਇਸ ਨੂੰ 100 ਫ਼ੀਸਦੀ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਚੋਣ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਐਸ.ਆਈ.ਆਰ ਦੇ ਪ੍ਰੋਗਰਾਮ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਇਸ ਲਈ ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਬੂਥ ਲੈਵਲ ਅਫਸ਼ਰਾਂ ਨਾਲ ਸੰਪਰਕ ਕਰਕੇ ਪ੍ਰੀ-ਐਸ.ਆਈ.ਆਰ ਮੈਪਿੰਗ ਕਰਵਾ ਲਈ ਜਾਵੇ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News