Home » ਮਾਝਾ » ਪੰਜਾਬ ਸਰਕਾਰ ਦੇ ਸੇਵਾਮੁਕਤ ਪੈਨਸ਼ਨਰਾਂ ਵੱਲੋਂ ਡਿਜੀਟਲ ਲਾਈਫ ਸਰਟੀਫਿਕੇਟ(Jeevan Pramaan) ਕਰਵਾਉਣਾ ਹੋਇਆ ਲਾਜਮੀ– ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਪੰਜਾਬ ਸਰਕਾਰ ਦੇ ਸੇਵਾਮੁਕਤ ਪੈਨਸ਼ਨਰਾਂ ਵੱਲੋਂ ਡਿਜੀਟਲ ਲਾਈਫ ਸਰਟੀਫਿਕੇਟ(Jeevan Pramaan) ਕਰਵਾਉਣਾ ਹੋਇਆ ਲਾਜਮੀ– ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

SHARE ARTICLE

16 Views

ਪੰਜਾਬ ਸਰਕਾਰ ਦੇ ਸੇਵਾਮੁਕਤ ਪੈਨਸ਼ਨਰਾਂ ਵੱਲੋਂ ਡਿਜੀਟਲ ਲਾਈਫ ਸਰਟੀਫਿਕੇਟ(Jeevan Pramaan) ਕਰਵਾਉਣਾ ਹੋਇਆ ਲਾਜਮੀ– ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਤਰਨ ਤਾਰਨ : 16 ਮਾਰਚ/ਗੁਰਪ੍ਰੀਤ ਸਿੰਘ ਸੈਡੀ

ਸ੍ਰ ਮਨਦੀਪ ਸਿੰਘ ਚੌਹਾਨ ਜ਼ਿਲ੍ਹਾ ਖਜਾਨਾ ਅਫਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਿਆਉਣ ਲਈ ਡਿਜੀਟਲ ਲਾਈਫ ਸਰਟੀਫਿਕੇਟ (Jeevan Pramaan) ਜਮਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ।

ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੁਅਲ ਸਰਟੀਫਿਕੇਟ ਜਮਾਂ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀ ਹੋਣਗੇ । ਆਪਣੀ ਪੈਨਸ਼ਨ ਨੂੰ ਬਿਨਾ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਤੁਰੰਤ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਜਮਾਂ ਕਰਵਾਉ।

ਤੁਸੀਂ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਹੇਠ ਲਿਖੇ ਸਥਾਨਾਂ ਤੇ ਜਾ ਕੇ ਜਮਾਂ ਕਰਵਾ ਸਕਦੇ ਹੋ।

.ਨਜਦੀਕੀ ਖਜਾਨਾ ਦਫਤਰ

.ਸਬੰਧਤ ਬੈਂਕ ਦੀ ਬ੍ਰਾਂਚ

.ਸੇਵਾ ਕੇਂਦਰ

.ਡੋਰ-ਸਟੈਪ ਡਲਿਵਰੀ : ਤੁਸੀਂ ਰਾਜ ਸਰਕਾਰ ਦੀ ਘਰ ਬੈਠੇ 1076 ਤੇ ਕਾਲ ਕਰਕੇ ਵੀ ਇਸ ਸੁਵਿਧਾ ਦਾ ਲਾਭ ਲੈ ਸਕਦੇ ਹੋ ।

ਜਾਂ ਤੁਸੀਂ ਘਰ ਬੈਠੇ Jeevan Patra ਐਪ ਡਾਉਨਲੋਡ ਕਰਕੇ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹੋ ।

ਇਸ ਲਈ ਸਮੂਹ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ (Jeevan Pramaan) ਮਿਤੀ 31 ਮਾਰਚ 2026 ਤੱਕ ਜਮਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ