ਜਰਮਨੀ 19 ਮਾਰਚ (ਖਿੜਿਆ ਪੰਜਾਬ) ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਸ ਮੌਕੇ ‘ਤੇ (ਮੈਂ ਹੀਰਾ ਸਿੰਘ) ਵੱਲੋਂ ਬੜੇ ਪਿਆਰ, ਨਿਮਰਤਾ ਅਤੇ ਸਤਿਕਾਰ ਸਹਿਤ ਆਪਣੇ ਉਹਨਾਂ ਸਾਰੇ ਪੰਜਾਬੀ ਭੈਣ-ਭਰਾਵਾਂ ਨੂੰ ਦਿਲੋਂ ਵਧਾਈ ਪ੍ਰਗਟ ਕਰਦਾ ਹਾਂ, ਜੋ ਇਸ ਚੋਣ ਵਿੱਚ ਉਮੀਦਵਾਰ ਵਜੋਂ ਜੇਤੂ ਰਹੇ ਹਨ। ਤੁਹਾਡੀ ਜਿੱਤ ਤੁਹਾਡੀ ਮਿਹਨਤ, ਲਗਨ ਅਤੇ ਲੋਕਾਂ ਦੇ ਭਰੋਸੇ ਦੀ ਨਿਸ਼ਾਨੀ ਹੈ ਅਤੇ ਇਹ ਸਾਡੇ ਸਮੂਹ ਭਾਈਚਾਰੇ ਲਈ ਮਾਣ ਦੀ ਗੱਲ ਹੈ।
ਇਸ ਦੇ ਨਾਲ ਹੀ, ਸਾਡਾ ਨੌਜਵਾਨ ਹਰਪ੍ਰੀਤ ਸਿੰਘ ਇਸ ਵਾਰੀ ਜਿੱਤ ਹਾਸਲ ਨਹੀਂ ਕਰ ਸਕਿਆ। ਪਰ ਅਸੀਂ ਇਸਨੂੰ ਹਾਰ ਨਹੀਂ ਮੰਨਦੇ, ਸਗੋਂ ਇੱਕ ਸਿੱਖਿਆ ਅਤੇ ਅੱਗੇ ਵਧਣ ਦਾ ਮੌਕਾ ਸਮਝਦੇ ਹਾਂ। ਮੈਂ ਪੂਰੇ ਵਿਸ਼ਵਾਸ ਨਾਲ ਕਹਿੰਦਾ ਹਾਂ ਕਿ ਅਸੀਂ ਉਸਦੇ ਨਾਲ ਖੜੇ ਸੀ, ਖੜੇ ਹਾਂ ਅਤੇ ਅੱਗੇ ਵੀ ਖੜੇ ਰਹਾਂਗੇ।
ਦਾਸ ਵੱਲੋਂ ਚੋਣ ਪ੍ਰਚਾਰ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੀਤਾ ਗਿਆ ਸੀ ਅਤੇ ਅੱਗੇ ਤੋਂ ਵੀ ਇਹ ਸਹਿਯੋਗ ਜਾਰੀ ਰਹੇਗਾ। ਸਾਡੀ ਸੋਚ ਹਮੇਸ਼ਾ ਇਹ ਰਹੀ ਹੈ ਕਿ ਨੌਜਵਾਨਾਂ ਨੂੰ ਅੱਗੇ ਲਿਆਉਣਾ ਅਤੇ ਉਹਨਾਂ ਨੂੰ ਇਸ ਮੈਦਾਨ ਵਿੱਚ ਮੌਕਾ ਦੇਣਾ, ਕਿਉਂਕਿ ਉਹੀ ਸਾਡਾ ਭਵਿੱਖ ਹਨ।
ਮੈਂ ਦਿਲੋਂ ਧੰਨਵਾਦ ਕਰਦਾ ਹਾਂ ਉਹਨਾਂ ਸਾਰੇ ਪੰਜਾਬੀ ਭਰਾ-ਭੈਣਾਂ ਦਾ, ਜਿਨ੍ਹਾਂ ਨੇ ਸਾਡੇ ਉੱਤੇ ਭਰੋਸਾ ਕੀਤਾ ਅਤੇ ਨੌਜਵਾਨ ਦੇ ਹੱਕ ਵਿੱਚ ਵੋਟਾਂ ਪਾਈਆਂ। ਤੁਹਾਡਾ ਇਹ ਸਹਿਯੋਗ ਸਾਡੇ ਲਈ ਬੇਹੱਦ ਕੀਮਤੀ ਹੈ ਅਤੇ ਸਾਨੂੰ ਹੌਸਲਾ ਬਖ਼ਸ਼ਦਾ ਹੈ।
ਹਰਪ੍ਰੀਤ ਵਰਗੇ ਨੌਜਵਾਨ ਜਦੋਂ ਹਿੰਮਤ ਨਾਲ ਮੈਦਾਨ ਵਿੱਚ ਉਤਰਦੇ ਹਨ, ਤਾਂ ਉਹਨਾਂ ਦੀ ਹਾਰ ਵੀ ਇੱਕ ਵੱਡਾ ਸੁਨੇਹਾ ਦੇਂਦੀ ਹੈ ਕਿ ਬਦਲਾਅ ਦੀ ਸ਼ੁਰੂਆਤ ਹੋ ਚੁੱਕੀ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਗੁਰੂ ਮਹਾਰਾਜ ਜੀ ਦੀ ਕਿਰਪਾ ਨਾਲ ਇਹ ਨੌਜਵਾਨ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੀਆਂ ਕਾਮਯਾਬੀਆਂ ਹਾਸਲ ਕਰੇ ਅਤੇ ਪੰਜਾਬੀ ਭਾਈਚਾਰੇ ਨੂੰ ਨਾਲ ਲੈ ਕੇ ਅੱਗੇ ਵਧੇ।
ਅਸੀਂ ਸਭ ਮਿਲ ਕੇ ਚੜ੍ਹਦੀ ਕਲਾ ਵਿੱਚ ਰਹੀਏ ਅਤੇ ਇਕੱਠੇ ਹੋ ਕੇ ਆਪਣੇ ਭਾਈਚਾਰੇ ਦੀ ਤਰੱਕੀ ਲਈ ਯਤਨ ਕਰੀਏ।
ਵਾਹਿਗੁਰੂ ਜੀ ਸਭ ਉੱਤੇ ਆਪਣੀ ਮਿਹਰ ਬਣਾਈ ਰੱਖਣ।
ਸਤਿਕਾਰ ਸਹਿਤ,
ਹੀਰਾ ਸਿੰਘ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








