Home » ਮਾਝਾ » ਸਭਰਾ ਚ ਕਰੀਬ 30 ਸਾਲਾ ਨੌਜਵਾਨ ਧਰਮਵੀਰ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁੱਖ ਦਾਈ ਸਮਾਚਾਰ ਪ੍ਰਾਪਤ ਹੋਇਆ ਹੈ

ਸਭਰਾ ਚ ਕਰੀਬ 30 ਸਾਲਾ ਨੌਜਵਾਨ ਧਰਮਵੀਰ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁੱਖ ਦਾਈ ਸਮਾਚਾਰ ਪ੍ਰਾਪਤ ਹੋਇਆ ਹੈ

SHARE ARTICLE

22 Views

ਬਿਜਲੀ ਅਧਿਕਾਰੀ ਦੀ ਅਣਗਿਲੀ ਨੇ ਮਾਪਿਆਂ ਦੇ ਲਾਡਲੇ ਪੁੱਤ ਦੀ ਲਈ ਜਾਨ

 

ਹਲਕਾ ਪੱਟੀ ਦੇ ਅਧੀਨ ਆਉਂਦੇ ਪਿੰਡ ਸਭਰਾ ਚ ਕਰੀਬ 30 ਸਾਲਾ ਨੌਜਵਾਨ ਧਰਮਵੀਰ ਸਿੰਘ ਪੁੱਤਰ ਨਿਰਮਲ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਨੌਜਵਾਨ ਪਿੰਡ ਸਭਰਾ ਦਾ ਹੀ ਰਹਿਣ ਵਾਲਾ ਸੀ ਅਤੇ ਉਸ ਨੂੰ ਬਿਜਲੀ ਬਣਾਉਣ ਲਈ ਬਿਜਲੀ ਅਧਿਕਾਰੀ ਵੱਲੋਂ ਕਈ ਬਿਜਲੀ ਦੀ ਸਪਲਾਈ ਬੰਦ ਹੋਣ ਕਾਰਨ ਉਕਤ ਨੌਜਵਾਨ ਵਿਅਕਤੀ ਨੂੰ ਘਰੋਂ ਬੁਲਾ ਕੇ ਟਰਾਂਸਫਾਰਮ ਉੱਪਰ ਚੜਾ ਦਿੱਤਾ ਗਿਆ ਜਦ ਕਿ ਪਿੱਛੋਂ ਬਿਜਲੀ ਦਾ ਪਰਮਿਟ ਲੈਕੇ ਬੰਦ ਹੀ ਨਹੀਂ ਕਰਵਾਈ ਜਿਸ ਕਾਰਨ ਉਕਤ ਨੌਜਵਾਨ ਟਰਾਸਫਰਮ ਉਪਰ ਕਰੰਟ ਪੈ ਗਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਜਿਸ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਪਿੰਡ ਵਾਸੀਆਂ ਅਤੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਵੱਲੋਂ ਉਕਤ ਬਿਜਲੀ ਅਧਿਕਾਰੀ ਉੱਪਰ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ।ਧਰਮਵੀਰ ਸਿੰਘ ਇਕ ਸਾਧਾਰਨ ਪ੍ਰਰਿਵਾਰ ਨਾਲ ਸਬੰਧਤ ਰੱਖਣ ਵਾਲਾ ਵਿਅਕਤੀ ਸੀ ਇਸ ਦੀ ਇਕ ਛੋਟੀ ਬੱਚੀ ਪਿਛੇ ਰਹਿ ਗਈ। ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ,ਮੰਗਤ ਸਿੰਘ,ਪਗਟ ਸਿੰਘ ਆਦਿ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਦੇ ਪ੍ਰੀਵਾਰ ਨੂੰ ਕੋਈ ਮਾਲੀ ਸਹਾਇਤਾ ਦਿੱਤੀ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News