ਨਵੰਬਰ 1984 ਵਿੱਚ ਸਿੱਖ ਨਸਲਕੁਸ਼ੀ ਦਾ ਸ਼ਿਕਾਰ ਹੋਏ ਸਿੱਖ ਬਜ਼ੁਰਗਾਂ, ਵੀਰਾਂ-ਭੈਣਾਂ, ਬੱਚਿਆਂ-ਬੱਚੀਆਂ ਨੂੰ ਯਾਦ ਕਰਦਿਆਂ ਹੋਇਆਂ , 40 ਵੀਂ ਵਰ੍ਹੇਗੰਢ ਤੇ ਮਨੁੱਖਤਾ ਤੇ ਇਨਸਾਨੀਅਤ ਦੀ ਹਮਦਰਦ ਲੋਕਾਈ ਨੂੰ ਨਵੰਬਰ ਦੇ ਪਹਿਲੇ ਹਫ਼ਤੇ ਨੂੰ ਕਾਲਾ ਹਫ਼ਤਾ ਮਨਾਉਣ ਦੀ ਅਪੀਲ :- ਗੁਰਚਰਨ ਸਿੰਘ ਗੁਰਾਇਆ ।
41 Viewsਜਰਮਨੀ 24 ਅਕਤੂਬਰ(ਖਿੜਿਆ ਪੰਜਾਬ) ਨਵੰਬਰ 84 ਦੇ ਸਿੱਖ ਨਸਲਘਾਤ ਨੂੰ ਵਾਪਰਿਆਂ 40 ਵਰ੍ਹੇ ਪੂਰੇ ਹੋ ਗਏ ਹਨ। ਇਹ ਇੱਕ ‘ਪੂਰੇ ਯੁੱਗ’ ਵਰਗਾ ਸਮਾਂ, ਸਿੱਖ ਨਸਲਕੁਸ਼ੀ ਵਿੱਚ ਮਾਰੇ ਗਏ ਸਿੱਖਾਂ , ਵਿਧਵਾਵਾਂ, ਯਤੀਮ ਬੱਚਿਆਂ, ਮਾਵਾਂ ਅਤੇ ਹੋਰ ਸੰਬਿਧਤ ਸਾਕ-ਸਬੰਧੀਆਂ ਨੇ ਕਿਵੇਂ ਬਿਤਾਇਆ ਹੋਵੇਗਾ, ਇਸ ਦੀ ਕਲਪਨਾ ਕਰਦਿਆਂ ਹੀ ਕੰਬਣੀ ਛਿੜ ਜਾਂਦੀ ਹੈ। ਇਨ੍ਹਾਂ ਬਹੁਤ ਸਾਰਿਆਂ…