ਏਆਈ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ ???? ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਨੂੰ ਰੋਕਣ ਲਈ ਜਲਦ ਕੀਤੀ ਜਾਵੇਗੀ ਮਾਹਿਰਾਂ ਨਾਲ ਮੀਟਿੰਗ
156 Viewsਨਵੀਂ ਦਿੱਲੀ, 23 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ ਵਰਤਾਰੇ ’ਤੇ ਸਰਕਾਰਾਂ ਤੋਂ ਤੁਰੰਤ ਰੋਕ ਦੀ ਮੰਗ ਕੀਤੀ…
